ETV Bharat / state

Demonstration Of Computer Teacher: ਦੁਸਹਿਰੇ 'ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣਗੇ ਕੰਪਿਊਟਰ ਅਧਿਆਪਕ, ਸਰਕਾਰ 'ਤੇ ਵਾਅਦਿਆਂ ਤੋਂ ਭੱਜਣ ਦੇ ਲਾਏ ਇਲਜ਼ਾਮ - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਬਰਨਾਲਾ ਵਿੱਚ ਕੰਪਿਊਟਰ ਅਧਿਆਪਕ (computer teacher) ਦੁਸਹਿਰੇ ਮੌਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਨਗੇ। ਅਧਿਆਪਕਾਂ ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।

Computer teachers will blow the horns of the state government across Punjab including Barnala
Demonstration of computer teacher: ਦੁਸਹਿਰੇ 'ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣਗੇ ਕੰਪਿਊਟਰ ਅਧਿਆਪਕ, ਸਰਕਾਰ 'ਤੇ ਵਾਅਦਿਆਂ ਤੋਂ ਭੱਜਣ ਦੇ ਲਾਏ ਇਲਜ਼ਾਮ
author img

By ETV Bharat Punjabi Team

Published : Oct 20, 2023, 7:48 PM IST

ਬਰਨਾਲਾ: ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਿਹਰੇ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ (Punjab Govt) ਦੇ ਲਾਰਿਆਂ ਅਤੇ ਟਾਲ-ਮਟੋਲ ਦੀ ਨੀਤੀ ਤੋਂ ਤੰਗ ਕੰਪਿਊਟਰ ਅਧਿਆਪਕਾਂ ਵੱਲੋਂ ਸੂਬਾ ਸਰਕਾਰ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਲਿਖਤ ਨਿਯੁਕਤੀ ਪੱਤਰਾਂ ਅਤੇ ਲਿਖਤੀ ਰੂਪ ਵਿੱਚ ਕੀਤੇ ਵਾਅਦਿਆ ਨੂੰ ਪੂਰਾ ਨਾ ਕਰਨ ਦਾ ਇਲਜ਼ਾਮ ਲਗਾਇਆ ਗਿਆ।

ਪੰਜਾਬ ਸਰਕਾਰ ਨਾਲ 35 ਤੋਂ ਵੱਧ ਮੀਟਿੰਗਾਂ: ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ (Department of Education) ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ ਪਰ 13 ਸਾਲ ਬੀਤਣ ਉਪਰੰਤ ਵੀ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ (Punjab Civil Service Service Rules) ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਉੱਤੇ ਲਾਗੂ ਨਹੀਂ ਕੀਤੇ ਗਏ। ਜਿਸ ਸਬੰਧੀ ਮੌਜੂਦਾਂ ਪੰਜਾਬ ਸਰਕਾਰ ਨਾਲ 35 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ ਬਾਵਜੂਦ ਇਸ ਦੇ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ

ਨਹੀਂ ਕੀਤੀਆਂ ਮੰਗ ਪੂਰੀਆਂ: ਅਧਿਆਪਿਕਾਂ ਨੇ ਕਿਹਾ ਕਿ ਹੁਣ ਤਾਂ ਨੋਬਤ ਇਹ ਹੈ ਕਿ ਪੰਜਾਬ ਸਰਕਾਰ ਮਸਲਿਆ ਦਾ ਹੱਲ ਕੱਢਣ ਦੀ ਬਜਾਏ ਮੀਟਿੰਗਾਂ ਤੋਂ ਵੀ ਮੁਨਕਰ ਹੋਣ ਲੱਗ ਪਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ 'ਤੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦੇ ਮੌਕੇ 'ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ, ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ।

ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ: ਕੰਪਿਊਟਰ ਅਧਿਆਪਕਾਂ ਦੇ ਪੰਜਾਬ ਰਾਜ ਦੇ ਹੋਰਨਾਂ ਸਰਕਾਰੀ ਮੁਲਜ਼ਮਾਂ ਵਾਂਗ ਬਣਦੇ ਲਾਭ ਜਿਵੇਂ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੌਕਰੀ ਦੌਰਾਨ ਮੌਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੌਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਨ, ਛੁੱਟੀਆਂ ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ। ਜਿਨ੍ਹਾਂ ਨੂੰ ਕੰਪਿਊਟਰ ਅਧਿਆਪਕਾਂ 'ਤੇ ਬਗੈਰ ਦੇਰੀ ਤੁਰੰਤ ਲਾਗੂ ਕੀਤਾ ਜਾਵੇ। ਪੰਜਾਬ ਸਰਕਾਰ ਦੀ ਭੇਦ-ਭਾਵ ਦੀ ਨੀਤੀ ਦੀ ਨਿਖੇਧੀ ਕੀਤੀ ਗਈ ਅਤੇ 23 ਅਕਤੂਬਰ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤੇ ਗਏ ਵਾਅਦਿਆ ਨੂੰ ਜਨਤਕ ਕੀਤਾ ਜਾਵੇਗਾ। ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮਨਵਾਉਣ ਲਈ ਆਰ-ਪਾਰ ਦਾ ਸੰਘਰਸ਼ ਰਾਹੀ 29 ਅਕਤੂਬਰ ਦੀ ਰੈਲੀ ਗੁਪਤ ਰੂਪ ਕੀਤੀ ਜਾਵੇਗੀ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਭਾਰੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਸਨ ।

ETV Bharat Logo

Copyright © 2025 Ushodaya Enterprises Pvt. Ltd., All Rights Reserved.