ਬਰਨਾਲਾ: ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਬਰਨਾਲਾ ਸ਼ਹਿਰ ਦੇ ਨਹਿਰੂ ਚੌਕ ਨੇੜੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਅੰਦੋਲਨ ਵਿੱਚ ਬੈਠੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੇ ਦੱਸਿਆ ਕਿ ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਇਹ ਸੱਤਿਆਗ੍ਰਹਿ ਅੰਦੋਲਨ ਚੱਲ ਰਿਹਾ ਹੈ।
2019 ਦਾ ਹੈ ਮਾਮਲਾ : ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਰਾਹੁਲ ਗਾਂਧੀ ਨੂੰ ਗੁਜਰਾਤ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨਾਲ ਵੀ ਛੇੜਛਾੜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ 2019 ਦਾ ਮਾਮਲਾ ਹੈ ਅਤੇ ਇਹ ਪਹਿਲੀ ਵਾਰ ਹੋਵੇਗਾ ਕਿ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਆਪਣੀ ਸ਼ਿਕਾਇਤ 'ਤੇ ਕਾਰਵਾਈ ਨੂੰ ਰੋਕਣ ਲਈ ਸਟੇਅ ਲਿਆਂਦੀ ਹੈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਹ ਜਾਣਦਾ ਸੀ ਕਿ ਕੇਸ ਉਸਦੇ ਹੱਕ ਵਿਚ ਨਹੀਂ ਜਾਵੇਗਾ, ਜਿਸ ਕਾਰਨ ਉਹ ਰੁਕਿਆ ਸੀ।
ਇਹ ਵੀ ਪੜ੍ਹੋ : Satyagraha by Punjab Congress : ਪੰਜਾਬ 'ਚ ਕਾਂਗਰਸ ਦਾ ਸੱਤਿਆਗ੍ਰਹਿ, ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦਾ ਕੀਤਾ ਵਿਰੋਧ
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਰਾਹੁਲ ਗਾਂਧੀ ਨੇ ਸੰਸਦ ਭਵਨ ਅਤੇ ਪੂਰੇ ਦੇਸ਼ ਵਿੱਚ ਗੌਤਮ ਅਡਾਨੀ ਦੇ ਖ਼ਿਲਾਫ਼ ਪ੍ਰਚਾਰ ਕੀਤਾ ਅਤੇ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਪੂਰੇ ਮੋਦੀ ਸਮਾਜ ਨੂੰ ਗਲਤ ਨਹੀਂ ਬੋਲਿਆ ਗਿਆ, ਜਦਕਿ ਦੇਸ਼ ਦਾ ਪੈਸਾ ਲੈ ਕੇ ਫਰਾਰ ਹੋਏ ਨੀਰਵ ਮੋਦੀ ਵਰਗੇ ਕੁਝ ਲੋਕਾਂ ਲਈ ਰਾਹੁਲ ਗਾਂਧੀ ਨੇ ਟਿੱਪਣੀ ਕੀਤੀ ਸੀ। ਇਸ ਸਾਜ਼ਿਸ਼ ਦੇ ਤਹਿਤ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਹੈ।
ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਬਿਆਨ ਰਾਹੁਲ ਗਾਂਧੀ ਨੇ ਕਰਨਾਟਕ 'ਚ ਦਿੱਤਾ ਸੀ, ਇਸ ਲਈ ਗੁਜਰਾਤ ਦੀ ਅਦਾਲਤ ਵਲੋਂ ਦਿੱਤੀ ਗਈ ਸਜ਼ਾ ਪੂਰੀ ਤਰ੍ਹਾਂ ਨਾਲ ਗਲਤ ਹੈ। ਕਿਉਂਕਿ ਜਦੋਂ ਰਾਹੁਲ ਗਾਂਧੀ ਨੇ ਕਰਨਾਟਕ 'ਚ ਇਹ ਬਿਆਨ ਦਿੱਤਾ ਸੀ ਤਾਂ ਉਸ ਸਮੇਂ ਸ਼ਿਕਾਇਤ ਵੀ ਕਰਨਾਟਕ 'ਚ ਹੋਣੀ ਚਾਹੀਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਨਿਆਂਪਾਲਿਕਾ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਲੋਕਤੰਤਰ ਲਈ ਖਤਰਨਾਕ ਹੈ।