ਅੰਮ੍ਰਿਤਸਰ: ਹਰ ਪਾਸੇ ਅੱਜ ਰੱਖੜੀ ਦੇ ਤਿਉਹਾਰ ਦੀ ਧੂਮ ਹੈ ਤਾਂ ਦੂਜੇ ਪਾਸੇ ਬਹੁਤ ਹੀ ਉਤਸ਼ਾਹ ਨਾਲ ਰੱਖੜ ਪੁੰਨਿਆ ਦਾ ਮੇਲਾ ਵੀ ਮਨਾਇਆ ਜਾ ਰਿਹਾ ਹੈ। ਰੱਖੜ ਪੁਨਿੰਆ ਦਾ ਮੇਲਾ ਇਤਹਾਸਿਕ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਵੀ ਰੱਖੜ ਪੁੰਨਿਆ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸੇ ਸਬੰਧ 'ਚ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ।ਉਨਹਾਂ ਆਖਿਆ ਕਿ ਉਹ ਹਰ ਸਾਲ ਇੱਥੇ ਗੁਰੂ ਦੇ ਚਰਨਾਂ 'ਚ ਹਾਜ਼ਰੀ ਲਗਵਾਉਣ ਆਉਂਦੇ ਹਨ।
ਲੋਕਾਂ ਦਾ ਭਾਰੀ ਇਕੱਠ: ਰੱਖੜ ਪੁੰਨਿਆ ਦੌਾਰਨ ਸੰਗਤਾਂ ਦੂਰੋਂ-ਦੂਰੋਂ ਆ ਕਿ ਗੁਰੂ ਸਾਹਿਬ ਦੇ ਚਰਨਾਂ 'ਚ ਹਾਜ਼ਰੀ ਲਗਵਾਉਂਦੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ਼ ਕੀਤੀ ਕਿ ਇਸ ਗੁਰੂ ਦੇ ਘਰ ਮਨ ਦੇ ਸਾਰੇ ਮਨ-ਮੁਟਾਵ, ਗਿੱਲੇ-ਸ਼ਿਕਵੇ ਭੁਲਾ ਕੇ ਆਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਨੂੰ ਸਹੀ ਰਸਤਾ ਦਿਖਾ ਸਕੇ ਅਤੇ ਸਰਬੱਤ ਦਾ ਭਲਾ ਹੋਵੇ।ਉਨ੍ਹਾਂ ਆਖਿਆ ਕਿ ਗੁਰੂ ਦੇ ਚਰਨਾਂ 'ਚ ਆ ਕਿ ਸਿਆਸਤ ਨਹੀ ਕਰਨੀ ਚਾਹੀਦੀ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਰੱਖੜੀ ਦੀ ਵੀ ਵਧਾਈ ਦਿੱਤੀ ਗਈ। ਉਨ੍ਹਾਂ ਆਖਿਆ ਕਿ ਕਿਸੇ ਵੀ ਕੁੜੀ ਨੂੰ ਇਸ ਗੱਲ ਦਾ ਸ਼ਿਕਵਾ ਨਹੀਂ ਹੋਣਾ ਚਾਹੀਦਾ ਕਿ ਉਸ ਦੇ ਭਰਾ ਨਹੀਂ ਹੈ ਕਿਉਂਕਿ ਕੁੜੀਆਂ ਮੁੰਡੇ ਤੋਂ ਕੀਤੇ ਅੱਗੇ ਹਨ। ਉਨਹਾਂ ਲੋਕਾਂ ਨੂੰ ਅਪੀਲ਼ ਕਰਦੇ ਹੋਏ ਕਿਹਾ ਕਿ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਾਇਆ ਜਾਵੇ ਅਤੇ ਉਨ੍ਹਾਂ ਨੂੰ ਆਸਮਾਨ 'ਚ ਉਡਾਰੀਆਂ ਭਰਨ ਦਿੱਤੀਆਂ ਜਾਣ ਕਿੳਂੁਕਿ ਉਨ੍ਹਾਂ ਦੀਆਂ ਉਡਾਰੀਆਂ ਹੀ ਸਮਾਜ ਨੂੰ ਇੱਕ ਚੰਗੀ ਸੇਧ ਦਿੰਦੀਆਂ ਹਨ।
ਬਾਬਾ ਬਕਾਲਾ ਲਈ ਖਾਸ ਐਲਾਨ: ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਕਿ ਇਸ ਹਲਕੇ ਦੀਆਂ ਬਹੁਤ ਸਾਰੀਆਂ ਕਮੀਆਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਹੈ। ਇੰਨ੍ਹਾਂ ਨੂੰ ਬਹੁਤ ਜਲਦੀ ਦੂਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦਾ ਖ਼ਜ਼ਾਨਾ ਸੂਬੇ ਦੇ ਲੋਕਾਂ ਲਈ ਕਦੇ ਵੀ ਖਾਲੀ ਨਹੀਂ ਹੋਵੇਗਾ। ਸਰਕਾਰ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ 'ਚ ਲੱਗੀ ਹੋਈ ਹੈ ਅਤੇ ਬਹੁਤ ਜਲਦ ਬਾਬਾ ਬਕਾਲਾ ਸਾਹਿਬ ਹਲਕੇ 'ਚ ਹੁੰਦੀਆਂ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲਿਆਂ 'ਤੇ ਵੀ ਸਖ਼ਤ ਕਾਰਵਾਈ ਨੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।