ਬਰਨਾਲਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ (Sangrur Lok Sabha by-election) ਨੂੰ ਲੈਕੇ ਸਿਆਸੀ ਪਾਰਟੀ ਵੱਲੋਂ ਇੱਕ ਦੂਜੇ ‘ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ (Death of late Punjabi singer Sidhu Musewala) ਲਈ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ (Government of Punjab) ਨੂੰ ਜ਼ਿੰਮੇਵਾਰ ਦੱਸ ਰਹੀਆਂ ਹਨ, ਉੱਥੇ ਹੀ ਸਿੱਖਿਆ ਮੰਤਰੀ ਮੀਤ ਹੇਅਰ (Education Minister Meet Hair) ਵੱਲੋਂ ਕਾਂਗਰਸ ‘ਤੇ ਸਿੱਧੂ ਮੂਸੇਵਾਲਾ ਦੀ ਮੌਤ (Death of Sidhu Musewala) ‘ਤੇ ਸਿਅਸਤ ਕਰਨ ਦੇ ਇਲਜ਼ਾਮ ਲਗਾਏ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੀ ਤਸਵੀਰ (Picture of Sidhu Musewala) ਚੋਣ ਪ੍ਰਚਾਰ ਦੌਰਾਨ ਲਗਾਏ ਕੇ ਚੋਣ ਪ੍ਰਚਾਰ ਜੋ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਮਾੜਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਸਿਅਸਤ ਨਹੀਂ ਕਰਦੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ (Father of Sidhu Musewala) ਵੀ ਇੱਕ ਵੀਡੀਓ ਜਾਰੀ ਕਰਕੇ ਇਹ ਕਹਿ ਗਏ ਹਨ, ਕਿ ਉਨ੍ਹਾਂ ਦਾ ਪਰਿਵਾਰ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਨਹੀਂ ਕਰ ਰਿਹਾ ਅਤੇ ਉਨ੍ਹਾਂ ਨੇ ਪਿਤਾ ਨੇ ਵੀਡੀਓ ਵਿੱਚ ਸਿਆਸੀ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਕੋਈ ਵੀ ਲੀਡਰ ਉਨ੍ਹਾਂ ਦੇ ਪੁੱਤ ਦੀ ਮੌਤ ‘ਤੇ ਸਿਅਸਤ ਨਾ ਕਰੇ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ (Sidhu Musewala) ਸਭ ਦੇ ਸਾਂਝੇ ਸਨ, ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨਾਲ ਦਾ ਕੋਈ ਹੋਰ ਕਲਾਕਾਰ ਕਰੀਬ 100 ਸਾਲਾਂ ਤੱਕ ਪੈਦਾ ਨਹੀਂ ਹੋਣਾ, ਪਰ ਜਿਵੇਂ ਕਾਂਗਰਸ ਉਨ੍ਹਾਂ ਦੀ ਮੌਤ ‘ਤੇ ਸਿਅਸਤ ਕਰਕੇ ਸਿਆਸੀ ਰੋਟੀ ਸੇਕ ਰਹੀ ਹੈ, ਉਹ ਬਹੁਤ ਹੀ ਨਿੰਦਣ ਯੋਗ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਦੇ ਆਪਣੇ ਵਾਅਦੇ ਤੋਂ ਅੱਗੇ ਵਧੀ
ਉੱਥੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ (Jail Minister Harjot Singh Bains) ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਵਿੱਚ ਸਿੱਧੂ ਮੂਸੇਵਾਲਾ ਦੇ ਗੀਤ ਦੀ ਵਰਤੋਂ ਕੀਤੇ ਜਾਣਾ ਨੀਵੇਂ ਪੱਧਰ ਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾਂ ਵਲੋਂ ਉਸ ਦੀ ਤਸਵੀਰ ਰਾਜਨੀਤੀ ਲਈ ਨਾ ਵਰਤਣ ਲਈ ਆਖੇ ਜਾਣ 'ਤੇ ਸਿੱਧੂ ਮੂਸੇ ਵਾਲੇ ਦੇ ਪਰਿਵਾਰਿਕ ਮੈਂਬਰਾਂ ਨਾਲ ਸਹਿਮਤੀ ਜਤਾਈ।
ਇਹ ਵੀ ਪੜ੍ਹੋ:ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਤੋਂ ਪਹਿਲਾਂ ਮਾਨਸਾ ’ਚ ਪੁਲਿਸ ਵੱਲੋਂ ਫਲੈਗ ਮਾਰਚ