ਬਰਨਾਲਾ: ਪੰਜਾਬ ਭਰ ਵਿੱਚ ਜਿੱਥੇ ਕਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਉੱਥੇ ਹੀ ਬਰਨਾਲਾ ਵਿੱਚ ਵੀ ਅੱਜ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਸ਼ਹਿਰ ਵਿੱਚ ਅੱਜ ਇੱਕੋ ਦਿਨ 9 ਮਾਮਲੇ ਕਰੋਨਾ ਦੇ ਸਾਹਮਣੇ ਆਏ ਹਨ। ਜਿਸ ਨਾਲ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਸਿਵਲ ਸਰਜਨ ਡਾਕਟਰ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਵਿੱਚ ਅੱਜ 9 ਮਾਮਲੇ ਕਰੋਨਾ ਦੇ ਸਾਹਮਣੇ ਆਏ ਹਨ। ਨਵੇਂ ਆਏ ਮਾਮਲਿਆਂ ਵਿੱਚੋਂ ਇੱਕੋ ਪਰਿਵਾਰ ਦੇ ਛੇ ਮੈਂਬਰ ਸ਼ਾਮਿਲ ਹਨ। ਜਦੋਂਕਿ ਦੋ ਬੱਚੇ ਹਨ, ਜੋ ਅੰਬਾਲਾ ਤੋਂ ਆਪਣੇ ਪਿਤਾ ਨੂੰ ਮਿਲ ਕੇ ਆਏ ਸਨ। ਇੱਕ ਹੋਰ ਵਿਅਕਤੀ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਬਰਨਾਲਾ ਵਿੱਚ ਕੁੱਲ 59 ਮਾਮਲੇ ਕੋਰੋਨਾ ਦੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜਦੋਂਕਿ 38 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 19 ਮਰੀਜ਼ ਐਕਟਿਵ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਪੌਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਸੂਬੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 5418 ਹੋ ਗਈ ਹੈ ਜਦਕਿ ਇਨ੍ਹਾਂ ਵਿੱਚੋਂ 138 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਅੱਜ ਦੇ ਮੀਡੀਆ ਬੁਲੇਟਨ ਮੁਤਾਬਕ, ਸੂਬੇ ਵਿੱਚ 202 ਨਵੇਂ ਕੇਸ ਆਏ ਹਨ ਜਦ ਕਿ 5 ਲੋਕਾਂ ਦੀ ਅੱਜ ਇਸ ਬਿਮਾਰੀ ਕਾਰਨ ਮੌਤ ਹੋਈ ਹੈ।