ETV Bharat / state

ਟੈਂਕੀ 'ਤੇ ਚੜ੍ਹਨ ਵਾਲੇ ਪ੍ਰਦਰਸ਼ਨਕਾਰੀਆਂ ’ਤੇ ਹੋਣਗੇ ਪਰਚੇ, ਨਹੀਂ ਮੰਨੀ ਜਾਵੇਗੀ ਮੰਗ: ਚੰਨੀ

ਚਰਨਜੀਤ ਚੰਨੀ (Charanjit Channi) ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿੱਚ ਰੁਕਾਵਟ ਪਾਉਂਦੇ ਹਨ, ਉਨ੍ਹਾਂ ਦੇ ਖਿਲਾਫ਼ ਹੁਣ ਪਰਚੇ ਹੋਣਗੇ।

ਪ੍ਰਦਰਸ਼ਨਕਾਰੀਆਂ ’ਤੇ ਹੋਣਗੇ ਪਰਚੇ
ਪ੍ਰਦਰਸ਼ਨਕਾਰੀਆਂ ’ਤੇ ਹੋਣਗੇ ਪਰਚੇ
author img

By

Published : Nov 27, 2021, 2:20 PM IST

ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ (Mahil Kalan's Grain market) ਵਿੱਚ ਹਲੇ ਆਪਣਾ ਭਾਸ਼ਣ ਸ਼ੁਰੂ ਕੀਤਾ ਹੀ ਸੀ ਕਿ ਤਦੇ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਪੁਲਿਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ 'ਤੇ ਹੀ ਦਬੋਚ ਲਿਆ ਗਿਆ।

ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿੱਚ ਰੁਕਾਵਟ ਪਾਉਂਦੇ ਹਨ, ਉਨ੍ਹਾਂ ਦੇ ਖਿਲਾਫ਼ ਹੁਣ ਪਰਚੇ ਹੋਣਗੇ।

ਅੱਗੇ ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ। ਜਦੋਂ ਮਰਜ਼ੀ ਮੇਰੇ ਕੋਲ ਆਓ ਤੇ ਆਪਣੇ ਮਸਲੇ ਹੱਲ ਕਰਵਾਓ।

ਪ੍ਰਦਰਸ਼ਨਕਾਰੀਆਂ ’ਤੇ ਹੋਣਗੇ ਪਰਚੇ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ, ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ(Barnala) ਵਿੱਚ ਅੱਜ ਸ਼ਨੀਵਾਰ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ, ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ:ਸੁਖਬੀਰ ਮਜੀਠੀਆ ਨੇ ਟਾਵਰ ’ਤੇ ਚੜ੍ਹੇ ਅਧਿਆਪਕ ਨਾਲ ਕੀਤੀ ਗੱਲ, ਦਿੱਤਾ ਇਹ ਭਰੋਸਾ

ETV Bharat Logo

Copyright © 2024 Ushodaya Enterprises Pvt. Ltd., All Rights Reserved.