ਬਰਨਾਲਾ: ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਣ ਲੱਗਿਆ ਹੈ। ਕੋਰੋਨਾ ਦੀ ਤੀਜੀ ਲਹਿਰ ਦਿਨੋਂ ਦਿਨ ਹੋਰ ਤੇਜ਼ੀ ਨਾਲ ਵਧ ਰਹੀ ਹੈ। ਜਿਸਦੇ ਚੱਲਦਿਆਂ ਹੁਣ ਇਸ ਮਹਾਂਮਾਰੀ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਬਰਨਾਲਾ ਦੇ ਡੀਸੀ ਕੁਮਾਰ ਸੌਰਭ ਰਾਜ ਦੀ ਕੋਰੋਨਾ ਰਿਪੋਰਟ ਪੌਜੀਟਿਵ ਆਈ ਹੈ। ਜਿਸਦੀ ਪੁਸ਼ਟੀ ਬਰਨਾਲਾ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਤੇ ਟਵੀਟ ਕਰਕੇ ਦਿੱਤੀ ਗਈ ਹੈ। ਇਸ ਟਵੀਟ ਰਾਹੀਂ ਡੀਸੀ ਬਰਨਾਲਾ ਨੇ ਉਹਨਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਵੀ ਕਿਹਾ ਹੈ।
![ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਤੋਂ ਕੀਤੀ ਗਈ ਪੁਸ਼ਟੀ](https://etvbharatimages.akamaized.net/etvbharat/prod-images/pb-bnl-barnalqdccoronareoportpositive-pb10017_11012022113725_1101f_1641881245_729.jpg)
ਬਰਨਾਲਾ ਵਿੱਚ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ
ਕੋਰੋਨਾ ਵਾਇਰਸ ਦੀ ਇਸ ਤੀਜੀ ਲਹਿਰ ਵਿੱਚ ਬਰਨਾਲਾ ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਬੀਤੇ ਕੱਲ੍ਹ ਦੇ ਸਿਹਤ ਵਿਭਾਗ ਦੇ ਅੰਕੜੇ ਅਨੁਸਾਰ ਬਰਨਾਲਾ ਵਿੱਚ 44 ਮਰੀਜ਼ ਕੋਰੋਨਾ ਪੌਜੀਟਿਵ ਪਾਏ ਗਏ ਹਨ। ਹੁਣ ਤੱਕ ਕੁੱਲ ਕੋਰੋਨਾ ਨਾਲ 248 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲੋਕਾਂ ਨੂੰ ਵਾਰ ਵਾਰ ਕੋਰੋਨਾ ਤੋਂ ਬਚਾਅ ਲਈ ਪ੍ਰੇਹਜ਼ ਰੱਖਣ ਦੀ ਹਦਾਇਤ ਕੀਤੀ ਜਾ ਰਹੀ ਹੈ।
![ਬਰਨਾਲਾ ਦਾ ਸਰਕਾਰੀ ਹਸਪਤਾਲ](https://etvbharatimages.akamaized.net/etvbharat/prod-images/pb-bnl-barnalqdccoronareoportpositive-pb10017_11012022113725_1101f_1641881245_571.jpg)
ਮਾਸਕ ਪਾਉਣਾ ਹੋਇਆ ਜ਼ਰੂਰੀ
ਬਰਨਾਲਾ ਦੇ ਐਸਡੀਐਮ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਚੱਲਦੇ ਦਿਨੋਂ ਦਿਨ ਕੇਸ ਵਧ ਰਹੇ ਹਨ। ਜਿਸ ਕਾਰਨ ਬਰਨਾਲਾ ਜਿਲੇ ਵਿੱਚ ਸਖ਼ਤੀ ਕੀਤੀ ਗਈ ਹੈ। ਜਨਤਕ ਥਾਵਾਂ ਵਿਚਰਣ ਵਾਲੇ ਹਰ ਵਿਅਕਤੀ ਲਈ ਮਾਸਕ ਪਾਉਣਾ ਜ਼ਰੂਰੀ ਕੀਤਾ ਗਿਆ ਹੈ। ਪ੍ਰਸ਼ਾ਼ਸਨ ਦੀਆਂ ਹਦਾਇਤਾਂ ਦੀ ਉਲੰਘਣ ਕਰਨ ਵਾਲੇ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
![ਡਿਪਟੀ ਕਮਿਸ਼ਨਰ ਬਰਨਾਲਾ ਦਫ਼ਤਰ ਦਾ ਬਾਹਰੀ ਦ੍ਰਿਸ਼](https://etvbharatimages.akamaized.net/etvbharat/prod-images/pb-bnl-barnalqdccoronareoportpositive-pb10017_11012022113725_1101f_1641881245_269.jpg)
ਕੋਰੋਨਾ ਵੈਕਸੀਨੇਸ਼ਨ ਕੀਤੀ ਤੇਜ਼
ਐਸਡੀਐਮ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨੇਸ਼ਨ ਮੁਹਿੰਮ ਤੇਜ਼ ਕੀਤੀ ਗਈ ਹੈ। ਜਿਸ ਤਹਿਤ ਸੋਮਵਾਰ ਨੂੰ ਇੱਕ ਦਿਨ ਵਿੱਚ 5,588 ਲੋਕਾਂ ਦੇ ਕੋਰੋਨਾ ਵੈਕਸੀਨ ਲਗਾਈ ਗਈ ਹੈ। ਇਸਦੇ ਨਾਲ ਹੀ ਬੂਸਟਰ ਡੋਜ ਲਗਾਉਣ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਪਹਿਲੇ ਹੀ ਦਿਨ ਜਿਲ੍ਹੇ ਵਿੱਚ 39 ਲੋਕਾਂ ਵਲੋਂ ਬੂਸਟਰ ਡੋਜ਼ ਲਗਵਾਈ ਗਈ ਹੈ।
ਇਹ ਵੀ ਪੜ੍ਹੋ: ਜਦੋਂ ਤੱਕ ਖਤਰਾ ਨਾ ਹੋਵੇ, ਕੋਵਿਡ-19 ਮਰੀਜ਼ਾਂ ਦੇ ਸੰਪਰਕਾਂ ਦੀ ਜਾਂਚ ਦੀ ਲੋੜ ਨਹੀਂ: ICMR