ਬਰਨਾਲਾ: ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ 2022 ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਜਲਦ ਐਲਾਣਿਆ ਜਾਵੇਗਾ ਅਤੇ ਆਪ ਪਾਰਟੀ ਦੇ ਵਰਕਰਾਂ ਦੀ ਜੋ ਮੰਗ ਹੋਵੇਗਾ ਉਸੇ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇਗਾ।
ਆਪ ਵਿਧਾਇਕ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ ਹੈ। ਭ੍ਰਿਸ਼ਟਾਚਾਰ ਦਾ ਰੌਲਾ ਪਾਉਣ ਵਾਲੇ ਨਵਜੋਤ ਸਿੰਘ ਸਿੱਧੂ ਵਲੋਂ ਭ੍ਰਿਸ਼ਟ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੀ ਪੱਗ ਦਾ ਲੜ ਬਣਾ ਲਿਆ ਗਿਆ ਹੈ। ਪੰਜਾਬ ਦੀ ਜਨਤਾ ਨੂੰ ਅਨਾਥ ਛੱਡ ਕੇ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਕੁਰਸੀ ਪਿੱਛੇ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਸਰਕਾਰ ਵਲੋਂ ਮਹਿਜ਼ ਇੱਕ ਦਿਨ ਦਾ ਰੱਖਿਆ ਗਿਆ ਹੈ। ਜਦੋਂ ਕਿ ਇੱਕ ਦਿਨ ਵਿੱਚ ਪੰਜਾਬ ਦੇ ਕਿਸੇ ਵੀ ਮਸਲੇ ਦਾ ਹੱਲ ਹੋਣ ਵਾਲਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੈ। ਇਸ ਦਾ ਉਦਾਹਰਨ ਆਪਣੀ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰਨ ਵਾਲੇ ਹਰ ਵਰਗ, ਹਰ ਵਿਭਾਗ ਦੇ ਕਰਮਚਾਰੀ ਹਨ। ਇੱਕ ਦਿਨ ਦਾ ਵਿਧਾਨ ਸਭ ਸੈਸ਼ਨ ਕਰਕੇ ਪੰਜਾਬ ਸਰਕਾਰ ਲੋਕਾਂ ਨਾਲ ਧੋਖਾ ਕਰ ਰਹੀ ਹੈ। ਲੋਕਾਂ ਦੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹਨ।
ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਹੁਣ ਲੋਕ ਅਕਾਲੀਆਂ ਤੇ ਕਾਂਗਰਸੀਆਂ ਬਾਰੇ ਚੰਗੀ ਤਰ੍ਹਾਂ ਜਾਣੂੰ ਹੋ ਚੁੱਕੇ ਹਨ ਅਤੇ ਇਸ ਵਾਰ ਉਹ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਹੁਣ ਆਗਮੀ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਕਿਉਂਕਿ ਦਿੱਲੀ ਮਾਡਲ ਰਾਹੀਂ ਰਾਜਧਾਨੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਕੇ ਵਿਖਾਏ ਹਨ। ਉਨ੍ਹਾਂ ਵੱਲੋਂ ਦਿੱਲੀ ਵਿੱਚ ਸਿੱਖਿਆ ਸਿਹਤ, ਬਿਜਲੀ ਸਣ ਹੋਰਨਾਂ ਅਹਿਮ ਮੁੱਦਿਆਂ ਤੇ ਚੰਗੇ ਕੰਮਾਂ ਨੂੰ ਮੁੱਖ ਰੱਖ ਕੇ ਚੋਣ ਲੜੀ ਜਾਵੇਗੀ।
ਇਹ ਵੀ ਪੜ੍ਹੋ : ਖੱਟਰ ਨੇ ਵੀ ਐਸਡੀਐਮ ਬਾਰੇ ਦਿੱਤਾ ਵੱਡਾ ਬਿਆਨ