ETV Bharat / state

ਬਰਨਾਲਾ ’ਚ ਸੀਐੱਮ ਮਾਨ ਦਾ ਰੋਡ ਸ਼ੋਅ, ਵਿਰੋਧੀਆਂ ਨੂੰ ਲਿਆ ਆੜੇ ਹੱਥ - ਸੰਗਰੂਰ ਜ਼ਿਮਨੀ ਚੋਣ

ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਦੇ ਹਲਕਾ ਭਦੌੜ ’ਚ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ।

ਬਰਨਾਲਾ ’ਚ ਸੀਐੱਮ ਮਾਨ ਦਾ ਰੋਡ ਸ਼ੋਅ
ਬਰਨਾਲਾ ’ਚ ਸੀਐੱਮ ਮਾਨ ਦਾ ਰੋਡ ਸ਼ੋਅ
author img

By

Published : Jun 16, 2022, 3:30 PM IST

ਬਰਨਾਲਾ: ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਈਆਂ ਪਈਆਂ ਹਨ। ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਦੇ ਹਲਕਾ ਭਦੌੜ ’ਚ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਰੋਡ ਸ਼ੋਅ ਕੱਢਿਆ ਗਿਆ। ਇਹ ਰੋਡ ਸ਼ੋਅ ਭਦੌੜ ਦੀ ਦਾਣਾ ਮੰਡੀ ਤੋਂ ਸ਼ੁਰੂ ਕੀਤਾ ਗਿਆ ਹੈ। ਜੋ ਹਲਕਾ ਭਦੌੜ ਦੇ ਪਿੰਡਾਂ ਤੋਂ ਬਾਅਦ ਬਰਨਾਲਾ ਹਲਕੇ ਦੇ ਪਿੰਡਾਂ ਚ ਕੀਤਾ ਗਿਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਨਣ ਕਰਕੇ ਉਹਨਾਂ ਕੋਲ ਪੂਰੇ ਪੰਜਾਬ ਦੀ ਵੱਡੀ ਜ਼ਿੰਮੇਵਾਰੀ ਮਿਲ ਗਈ ਹੈ। ਜਿਸ ਕਰਕੇ ਹੁਣ ਹਲਕਾ ਸੰਗਰੂਰ ਦੇ ਲੋਕਾਂ ਦੀ ਸੰਸਦ ਵਿੱਚ ਆਵਾਜ਼ ਗੁਰਮੇਲ ਸਿੰਘ ਉਠਾਉਣਗੇ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ’ਤੇ ਵੀ ਨਿਸ਼ਾਨਾ ਸਾਧੇ। ਨਾਲ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ।

ਬਰਨਾਲਾ ’ਚ ਸੀਐੱਮ ਮਾਨ ਦਾ ਰੋਡ ਸ਼ੋਅ
ਬਰਨਾਲਾ ’ਚ ਸੀਐੱਮ ਮਾਨ ਦਾ ਰੋਡ ਸ਼ੋਅ

ਸੀਐੱਮ ਮਾਨ ਨੇ ਵਿਰੋਧੀਆਂ ਨੂੰ ਘੇਰਿਆ: ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੁਝ ਵਿਅਕਤੀਆਂ ਨੂੰ ਅੰਦਰ ਕੀਤਾ ਗਿਆ ਹੈ। ਕਈਆਂ ਦੀ ਤਿਆਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੰਨ੍ਹੇ ਜਿਆਦਾ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿ ਉਨ੍ਹਾਂ ਨੂੰ ਜਮਾਨਤ ਵੀ ਨਹੀਂ ਮਿਲੇਗੀ।

ਬਰਨਾਲਾ ’ਚ ਸੀਐੱਮ ਮਾਨ ਦਾ ਰੋਡ ਸ਼ੋਅ

ਬੰਦੀ ਸਿੰਘਾਂ ਨੂੰ ਲੈ ਕੇ ਚੁੱਕੇ ਸਵਾਲ: ਸੀਐੱਮ ਮਾਨ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਲੇ ਕਹਿ ਰਹੇ ਹਨ ਕਿ ਸਾਂਸਦ ਬਣਾ ਦੇਣ ਤਾਂ ਉਹ ਬੰਦੀ ਸਿੱਖਾਂ ਨੂੰ ਛੁਡਾ ਦੇਣਗੇ। ਜਿਸ ਤੇ ਸੀਐੱਮ ਮਾਨ ਨੇ ਸਵਾਲ ਕੀਤਾ ਕਿ ਅਜਿਹਾ ਕਿਹੜਾ ਨਿਯਮ ਹੈ ਕਿ ਸਾਂਸਦ ਬਣਨ ’ਤੇ ਬੰਦੀ ਸਿੰਘ ਰਿਹਾਅ ਹੋ ਜਾਣਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਬੰਦੀ ਸਿੰਘਾ ਨੂੰ ਰਿਹਾਅ ਕਿਉਂ ਨਹੀਂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਚਾਹੁੰਦੇ ਹਨ ਕਿ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਉਨ੍ਹਾਂ ਨੂੰ ਬਾਹਰ ਆਉਣਾ ਚਾਹੀਦਾ ਹੈ।

ਬੀਜੇਪੀ ਉਮੀਦਵਾਰ ’ਤੇ ਸਾਧੇ ਨਿਸ਼ਾਨਾ: ਸੀਐੱਮ ਮਾਨ ਨੇ ਬੀਜੇਪੀ ਉਮੀਦਵਾਰ ਕੇਵਲ ਸਿੰਢ ਢਿੱਲੋ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਕਿ ਉਹ ਸੰਗਰੂਰ ਚ ਏਅਰਪੋਰਟ ਬਣਾਉਣ ਦੀ ਗੱਲ ਆਖੀ ਹੈ ਜਦਕਿ ਉੱਥੇ ਦੇ ਲੋਕ ਬੱਸ ’ਚ ਚੜਨ ਲਾਇਕ ਨਹੀਂ ਹਨ ਉਹ ਏਅਰਪੋਰਟ ਦਾ ਕੀ ਕਰਨਗੇ। ਇਹ ਏਅਰਪੋਰਟ ਉਨ੍ਹਾਂ ਦੇ ਹੀ ਕੰਮ ਆਉਣਾ ਹੈ।

ਇਹ ਵੀ ਪੜੋ: Agnipath Scheme Protest: ਲਾਠੀਚਾਰਜ ਤੋਂ ਬਾਅਦ ਨੌਜਵਾਨਾਂ ਨੇ ਗੱਡੀਆਂ ਨੂੰ ਲਗਾਈ ਅੱਗ !

ETV Bharat Logo

Copyright © 2025 Ushodaya Enterprises Pvt. Ltd., All Rights Reserved.