ਬਰਨਾਲਾ: ਜਿਵੇਂ ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹਿਆਂ ਹਨ ਸਾਰੀਆਂ ਪਾਰਟੀਆਂ ਨੇ ਬਿਆਨਬਾਜੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਚੰਨੀ ਨੇ ਮਹਿਲ ਕਲਾਂ 'ਚ ਹਰਚੰਦ ਕੌਰ ਲਈ ਪ੍ਰਚਾਰ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਉਂਦੇ ਹਨ। ਦੋ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਬਰਨਾਲਾ ਹਲਕੇ ਦੇ ਕਸਬਾ ਹੰਢਿਆਇਆ ਵਿੱਚ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਇਸ ਦਰਮਿਆਨ ਉਨ੍ਹਾਂ ਗੱਲਬਾਤ ਕਰਦਿਆਂ ਇਹ ਦਾਅਵਾ ਕੀਤਾ ਸੀ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਦੀ ਅੱਖ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ 'ਤੇ ਹੈ। ਉਹ ਪੰਜਾਬ ਦੀ ਮੁੱਖ ਮੰਤਰੀ ਬਣਨਾ ਚਾਹੁੰਦੀ ਹੈ।
ਮੁੱਖ ਮੰਤਰੀ ਹਲਕਾ ਮਹਿਲ ਕਲਾਂ ਵਿੱਚ ਕਾਂਗਰਸੀ ਉਮੀਦਵਾਰ ਹਰਚੰਦ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ। ਇਸ ਦਰਮਿਆਨ ਉਨ੍ਹਾਂ ਕੇਜਰੀਵਾਲ 'ਤੇ ਦੋਸ਼ ਮੜ੍ਹ ਦਿੱਤਾ ਕਿ ਉਹ ਖੁਦ ਪੰਜਾਬ ਵਿੱਚ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਅਤੇ ਭਗਵੰਤ ਮਾਨ ਨੂੰ ਹਰਾਉਣਾ ਚਾਹੁੰਦਾ ਹੈ। ਹੁਣ ਮੁੱਖ ਮੰਤਰੀ ਨੇ ਆਪਣੇ ਪਹਿਲੇ ਦਿੱਤੇ ਬਿਆਨ ਤੋਂ ਪਲਟੀ ਮਾਰਦਿਆਂ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਉਂਦੇ ਹਨ।
ਇਹ ਵੀ ਪੜ੍ਹੋ: ਅਮਿਤ ਸ਼ਾਹ ਨੇ ਪੰਜਾਬ ਫੇਰੀ ਦੌਰਾਨ ਸੁਰੱਖਿਆ ਨੂੰ ਲੈ ਕੇ ਫਿਰ ਉਠਾਏ ਸਵਾਲ
ਮੁੱਖ ਮੰਤਰੀ ਪੰਜਾਬ ਲਗਾਤਾਰ ਰੈਲਿਆਂ ਕਰ ਰਹੇ ਹਨ ਤੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ 'ਤੇ ਲੈ ਰਹੇ ਹਨ। ਮਹਿਲ ਕਲਾਂ 'ਚ ਚੋਣ ਪ੍ਰਚਾਰ ਦੋਰਾਨ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਤੇ ਸ਼ਬਦੀ ਵਾਰ ਕੀਤੇ ਗਏ। ਅਕਾਲੀ ਦਲ ਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਜਦ ਤੱਰ ਪਾਰਟੀ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠਿਆ ਕਰ ਰਹੇ ਹਨ ਪਾਰਟੀ ਕਦੇ ਵੀ ਜਿੱਤ ਨਹੀਂ ਸਕਦੀ।