ETV Bharat / state

ਪਿੰਡ ਸਹਿਜੜਾ 'ਚ ਕਿਸਾਨ ਨੇ ਖੇਤੀਬਾੜੀ ਅਧਿਕਾਰੀਆਂ ਦਾ ਕੀਤਾ ਘਿਰਾਓ - ਝੋਨਾ ਦੀ ਬਿਜਾਈ

ਬਰਨਾਲਾ ਦੇ ਪਿੰਡ ਸਹਿਜੜਾ ਦੇ ਇੱਕ ਕਿਸਾਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਝੋਨਾ ਲਗਾਇਆ ਗਿਆ, ਜਿਸ ਨੂੰ ਵਾਹੁਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਹੁੰਚੇ ਤਾਂ ਉਨ੍ਹਾਂ ਦਾ ਕਿਸਾਨ ਯੂਨੀਅਨ ਵੱਲੋਂ ਘਿਰਾਓ ਕੀਤਾ ਗਿਆ।

clash between farmers and agriculture officers
ਪਿੰਡ ਸਹਿਜੜਾ 'ਚ ਕਿਸਾਨ ਨੇ ਖੇਤੀਬਾੜੀ ਅਧਿਕਾਰੀਆਂ ਦਾ ਕੀਤਾ ਘਿਰਾਓ
author img

By

Published : Jun 3, 2020, 8:35 PM IST

ਬਰਨਾਲਾ: ਪਿੰਡ ਸਹਿਜੜਾ ਵਿਖੇ ਇੱਕ ਕਿਸਾਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣ ਕਰ ਝੋਨਾ ਲਗਾ ਦਿੱਤਾ ਗਿਆ, ਜਿਸ ਨੂੰ ਵਾਹੁਣ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਹੁੰਚੇ ਤਾਂ ਉਨ੍ਹਾਂ ਦਾ ਕਿਸਾਨ ਯੂਨੀਅਨ ਵੱਲੋਂ ਘਿਰਾਓ ਕੀਤਾ ਗਿਆ।

clash between farmers and agriculture officers
ਪਿੰਡ ਸਹਿਜੜਾ 'ਚ ਕਿਸਾਨ ਨੇ ਖੇਤੀਬਾੜੀ ਅਧਿਕਾਰੀਆਂ ਦਾ ਕੀਤਾ ਘਿਰਾਓ

ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਉਪਰ ਲੱਗਦੇ ਖੇਤ ਵਿੱਚ ਕਿਸਾਨ ਵੱਲੋਂ ਝੋਨਾ ਲਗਾਇਆ ਗਿਆ ਸੀ, ਜਿਸ ਦੀ ਭਿਣਕ ਲੱਗਦਿਆਂ ਹੀ ਖੇਤੀਬਾੜੀ ਅਧਿਕਾਰੀ ਪੁਲਿਸ ਨੂੰ ਨਾਲ ਲੈ ਕੇ ਝੋਨਾ ਵਾਹੁਣ ਪੁੱਜ ਗਏ। ਪਰ ਅਧਿਕਾਰੀਆਂ ਦੀ ਇਸ ਕਾਰਵਾਈ ਦਾ ਪਤਾ ਕਿਸਾਨ ਯੂਨੀਅਨ ਨੂੰ ਲੱਗ ਗਿਆ।

ਇਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਬੀਕੇਯੂ ਲੱਖੋਂਵਾਲ ਨੇ ਅਧਿਕਾਰੀਆਂ ਦਾ ਘਿਰਾਓ ਕਰ ਲਿਆ ਤੇ ਕਿਸਾਨ ਦੇ ਝੋਨੇ ਨੂੰ ਵਾਹੁਣ ਤੋਂ ਰੋਕ ਲਿਆ। ਇਸ ਮੌਕੇ ਕਿਸਾਨ ਜਗਸੀਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਝੋਨਾ ਲਗਾਉਣ ਲਈ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਤੇ ਮਹਿਕਮੇ ਦੀ ਹਦਾਇਤਾਂ ਅਨੁਸਾਰ 10 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਨੂੰ ਤਿਆਰ ਹੈ ਪਰ ਲੇਬਰ ਦਾ ਪ੍ਰਬੰਧ ਕੀਤਾ ਜਾਵੇ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ। ਸਰਕਾਰ ਦੀਆਂ ਨੀਤੀਆਂ ਕਿਸਾਨ ਨੂੰ ਹੋਰ ਕਰਜ਼ਈ ਕਰਕੇ ਖ਼ੁਦਕੁਸ਼ੀਆਂ ਦੇ ਰਾਹ ਵੱਲ ਧੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨ ਝੋਨੇ ਦੀ ਪਹਿਲਾਂ ਬਿਜਾਈ ਕਰ ਰਹੇ ਹਨ। ਜੇਕਰ ਅਧਿਕਾਰੀ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਜਾਂ ਕਾਰਵਾਈ ਕਰਨ ਪੁੱਜੇ ਤਾਂ ਉਨ੍ਹਾਂ ਦਾ ਘਿਰਾਉ ਕੀਤਾ ਜਾਵੇਗਾ। ਕਿਸੇ ਵੀ ਕਿਸਾਨ ’ਤੇ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਡਾ.ਬਲਦੇਵ ਸਿੰਘ ਕਿਹਾ ਕਿ ਪਿੰਡ ਸਹਿਜੜਾ ਵਿਖੇ ਇੱਕ ਕਿਸਾਨ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਦੇ ਉਲਟ 10 ਜੂਨ ਤੋਂ ਪਹਿਲਾਂ ਝੋਨੇ ਲਗਾਵੁਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਬੀਜੇ ਗਏ ਝੋਨੇ ਨੂੰ 48 ਘੰਟਿਆਂ ’ਚ ਨਸ਼ਟ ਕਰਨ ਦੀ ਹਦਾਇਤ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.