ਬਰਨਾਲਾ: ਜ਼ਿਲ੍ਹੇ ਦੇ ਵਿਧਾਨਸਭਾ ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ ਵਿੱਚ ਸਰਪੰਚ, ਪੰਚਾਇਤ ਮੈਂਬਰ, ਬਲਾਕ ਕਮੇਟੀ ਦੇ ਮੈਂਬਰ ਕਾਂਗਰਸ ਪਾਰਟੀ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਾਂਗਰਸ ਆਗੂਆਂ ਨੇ ਵਿਧਾਨਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਚੰਦ ਕੌਰ ਉੱਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ।
ਇਸ ਮਾਮਲੇ ਉੱਤੇ ਵਿਧਾਨਸਭਾ ਖੇਤਰ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਉੱਤੇ ਚੋਣ ਲੜ ਰਹੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕਾਂਗਰਸ ਦੀ ਉਮੀਦਵਾਰ ਹਰਚੰਦ ਕੌਰ ਦੇ ਭ੍ਰਿਸ਼ਟਾਚਾਰ ਤੋਂ ਤੰਗ ਹੋਕੇ ਵੱਡੀ ਗਿਣਤੀ ਵਿੱਚ ਮਹਿਲ ਕਲਾਂ ਇਲਾਕੇ ਦੇ ਕਾਂਗਰਸ ਪਾਰਟੀ ਦੇ ਸਰਪੰਚ ਅਤੇ ਹੋਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਜਿੰਨ੍ਹਾਂ ਦਾ ਉਨ੍ਹਾਂ ਵੱਲੋਂ ਸੁਆਗਤ ਕੀਤਾ ਗਿਆ ਹੈ।
ਇਸਦੇ ਨਾਲ ਹੀ ਆਪ ਉਮੀਦਵਾਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਹਿਲ ਕਲਾਂ ਵਿਧਾਨਸਭਾ ਹਲਕੇ ਦੇ 25 ਤੋਂ 30 ਪਿੰਡਾਂ ਦੇ ਸਰਪੰਚ ਆਪਣੀ ਪੂਰੀ ਪੰਚਾਇਤ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਜ਼ਿਲ੍ਹੇ ਦੇ ਪਿੰਡ ਕਲਾਲਾ ਦੇ ਸਾਬਕਾ ਸਰਪੰਚ ਅਤੇ ਮੌਜੂਦਾ ਸਰਪੰਚ ਦੇ ਪਤੀ ਰਣਜੀਤ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਿੰਡ ਦਾ ਦੋ ਵਾਰ ਸਰਪੰਚ ਰਹਿੰਦੇ ਹੋਏ ਪਿੰਡ ਦੇ ਹਰ ਇੱਕ ਵਿਕਾਸ ਕਾਰਜ ਨੂੰ ਪੂਰੀ ਇਮਾਨਦਾਰੀ ਦੇ ਨਾਲ ਕਰਵਾਇਆ ਹੈ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਕੋਈ ਵੀ ਇੱਕ ਪੈਸੇ ਦਾ ਗਬਨ ਕਰਨ ਦਾ ਇਲਜ਼ਾਮ ਉਨ੍ਹਾਂ ’ਤੇ ਨਹੀਂ ਲਗਾ ਸਕਦਾ।
ਉਨ੍ਹਾਂ ਕਿਹਾ ਕਿ ਵਿਧਾਨਸਭਾ ਖੇਤਰ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਚੰਦ ਕੌਰ ਨੇ ਭ੍ਰਿਸ਼ਟਾਚਾਰ ਦੀ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਸਬੰਧੀ ਮਹਿਲ ਕਲਾਂ ਪਿੰਡ ਦੇ ਕਈ ਸਰਪੰਚਾਂ ਅਤੇ ਹੋਰ ਆਗੂਆਂ ਨੇ ਕਾਂਗਰਸ ਹਾਈਕਮਾਨ ਅਤੇ ਪੰਜਾਬ ਦੇ ਮੁੱਖਮੰਤਰੀ ਚਰਣਜੀਤ ਚੰਨੀ ਨੂੰ ਜਾਣੂ ਕਰਵਾਕੇ ਉਨ੍ਹਾਂ ਨੂੰ ਟਿਕਟ ਨਾ ਦੇਣ ਦੀ ਅਪੀਲ ਕੀਤੀ ਸੀ ਪਰ ਇਸਦੇ ਬਾਵਜੂਦ ਵੀ ਕਾਂਗਰਸ ਪਾਰਟੀ ਵੱਲੋਂ ਹਰਚੰਦ ਕੌਰ ਨੂੰ ਟਿਕਟ ਦਿੱਤੀ ਗਈ ਹੈ।
ਕਾਂਗਰਸੀ ਸਰਪੰਚ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ ਹੈ ਜਿਸਤੋਂ ਨਿਰਾਸ਼ ਹੋਕੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਸਰਪੰਚ ਅਤੇ ਹੋਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹੈ।
ਇਹ ਵੀ ਪੜ੍ਹੋ: ਕੈਪਟਨ ਦਾ ਦਾਅਵਾ, ਕੇਂਦਰ ਨਾਲ ਮਿਲਕੇ ਪੰਜਾਬ ਦਾ ਹੋਵੇਗਾ ਵਿਕਾਸ