ETV Bharat / state

ਮੁੱਖ ਚੋਣ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ - Strong Rooms and Counting Centers

Punjab Assembly Election 2022: ਬਰਨਾਲਾ ਵਿਖੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਅਮਿਤ ਕੁਮਾਰ (Additional Chief Electoral Officer Punjab) ਵੱਲੋਂ ਸੁਰੱਖਿਆ ਦੇ ਜਾਇਜ਼ੇ ਲਈ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਗਿਆ।

ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ
ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ
author img

By

Published : Mar 5, 2022, 6:28 AM IST

ਬਰਨਾਲਾ: ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦੀਆਂ ਈਵੀਐਮ ਮਸ਼ੀਨਾਂ ਦਾ ਸਟਰਾਂਗ ਰੂਮ/ਗਿਣਤੀ ਕੇਂਦਰ ਬਰਨਾਲਾ ਦੇ ਐਸਡੀ ਕਾਲਜ ਵਿੱਚ ਬਣਾਇਆ ਗਿਆ ਹੈ। 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਿਸ ਲਈ ਵਧੀਕ ਮੁੱਖ ਚੋਣ ਅਫਸਰ ਪੰਜਾਬ ਅਮਿਤ ਕੁਮਾਰ ਵੱਲੋਂ ਸੁਰੱਖਿਆ ਦੇ ਜਾਇਜ਼ੇ ਲਈ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ (Election Officer cum Deputy Commissioner) ਬਰਨਾਲਾ ਕੁਮਾਰ ਸੌਰਭ ਰਾਜ ਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵੀ ਹਾਜ਼ਰ ਸਨ।

ਇਹ ਵੀ ਪੜੋ: ਦਿੱਗਜ ਸਪਿਨਰ ਸ਼ੇਨ ਵਾਰਨ ਦਾ ਦਿਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਅਮਿਤ ਕੁਮਾਰ ਵੱਲੋਂ ਤਿੰਨੇ ਵਿਧਾਨ ਸਭਾ ਹਲਕਿਆਂ 102 ਭਦੌੜ, 103 ਬਰਨਾਲਾ ਤੇ 104 ਮਹਿਲ ਕਲਾਂ ਲਈ ਐਸਡੀ ਕਾਲਜ ਵਿਖੇ ਬੀ ਫਾਰਮੇਸੀ ਬਲਾਕ, ਐਸਡੀ ਕਾਲਜ ਫਾਰ ਐਜੂਕੇਸ਼ਨ ਤੇ ਡਾ. ਰਘੂਵੀਰ ਪ੍ਰਕਾਸ਼ ਐਸਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।

ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ
ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ

ਇਸ ਮੌਕੇ ਜ਼ਿਲਾ ਚੋਣ ਅਫਸਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸਟਰਾਂਗ ਰੂਮਾਂ ਲਈ ਤਿੰਨ ਪਰਤੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ ਤੇ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦੀ ਲਾਈਵ ਵੀਡੀਓ ਦੇਖੀ ਜਾ ਸਕਦੀ ਹੈੇ। ਉਨਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ।

ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ
ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ

ਇਹ ਵੀ ਪੜੋ: ਨਵਜੋਤ ਸਿੱਧੂ ਦੀ ਭੈਣ ਦੇ ਇਲਜ਼ਾਮਾਂ ਦੀ ਹੋਵੇਗੀ ਜਾਂਚ

ਇਸ ਮੌਕੇ ਰਿਟਰਨਿੰਗ ਅਫਸਰ 103 ਬਰਨਾਲਾ ਕਮ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਪੀ ਸ੍ਰੀ ਕੁਲਦੀਪ ਸਿੰਘ ਸੋਹੀ, ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਤਹਿਸੀਲਦਾਰ ਸੰਦੀਪ ਸਿੰੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜੋ: ਪੇਸ਼ਾਵਰ 'ਚ ਨਮਾਜ਼ ਦੌਰਾਨ ਧਮਾਕਾ, 30 ਮੌਤਾਂ, 50 ਜ਼ਖ਼ਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.