ETV Bharat / state

ਡੇਰਾ ਮੁਖੀ ਨੂੰ ਪੁਸ਼ਾਕ ਦੇ ਮਾਮਲੇ ’ਚ ਲੌਂਗੋਵਾਲ ਨੇ ਸੁਖਬੀਰ ਬਾਦਲ ਦਾ ਕੀਤਾ ਬਚਾਅ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਡੇਰਾ ਸਿਰਸਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਦੀ ਪੁਸ਼ਾਕ ਦੀ ਨਕਲ ਮਾਮਲੇ ਸਬੰਧੀ ਮੁੱਦੇ 'ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਰਾਜਨੀਤੀ ਕਰਾਰ ਦਿੱਤਾ ਹੈ।

ਸੁਖਬੀਰ ਬਾਦਲ ਨੂੰ ਜੋੜਨਾ ਬਦਨਾਮ ਕਰਨ ਦੀ ਸਾਜ਼ਿਸ਼

author img

By

Published : Jul 17, 2020, 3:44 PM IST

ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਬਰਨਾਲਾ ਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਪਹੁੰਚੇ ਹਨ। ਭਾਈ ਲੌਂਗੋਵਾਲ ਇੱਥੇ ਗੁਰਦੁਆਰਿਆਂ ਵਿੱਚ ਦੁੱਧ ਘਿਓ ਦੇ ਟੈਂਡਰ ਮਾਮਲੇ ਸਬੰਧੀ ਪੁੱਜੇ ਸਨ।

ਸੁਖਬੀਰ ਬਾਦਲ ਨੂੰ ਜੋੜਨਾ ਬਦਨਾਮ ਕਰਨ ਦੀ ਸਾਜ਼ਿਸ਼

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡੇਰਾ ਸਿਰਸਾ ਮੁਖੀ ਦੀ ਪੋਸ਼ਾਕ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਦਾ ਨਾਂਅ ਆਉਣ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਪੋਸ਼ਾਕ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਦਾ ਨਾਂਅ ਜੋੜਨਾ, ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਉਨ੍ਹਾਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਰੋਧ ਕਰਨ ਵਾਲੀ ਹੋਰਨਾਂ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ 'ਤੇ ਸਿਆਸਤ ਕਰ ਰਹੀਆਂ ਹਨ ਤੇ ਉਹ ਕਿਸੇ ਨਾ ਕਿਸੇ ਤਰੀਕੇ ਸੁਖਬੀਰ ਬਾਦਲ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ।

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਪੁਜੇ ਲੌਂਗੋਵਾਲ

ਇਸ ਤੋਂ ਇਲਾਵਾ ਭਾਈ ਲੌਂਗੋਵਾਲ ਨੇ ਐਸਜੀਪੀਸੀ ਕਮੇਟੀਆਂ ਦੇ ਗੁਰਦੁਆਰਿਆਂ ਵਿੱਚ ਦੁੱਧ ਤੇ ਘਿਓ ਸਬੰਧੀ ਟੈਂਡਰ ਗੁਜਰਾਤ ਦੀ ਕੰਪਨੀ ਨੂੰ ਦਿੱਤੇ ਜਾਣ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਟੈਂਡਰ ਵੇਰਕਾ ਕੰਪਨੀ ਨੂੰ ਦਿੱਤੇ ਜਾਂਦੇ ਸਨ। ਐਸਜੀਪੀਸੀ ਵੱਲੋਂ ਇੱਕ ਕਮੇਟੀ ਬਣਾਈ ਗਈ ਹੈ, ਜੋ ਕਿ ਵੱਖ-ਵੱਖ ਗੁਰਦੁਆਰਿਆਂ ਦੇ ਟੈਂਡਰ ਵੱਖ-ਵੱਖ ਕੰਪਨੀਆਂ ਨੂੰ ਦਿੰਦੀ ਹੈ। ਪਿਛਲੇ ਸਮੇਂ ਦੌਰਾਨ ਵੇਰਕਾ ਵੱਲੋਂ ਭੇਜੇ ਗਏ ਘਿਓ ਦੇ ਮਾਮਲੇ ਵਿੱਚ ਘਪਲੇਬਾਜ਼ੀ ਸਾਹਮਣੇ ਆਈ ਹੈ।

ਇਸ ਮਾਮਲੇ 'ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਵੀ ਭੇਜੀ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ। ਇਸ ਮਾਮਲੇ 'ਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੌਕਡਾਊਨ ਦੌਰਾਨ ਦੁੱਧ ਦੀ ਕੀਮਤ ਘੱਟ ਗਈ ਹੈ ਜਦਕਿ ਐਸਜੀਪੀਸੀ ਦੁੱਧ 40 ਰੁਪਏ ਪ੍ਰਤੀ ਲੀਟਰ ਤੋਂ ਵੱਧ ਦੀ ਕੀਮਤ 'ਤੇ ਖਰੀਦਦੀ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵੇਰਕਾ ਕੰਪਨੀ ਨੇ ਐਸਜੀਪੀਸੀ ਵੱਲੋਂ ਦੁੱਧ ਦੀ ਵੱਧ ਕੀਮਤ ਵਸੂਲੀ ਹੈ ਤਾਂ ਉਹ ਕਿਸਾਨਾਂ ਤੇ ਡੇਅਰੀ ਮਾਲਕਾਂ ਨੂੰ ਉਨ੍ਹਾਂ ਦਾ ਬਣਦਾ ਮੁਨਾਫਾ ਦਵੇ। ਉਨ੍ਹਾਂ ਸੂਬਾ ਸਰਕਾਰ ਤੋਂ ਦੁੱਧ 'ਚ ਕੀਤੀ ਗਈ ਘਪਲੇਬਾਜ਼ੀ ਵਿਰੁੱਧ ਉਕਤ ਕੰਪਨੀ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਨੌਜਵਾਨਾਂ ਦੀ ਰੈਫਰੈਂਡਮ 20-20 ਨਾਲ ਜੋੜ ਕੇ ਕੀਤੀ ਜਾ ਰਹੀਆਂ ਗ੍ਰਿਫ਼ਤਾਰੀਆਂ ਦੇ ਮਾਮਲੇ 'ਚ ਕਿਹਾ ਕਿ ਜਿਨ੍ਹਾਂ ਵੀ ਨੌਜਵਾਨਾਂ ਨਾਲ ਧੱਕੇਸ਼ਾਹੀ ਕਰਕੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ, ਐਸਜੀਪੀਸੀ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.