ਬਰਨਾਲਾ: ਕੇਂਦਰ ਸਰਕਾਰ ਵੱਲੋਂ ਹਰ ਭਾਰਤ ਵਾਸੀ ਲਈ ਮੁਫ਼ਤ ਟੀਕਾਕਰਨ ਦਾ ਕੈਂਪ ਸ਼ੁਰੂ ਕੀਤਾ ਹੋਇਆ ਹੈ। ਟੀਕਾਕਰਨ ਮੁਹਿੰਮ ਦੇ ਇਸ ਪੜਾਅ ਵਿੱਚ ਸਾਰੇ ਦੇਸ਼ ਵਾਸੀਆਂ ਲਈ ਭਾਰਤ ਸਰਕਾਰ ਮੁਫ਼ਤ ਵੈਕਸੀਨ ਉਪਲੱਬਧ ਕਰਵਾ ਰਹੀ ਹੈ। ਇਸੇੇ ਵੈਕਸੀਨੇਸ਼ਨ ਮੁਹਿੰਮ ਤਹਿਤ ਬਰਨਾਲਾ ਵਿੱਚ ਟੀਕਾਕਰਨ ਦੀ ਗਤੀ ਤੇਜ਼ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਵਰਗ ਨਾਲ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਲੋਕਾਂ ਦੇ ਕੋਰੋਨਾ ਟੀਕਾਕਰਨ ਕੀਤਾ ਜਾਂ ਰਿਹਾ ਹੈ। ਇਸੇ ਤਹਿਤ ਸੋਮਵਾਰ ਨੂੰ ਬਰਨਾਲਾ ਦੇ 16 ਏਕੜ ਵਿੱਚ ਆਈਲੈਟਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਇਹ ਵੀ ਪੜ੍ਹੋ:- ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗੁਰਜੋਤ ਸਿੰਘ ਨੇ ਕੀਤੇ ਇਹ ਖੁਲਾਸੇ