ਬਰਨਾਲਾ: ਕੰਨਿਆਕੁਮਾਰੀ ਤੋਂ ਜੰਮੂ-ਕਸ਼ਮੀਰ ਤੱਕ ਦਾ ਪੈਦਲ ਦੌਰਾ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਪਿਛਲੇ ਸਾਲ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਇੱਕ ਸਾਲ ਪੂਰਾ ਹੋਣ 'ਤੇ ਕਾਂਗਰਸ ਪਾਰਟੀ ਵੱਲੋਂ ਹਰ ਜ਼ਿਲ੍ਹੇ 'ਚ ਕਾਂਗਰਸ ਹਾਈ ਕਮਾਂਡ ਦੇ ਸੱਦੇ 'ਤੇ ਰੈਲੀ ਕੱਢੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਕਾਂਗਰਸ ਪਾਰਟੀ ਵੱਲੋਂ ਬਰਨਾਲਾ ਦੇ ਸਦਰ ਬਾਜ਼ਾਰ ਵਿਖੇ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਿਸ਼ੇਸ਼ ਤੌਰ 'ਤੇ ਬਰਨਾਲਾ ਪੁੱਜੇ। ਇਸ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਤੇ ਵਰਕਰ ਸਾਹਿਬਾਨ ਵੀ ਹਾਜ਼ਰ ਰਹੇ।
ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰਿਆ:- ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ 2 ਸਾਲ ਹੋ ਚੁੱਕੇ ਹਨ। ਪਰ ਅੱਜ ਦੀ ਰੈਲੀ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਹਰਮਨ ਪਿਆਰੇ ਆਗੂ ਰਾਹੁਲ ਗਾਂਧੀ ਵੱਲੋਂ ਦੇਸ਼ ਵਿੱਚ ਸ਼ਾਂਤੀ ਦੀ ਮੰਗ ਨੂੰ ਲੈ ਕੇ ਪੈਦਲ ਮਾਰਚ ਭਾਰਤ ਜੋੜੋ ਯਾਤਰਾ ਕੱਢੀ ਗਈ ਸੀ, ਜਿਸਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ।
- Sale of Drugs in Medical Stores: ਬਠਿੰਡਾ ਦੇ ਮੈਡੀਕਲ ਸਟੋਰਾਂ ’ਤੇ ਸ਼ਰੇਆਮ ਵਿਕ ਰਿਹਾ ਨਸ਼ਾ, ਡੀਸੀ ਨੇ ਠੱਲ ਪਾਉਣ ਲਈ ਲਿਆ ਸਖ਼ਤ ਐਕਸ਼ਨ
- Heroin Recovered: ਮਨਾਲੀ ਪੁਲਿਸ ਨੇ 4 ਨੌਜਵਾਨਾਂ ਨੂੰ ਹੈਰੋਇਨ ਸਮੇਤ ਫੜਿਆ, ਮੁਲਜ਼ਮਾਂ ਵਿੱਚ ਇੱਕ ਪੰਜਾਬ ਪੁਲਿਸ ਦਾ ਕਾਂਸਟੇਬਲ ਵੀ ਸ਼ਾਮਿਲ
- G20 Summit : ਦਿੱਲੀ-ਐਨਸੀਆਰ ਵਿੱਚ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ ਆਨਲਾਈਨ ਡਿਲੀਵਰੀ ਸੇਵਾਵਾਂ, ਬਾਜ਼ਾਰ ਤੋਂ ਖਰੀਦਣਾ ਪਵੇਗਾ ਸਾਮਾਨ
ਕਾਂਗਰਸ ਪਾਰਟੀ ਦਾ ਕਿਸੇ ਪਾਰਟੀ ਨਾਲ ਕੋਈ ਗਠਜੋੜ ਨਹੀਂ:- ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਰਣਦੀਪ ਸਿੰਘ ਨਾਭਾ ਨੇ ਕਿਹਾ ਅੱਜ ਸ਼ੁੱਕਰਵਾਰ ਦੀ ਰੈਲੀ ਭਾਰਤ ਜੋੜੋ ਯਾਤਰਾ ਦੇ ਇੱਕ ਸਾਲ ਪੂਰਾ ਹੋਣ ਨੂੰ ਸਮਰਪਿਤ ਕੀਤੀ ਗਈ ਹੈ। ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਰਣਦੀਪ ਸਿੰਘ ਨਾਭਾ ਨੇ 2024 ਦੀਆਂ ਪਾਰਲੀਮੈਂਟ ਚੋਣਾਂ ਸਬੰਧੀ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਕਿਸੇ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਆਪਣੇ ਦਮ 'ਤੇ ਇਕੱਲੇ ਹੀ ਪੂਰਨ ਬਹੁਮਤ ਨਾਲ ਚੋਣ ਲੜਕੇ ਜਿੱਤ ਹਾਸਲ ਕਰੇਗੀ।