ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨਾਂ ਨੂੰ ਇੱਕਜੁੱਟ ਕਰਕੇ ਪੰਜਾਬ ਦੇ ਮੁੱਦਿਆਂ ਉਪਰ ਲੜਨ ਲਈ ਹਲਕਾ ਪੱਧਰੀ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਉਲੀਕੇ ਗਏ ਹਨ। ਇਹਨਾਂ ਪ੍ਰੋਗਰਾਮਾਂ ਬਹਾਨੇ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਪੰਜਾਬ ਸਰਕਾਰ ਨੂੰ ਨਸਿ਼ਆਂ ਸਮੇਤ ਹੋਰ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਤਾਜੋਕੇ ਵਿਖੇ ਹਲਕਾ ਪੱਧਰੀ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਯੂਥ ਪ੍ਰਧਾਨ ਨੇ ਨਸਿ਼ਆਂ ਨੂੰ ਲੈ ਕੇ ਆਪ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।
ਨਸ਼ਾ ਸਭ ਤੋਂ ਵੱਡਾ ਮੁੱਦਾ : ਇਸ ਮੌਕੇ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼ੋ੍ਰਮਣੀ ਯੂਥ ਅਕਾਲੀ ਦਲ ਵਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਹਲਕਾ ਪੱਧਰੀ ਸਮਾਗਮ ਕਰਕੇ ਨੌਜਵਾਨਾਂ ਨੂੰ ਪੰਜਾਬ ਦੇ ਮੁੱਦਿਆਂ ਉਪਰ ਲਾਮਬੰਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਯੂਥ ਵਿੰਗ ਕੰਮ ਕਰ ਰਿਹਾ ਹੈ। ਪੰਜਾਬ ਵਿੱਚ ਇਸ ਵੇਲੇ ਵੱਡਾ ਮੁੱਦਾ ਨਸ਼ਿਆਂ ਦਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਜੋ ਅਕਾਲੀ ਦਲ ਦੀ ਸਰਕਾਰ ਵੇਲੇ ਨਸਿਆਂ ਸਬੰਧੀ ਸਵਾਲ ਖੜ੍ਹੇ ਕਰਕੇ ਅਕਾਲੀ ਲੀਡਰਾਂ ਤੇ ਸਵਾਲ ਕੀਤੇ ਜਾ ਰਹੇ ਸਨ ਪਰ ਅੱਜ ਪੰਜਾਬ ਵਿੱਚ ਵੱਡੇ ਪੱਧਰ ਤੇ ਨਸ਼ਾ ਵਿਕ ਰਿਹਾ ਹੈ।
- Punjab Railway Stations Renovation: ਪੰਜਾਬ ਦੇ ਰੇਲਵੇ ਸਟੇਸ਼ਨਾਂ ਲਈ ਪੀਐਮ ਮੋਦੀ ਵਲੋਂ ਸੌਗਾਤ, ਇਸ 100 ਸਾਲ ਪੁਰਾਣੇ ਰੇਲਵੇ ਸਟੇਸ਼ਨ ਦੀ ਵੀ ਬਦਲੇਗੀ ਦਿੱਖ !
- ਬਰਨਾਲਾ 'ਚ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ, ਖੇਡ ਮੰਤਰੀ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
- ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਮੌਕਾਪ੍ਰਸਤੀ ਵਾਲੀ ਭਾਈਵਾਲੀ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਬਰਨਾਲਾ 'ਚ ਬਿਆਨ, ਪੜ੍ਹੋ ਹੋਰ ਕੀ ਕਿਹਾ...
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਨੇਤਾ ਦਾ ਕਹਿਣਾ ਸੀ ਕਿ ਸਰਕਾਰਾਂ ਨਸ਼ਾ ਵਿਕਾਉਂਦੀਆਂ ਹਨ, ਪੰਜਾਬ ਵਿੱਚ ਨਸ਼ਾ ਬਣਾਉਣ ਦੀਆਂ ਫ਼ੈਕਟਰੀਆਂ ਚੱਲ ਰਹੀਆਂ ਹਨ। ਆਪ ਦੀ ਸਰਕਾਰ ਬਣੇ ਨੂੰ ਡੇਢ ਸਾਲ ਹੋ ਗਿਆ ਹੈ। ਕੀ ਪੰਜਾਬ ਵਿੱਚ ਆਪ ਸਰਕਾਰ ਨਸ਼ਾ ਵੇਚ ਰਹੀ ਹੈ। ਕੀ ਕੋਈ ਫ਼ੈਕਟਰੀ ਸਰਕਾਰ ਨੇ ਫੜੀ ਹੈ। ਉਹਨਾਂ ਕਿਹਾ ਕਿ ਨਸ਼ੇ ਸਮੇਤ ਹੋਰ ਮਸਲਿਆਂ ਉਪਰ ਵੀ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਪੰਜਾਬ ਦੀ ਆਪ ਸਰਕਾਰ ਪੰਜਾਬ ਦੀ ਥਾਂ ਦਿੱਲੀ ਤੋਂ ਚੱਲ ਰਹੀ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਇਹ ਪਾਰਟੀ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਨਸ਼ੇ, ਬੇਅਦਬੀ, ਬੇਰੁਜ਼ਗਾਰੀ ਨੂੰ ਲੈਕੇ ਆਪ ਅਤੇ ਕਾਂਗਰਸ ਨੇ ਹਮੇਸ਼ਾ ਸਿਆਸਤ ਹੀ ਕੀਤੀ ਹੈ।