ਬਰਨਾਲਾ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਜਿਸ ਦੇ ਚੱਲਦਿਆਂ ਬਰਨਾਲਾ (Barnala)ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ।
ਸਭ ਤੋਂ ਪਹਿਲਾਂ ਬਰਨਾਲਾ (Barnala) ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਵਿੱਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਜਿਸ ਤੋਂ ਬਾਅਦ ਬਰਨਾਲਾ ਦੇ ਇਕ ਨਿੱਜੀ ਪੈਲੇਸ ਵਿੱਚ ਰੈਲੀ ਸਬੰਧੀ ਸਮਾਗਮ ਰੱਖਿਆ ਗਿਆ ਹੈ।
ਇਸ ਤੋਂ ਉਪਰੰਤ ਆਖਰੀ ਰੈਲੀ ਭਦੌੜ ਹਲਕੇ ਦੇ ਤਪਾ ਸ਼ਹਿਰ ਵਿਚ ਕੀਤੀ ਜਾਵੇਗੀ।
ਮੁੱਖ ਮੰਤਰੀ ਦੀਆਂ ਚੋਣ ਰੈਲੀਆਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ (Police administration) ਵੱਲੋਂ ਸੁਰੱਖਿਆ ਦੇ ਇੰਤਜ਼ਾਮ ਸਖਤ ਕੀਤੇ ਗਏ ਹਨ। ਉੱਥੇ ਕਾਂਗਰਸ ਪਾਰਟੀ ਵੱਲੋਂ ਵੀ ਮੁੱਖ ਮੰਤਰੀ ਦੀ ਰੈਲੀ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।