ETV Bharat / state

CIA ਸਟਾਫ ਨੇ ਹਥਿਆਰਾਂ ਸਮੇਤ 3 ਬਦਮਾਸ਼ ਕੀਤੇ ਗ੍ਰਿਫਤਾਰ

author img

By

Published : Jul 16, 2022, 10:39 PM IST

ਬਰਨਾਲਾ ਦੇ ਸੀਆਈਏ ਸਟਾਫ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

CIA ਸਟਾਫ ਨੇ ਹਥਿਆਰ ਸਮੇਤ 3 ਬਦਮਾਸ਼ ਕੀਤੇ ਗ੍ਰਿਫਤਾਰ

ਬਰਨਾਲਾ: ਜ਼ਿਲ੍ਹੇ ਦੀ ਸੀ.ਆਈ.ਏ ਪੁਲਿਸ ਨੇ 3 ਬਦਮਾਸ਼ਾਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਇਹਨਾਂ ਗ੍ਰਿਫਤਾਰ ਨੌਜਵਾਨਾਂ ਤੋਂ ਦੋ 32 ਬੋਰ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਗ੍ਰਿਫਤਾਰ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਕਥਿਤ ਮੁਲਜ਼ਮ ਕੁਲਦੀਪ ਸਿੰਘ ਕੀਪਾ 'ਤੇ ਪਹਿਲਾਂ ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ 'ਚ ਸ਼ਰਾਬ ਤਸਕਰੀ ਦੇ 6 ਮੁਕੱਦਮੇ ਦਰਜ ਹਨ ਅਤੇ ਇਕ ਹੋਰ ਮੁਲਜ਼ਮ ਪ੍ਰਗਟ ਸਿੰਘ 'ਤੇ ਥਾਣਾ ਮਹਿਲ ਕਲਾਂ 'ਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਪੀ.ਡੀ ਰਮੇਸ਼ ਚੌਧਰੀ ਨੇ ਦੱਸਿਆ ਕਿ ਸੀ.ਆਈ.ਏ ਪੁਲਿਸ ਵੱਲੋਂ ਮੁਖਬਰ ਦੀ ਇਤਲਾਹ ਦੇ ਆਧਾਰ 'ਤੇ ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ 32 ਬੋਰ ਦੇ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਬਦਮਾਸ਼ ਕੁਲਦੀਪ ਸਿੰਘ ਉਰਫ਼ ਕੀਪਾ ਨੂੰ ਗ੍ਰਿਫ਼ਤਾਰ ਕਰਕੇ ਇੱਕ 32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ।

ਇਸ ਦੌਰਾਨ ਉਸਦੇ ਇੱਕ ਹੋਰ ਸਾਥੀ ਸਤਨਾਮ ਸਿੰਘ ਨੂੰ ਵੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ ਕੁਲਦੀਪ ਸਿੰਘ ਉਰਫ਼ ਕੀਪਾ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਸ਼ਰਾਬ ਤਸਕਰੀ ਦੇ 7 ਮੁਕੱਦਮੇ ਦਰਜ ਹਨ। ਦੂਜੇ ਮਾਮਲੇ 'ਚ ਪੁਲਿਸ ਵੱਲੋਂ ਮਹਿਲ ਕਲਾਂ ਤੋਂ ਇੱਕ ਬਦਮਾਸ਼ ਪਰਗਟ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਬਦਮਾਸ਼ ਪਰਗਟ ਸਿੰਘ ਪਾਸੋਂ ਪੁਲਿਸ ਵੱਲੋਂ 32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ।

ਐਸ.ਪੀ ਨੇ ਦੱਸਿਆ ਕਿ ਫੜੇ ਗਏ ਬਦਮਾਸ਼ ਪਰਗਟ ਸਿੰਘ ਖਿਲਾਫ ਵੀ ਕਈ ਕੇਸ ਦਰਜ ਹਨ, ਜਦਕਿ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹਥਿਆਰ ਕਿਸ ਮਕਸਦ ਲਈ ਅਤੇ ਕਿੱਥੋਂ ਲੈ ਕੇ ਆਏ ਸਨ।

ਇਹ ਵੀ ਪੜ੍ਹੋ: ਡਿਪੂ ਤੋਂ ਕਣਕ ਨਾ ਮਿਲਣ ਦੇ ਚੱਲਦੇ ਲੋਕਾਂ ਦਾ ਸਰਕਾਰ ਤੇ ਪ੍ਰਸ਼ਾਸਨ ’ਤੇ ਫੁੱਟਿਆ ਗੁੱਸਾ

ETV Bharat Logo

Copyright © 2024 Ushodaya Enterprises Pvt. Ltd., All Rights Reserved.