ਬਰਨਾਲਾ: ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਠੇਕਾ ਕਰਮਚਾਰੀਆਂ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ।
ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾ ਤੋਂ ਪਹਿਲਾਂ ਸਮੂਹ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ। ਸਰਕਾਰ ਬਨਣ ਦੇ 8 ਮਹੀਨੇ ਬਾਅਦ ਵੀ ਉਹ ਨਿਗੂਣੀਆ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ ਅਤੇ ਉਹਨਾ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਉਹਨਾਂ ਮੰਗਾਂ ਪੂਰੀਆਂ ਹੋਣ ਤੱਕ ਪ੍ਰਦਰਸ਼ਨਕਾਰੀਆਂ ਨੇ ਸੰਘਰਸ਼ ਤੇਜ਼ ਅਤੇ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਦਾ ਵਾਅਦਾ: ਇਸ ਮੌਕੇ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਵੱਖ ਵੱਖ ਵਿਭਾਗਾਂ ਵਿੱਚ ਠੇਕਾ ਸਿਸਟਮ ਵਿੱਚ ਕੰਮ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਨਣ ਤੋਂ ਬਾਅਦ ਉਹਨਾਂ ਨੂੰ ਰੈਗੂਲਰ ਕੀਤਾ ਜਾਵੇਗਾ। ਪ੍ਰੰਤੂ ਸਰਕਾਰ ਬਨਣ ਦੇ 8 ਮਹੀਨਿਆਂ ਬਾਅਦ ਵੀ ਉਹਨਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।
ਤੀਜੀ ਵਾਰ ਪੁਤਲਾ ਫੂਕ ਪ੍ਰਦਰਸ਼ਨ: ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਸਦੇ ਮੰਤਰੀ ਗੁਜਰਾਤ ਚੋਣਾਂ ਵਿੱਚ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਵੱਡੇ ਪੱਧਰ ਤੇ ਰੁਜ਼ਗਾਰ ਦੇਣ ਦੇ ਝੂਠ ਮਾਰ ਰਹੀ ਹੈ। ਜਦਕਿ ਅਸਲੀਅਤ ਵਿੱਚ ਅਜਿਹਾ ਕੁੱਝ ਨਹੀਂ ਹੈ। ਉਹਨਾਂ ਕਿਹਾ ਕਿ ਅੱਜ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਤੀਜੀ ਵਾਰ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕਰ ਰਹੇ ਹਨ। ਸਰਕਾਰ ਨੇ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਪਣਾ ਸੰਘਰਸ਼ ਤੇਜ਼ ਅਤੇ ਤਿੱਖਾ ਕਰਨਗੇ ਅਤੇ ਲੋੜ ਪਈ ਤਾਂ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ:- ਕਾਰ ਦੀ ਲਪੇਟ ਵਿੱਚ ਆਉਣ ਨਾਲ 4 ਵਿਦਿਆਰਥਣਾਂ ਜ਼ਖਮੀ , ਦੇਖੋ ਦਿਲ ਦਹਿਲਾ ਦੇਣ ਵਾਲੀ ਵੀਡੀਓ