ETV Bharat / state

ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ 'ਤੇ ਕੋਰੋਨਾ ਦੀ ਮਾਰ - covid 19

ਵਪਾਰੀਆਂ ਤੋਂ ਲੈ ਕੇ ਕਿਸਾਨਾਂ ਅਤੇ ਮਜ਼ਦੂਰਾਂ ਸਣੇ ਸਾਰਿਆਂ ਨੂੰ ਕੋਰੋਨਾ ਸੰਕਟ ਕਾਰਨ ਨੁਕਸਾਨ ਝੱਲਣਾ ਪੈ ਰਿਹਾ ਹੈ। ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲਾਗਤ ਦਾ ਮੁੱਲ ਵੀ ਉਨ੍ਹਾਂ ਨੂੰ ਨਹੀਂ ਮਿਲ ਰਿਹਾ।

ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ 'ਤੇ ਕੋਰੋਨਾ ਦੀ ਮਾਰ

author img

By

Published : May 21, 2020, 6:11 PM IST

ਲਹਿਰਾਗਾਗਾ: ਕੋਰੋਨਾ ਵਾਇਰਸ ਦੀ ਮਾਰ ਹਰ ਖੇਤਰ 'ਤੇ ਪਈ ਹੈ। ਵਪਾਰੀਆਂ ਤੋਂ ਲੈ ਕੇ ਕਿਸਾਨਾਂ ਅਤੇ ਮਜ਼ਦੂਰਾਂ ਸਣੇ ਸਾਰਿਆਂ ਨੂੰ ਕੋਰੋਨਾ ਸੰਕਟ ਕਾਰਨ ਨੁਕਸਾਨ ਝੱਲਣਾ ਪੈ ਰਿਹਾ ਹੈ।

ਇਸੇ ਤਰ੍ਹਾਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਲਹਿਰਾਗਾਗਾ ਦੇ ਕਿਸਾਨ ਵੀ ਬੇਹੱਦ ਚਿੰਤਤ ਹਨ। ਪਿੰਡ ਸੰਗਤਪੁਰਾ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਖੇਤਾਂ ਵਿੱਚ 3 ਤੋਂ 4 ਏਕੜ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਨੀ ਸ਼ੁਰੂ ਕੀਤੀ ਸੀ, ਜਿਨ੍ਹਾਂ ਵਿੱਚ ਮਿਰਚਾਂ, ਖੀਰੇ, ਬੈਂਗਣ ਅਤੇ ਹੋਰ ਕਈ ਕਿਸਮਾਂ ਦੀਆਂ ਸਬਜ਼ੀਆਂ ਸ਼ਾਮਲ ਹਨ। ਪਰ ਹੁਣ ਉਨ੍ਹਾਂ ਨੂੰ ਸਹੀ ਮੁੱਲ ਨਾ ਮਿਲਣ ਕਾਰਨ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ 'ਤੇ ਕੋਰੋਨਾ ਦੀ ਮਾਰ

ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲਾਗਤ ਦਾ ਮੁੱਲ ਵੀ ਉਨ੍ਹਾਂ ਨੂੰ ਨਹੀਂ ਮਿਲ ਰਿਹਾ। ਕੀਟਨਾਸ਼ਕਾਂ ਦਾ ਸਪਰੇਅ ਕਰਨਾ ਵੀ ਉਨ੍ਹਾਂ ਨੂੰ ਬਹੁਤ ਮਹਿੰਗਾ ਪੈ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਇਸ ਔਖੀ ਘੜੀ ਵਿੱਚ ਸਰਕਾਰ ਉਨ੍ਹਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਦੀ ਮਦਦ ਲਈ ਕੋਈ ਉਪਰਾਲਾ ਕਰੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.