ETV Bharat / state

ਬਰਨਾਲਾ 'ਚ ਕੋਰੋਨਾ ਪੀੜਤ ਮਹਿਲਾ ਦੀ ਹਾਲਤ ਗੰਭੀਰ, ਪਟਿਆਲਾ ਕੀਤਾ ਰੈਫ਼ਰ

ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਮਹਿਲਾ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਸੀ ਜਿਸ ਤੋਂ ਬਾਅਦ ਬਰਨਾਲਾ ਦਾ ਸਿਵਲ ਹਸਪਤਾਲ ਅਤੇ ਪੁਲਿਸ ਪ੍ਰਸ਼ਾਸ਼ਨ ਹਰਕਤ ਵਿੱਚ ਆਇਆ ਹੈ।

author img

By

Published : Apr 7, 2020, 4:32 PM IST

ਫ਼ੋਟੋ।
ਫ਼ੋਟੋ।

ਬਰਨਾਲਾ: ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਮਹਿਲਾ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਸੀ ਜਿਸ ਤੋਂ ਬਾਅਦ ਬਰਨਾਲਾ ਦਾ ਸਿਵਲ ਹਸਪਤਾਲ ਅਤੇ ਪੁਲਿਸ ਪ੍ਰਸ਼ਾਸ਼ਨ ਹਰਕਤ ਵਿੱਚ ਆਇਆ ਹੈ। ਅੱਜ ਉਸ ਮਹਿਲਾ ਦੀ ਹਾਲਤ ਗੰਭੀਰ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ।

ਵੇਖੋ ਵੀਡੀਓ

ਸ਼ਹਿਰ ਨਿਵਾਸੀਆਂ ਵਿੱਚ ਇਸ ਵਾਇਰਸ ਨੂੰ ਲੈ ਕੇ ਹੋਰ ਵੀ ਸਹਿਮ ਪਾਇਆ ਜਾ ਰਿਹਾ ਹੈ। ਜਿਸ ਇਲਾਕੇ ਵਿੱਚ ਇਹ ਮਹਿਲਾ ਰਹਿੰਦੀ ਸੀ, ਪੁਲਿਸ ਵੱਲੋਂ ਉਸ ਸਾਰੇ ਇਲਾਕੇ ਦੇ ਵਾਰਡਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਬਰਨਾਲਾ ਦੇ ਡੀਐਸਪੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਸੇਖਾ ਰੋਡ ਉੱਤੇ ਇੱਕ ਮਹਿਲਾ ਦੇ ਪੌਜ਼ੀਟਿਵ ਆਉਣ ਤੋਂ ਬਾਅਦ ਸਾਰੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਵੱਖ-ਵੱਖ ਥਾਵਾਂ, ਗਲੀਆਂ ਵਿੱਚ ਬੈਰੀਗੇਡਿੰਗ ਕੀਤੀ ਗਈ ਹੈ।

ਪੌਜ਼ੀਟਿਵ ਆਈ ਮਹਿਲਾ ਦੇ ਸੰਪਰਕ ਵਿੱਚ ਆਉਣ ਵਾਲੇ ਹਰ ਵਿਅਕਤੀ ਨਾਲ ਸਿਹਤ ਵਿਭਾਗ ਨੇ ਸੰਪਰਕ ਕਰਕੇ ਸੈਂਪਲ ਲਏ ਅਤੇ ਟੈਸਟ ਲਈ ਭੇਜ ਦਿੱਤੇ ਗਏ ਹਨ। ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿੱਚ ਆਉਣ ਦੀ ਇਜਾਜ਼ਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲਗਾਤਾਰ ਇਸ ਇਲਾਕੇ ਵਿੱਚ ਦੋ ਡਰੋਨਾਂ ਨਾਲ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵਿਅਕਤੀ ਬਿਨਾ ਵਜ੍ਹਾ ਘਰ ਤੋਂ ਬਾਹਰ ਨਾ ਨਿਕਲ ਸਕੇ। ਜੋ ਲੋਕ ਅਜੇ ਵੀ ਪੁਲਿਸ ਦਾ ਕਹਿਣਾ ਨਹੀਂ ਮੰਨ ਰਹੇ, ਉਨ੍ਹਾਂ ਖਿਲਾਫ਼ ਲਗਾਤਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.