ETV Bharat / state

ਪਟਿਆਲਾ 'ਚ ਮੁਲਾਜ਼ਮਾਂ 'ਤੇ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀ ਸਾੜੀ ਅਰਥੀ - Punjab and UT Employees Sangharsh Morcha

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਪਟਿਆਲਾ ਵੱਲ ਸ਼ਾਂਤਮਈ ਮਾਰਚ ਕਰਦਿਆਂ ਤੇ ਸਰਕਾਰ ਦੀ ਸ਼ਹਿ 'ਤੇ ਅੰਨੇਵਾਹ ਡਾਂਗਾਂ ਵਰਾਈਆਂ ਗਈਆਂ ਤੇ ਮਹਿਲਾ ਮੁਲਾਜ਼ਮਾਂ ਉੱਤੇ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਤਸੱਦਦ ਕੀਤਾ ਗਿਆ, ਜਿਸ ਦੇ ਖਿਲਾਫ਼ ਅੱਜ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਸੱਦੇ ਤੇ ਅਧਿਆਪਕਾਂ ਵੱਲੋਂ ਰੇਲਵੇ ਸ਼ਟੇਸ਼ਨ ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।

ਪਟਿਆਲਾ ਵਿੱਚ ਮੁਲਾਜ਼ਮਾਂ 'ਤੇ ਤਸ਼ੱਦਦ ਦੀ ਨਿਖੇਧੀ ਕਰਦਿਆਂ ਬਰਨਾਲਾ ਵਿੱਚ ਪੰਜਾਬ ਸਰਕਾਰ ਦੀ ਸਾੜੀ ਅਰਥੀ

author img

By

Published : Mar 8, 2021, 7:57 PM IST

ਬਰਨਾਲਾ: ਕੱਚੇ ਤੇ ਪੱਕੇ ਮੁਲਾਜ਼ਮਾਂ ਦੇ ਸਾਂਝੇ ਮੋਰਚੇ ਪੰਜਾਬ ਤੇ ਯੂ.ਟੀ.ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਤੇ ਪੱਕੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਪਟਿਆਲਾ ਵੱਲ ਸ਼ਾਂਤਮਈ ਮਾਰਚ ਕਰਦਿਆਂ ਤੇ ਸਰਕਾਰ ਦੀ ਸ਼ਹਿ 'ਤੇ ਅੰਨੇਵਾਹ ਡਾਂਗਾਂ ਵਰਾਈਆਂ ਗਈਆਂ ਤੇ ਮਹਿਲਾ ਮੁਲਾਜ਼ਮਾਂ ਉੱਤੇ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਤਸੱਦਦ ਕੀਤਾ ਗਿਆ, ਜਿਸ ਦੇ ਖਿਲਾਫ਼ ਅੱਜ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਸੱਦੇ ਤੇ ਅਧਿਆਪਕਾਂ ਵੱਲੋਂ ਰੇਲਵੇ ਸ਼ਟੇਸ਼ਨ ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।

ਇਸ ਸਮੇਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਬਰਨਾਲਾ ਵੱਲੋਂ ਪੰਜਾਬ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਕੌਮਾਂਤਰੀ ਔਰਤ ਦਿਵਸ ਮਨਾਉਣ ਸਬੰਧੀ ਢੌਂਗ ਰਚ ਰਹੀ ਹੈ। ਦੂਜੇ ਪਾਸੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰਦੀਆਂ ਮਹਿਲਾ ਮੁਲਾਜ਼ਮ ਜੇ ਸਰਕਾਰ ਤੋਂ ਆਪਣੇ ਹੱਕ ਮੰਗਦੀਆਂ ਹਨ ਤਾਂ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਘੱਟੋ-ਘੱਟ ਉਜਰਤ ਦੇਣ, ਨੌਕਰੀਆਂ ਪੱਕੀਆਂ ਕਰਨ ਦੀ ਬਜਾਇ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਡਾਂਗਾਂ ਵਰ੍ਹਾ ਕੇ ਤਸੱਦਦ ਕੀਤਾ ਜਾਂਦਾ ਹੈ। ਉਨ੍ਹਾਂ ਆਖਿਆ ਕਿ ਅੱਜ ਦੀ ਔਰਤ ਜਾਗ ਚੁੱਕੀ ਹੈ ਤੇ ਉਹ ਆਪਣੇ ਹੱਕਾਂ ਖਾਤਰ ਸੰਘਰਸ਼ ਕਰਨ ਲਈ ਕਿਸੇ ਵੀ ਤਰ੍ਹਾਂ ਘੱਟ ਨਹੀਂ।

ਪਟਿਆਲਾ 'ਚ ਮੁਲਾਜ਼ਮਾਂ 'ਤੇ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀ ਸਾੜੀ ਅਰਥੀ

ਇਸ ਸਮੇਂ ਆਗੂਆਂ ਨੇ ਰੁਜਗਾਰ ਦੀ ਮੰਗ ਕਰਦੇ ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜਗਾਰ ਦੇਣ ਦੀ ਬਜਾਇ ਲਾਠੀਚਾਰਜ ਕਰਨ 'ਤੇ ਜੇਲ੍ਹਾਂ ਵਿੱਚ ਡੱਕਣ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਵਾਅਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਸਰਕਾਰ ਬਣਦੇ ਸਾਰ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੇ ਘਰ-ਘਰ ਨੌਕਰੀ ਦੇ ਵਾਅਦੇ ਤੋਂ ਭੱਜ ਰਹੇ ਹਨ, ਜਿਸ ਦਾ ਖਮਿਆਜ਼ਾ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਭੁਗਤਣਾ ਪਵੇਗਾ।

ਆਖਰ ਵਿੱਚ ਆਗੂਆਂ ਨੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਪੁਰਾਣੀ ਪੈਨਸ਼ਨ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਦੀ ਭਰਤੀ ਕਰਨ ਦੀ ਮੰਗ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.