ETV Bharat / state

15 ਨਸ਼ਾ ਤਸਕਰਾਂ ਤੋਂ ਕਰੋੜਾ ਦਾ ਨਸ਼ਾ ਬਰਾਮਦ

author img

By

Published : Jun 1, 2021, 4:02 PM IST

ਬਰਨਾਲਾ ਪੁਲਿਸ ਨੇ 15 ਨਸ਼ਾ ਤਸਕਰਾਂ ਨੂੰ ਵੱਖ-ਵੱਖ ਥਾਵਾਂ ‘ਤੇ ਨਸ਼ਾ ਸਪਲਾਈ ਕਰਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਤਸਕਰਾਂ ਤੋਂ ਪੁਲਿਸ ਨੇ ਵੱਡੀ ਗਿਣਤੀ ‘ਚ ਨਸ਼ੀਲੀ ਪਦਾਰਥ ਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ।

15 ਨਸ਼ਾ ਤਸਕਰਾਂ ਤੋਂ ਕਰੋੜਾ ਦਾ ਨਸ਼ਾ ਬਰਾਮਦ
15 ਨਸ਼ਾ ਤਸਕਰਾਂ ਤੋਂ ਕਰੋੜਾ ਦਾ ਨਸ਼ਾ ਬਰਾਮਦ

ਬਰਨਾਲਾ: ਪੁਲਿਸ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਬਰਨਾਲਾ ‘ਚ ਪੁਲਿਸ ਨੇ 15 ਨਸ਼ਾ ਤਸਕਰਾਂ ਨੂੰ ਵੱਖ-ਵੱਖ ਥਾਵਾਂ ‘ਤੇ ਨਸ਼ਾ ਸਪਲਾਈ ਕਰਨ ਦੇ ਮਾਮਲੇ ਵਿੱਚ ਕਾਬੂ ਕੀਤਾ ਹੈ। ਜਿਨ੍ਹਾਂ ਤੋਂ 2 ਲੱਖ 34 ਹਜ਼ਾਰ 300 ਨਸ਼ੀਲੀਆਂ ਗੋਲੀਆਂ, 950 ਗ੍ਰਾਮ ਹੈਰੋਇਨ ਤੋਂ ਇਲਾਵਾ ਪਿਸਤੌਲ ਤੇ ਹੋਰ ਕਈ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ।

15 ਨਸ਼ਾ ਤਸਕਰਾਂ ਤੋਂ ਕਰੋੜਾ ਦਾ ਨਸ਼ਾ ਬਰਾਮਦ

ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐੱਸਐੱਸਪੀ ਸੰਦੀਪ ਗੋਇਲ ਨੇ ਦੱਸਿਆ, ਕਿ ਬਰਨਾਲਾ ਪੁਲਿਸ ਨੇ ਚਾਰ ਵੱਖ-ਵੱਖ ਮਾਮਲਿਆਂ ਵਿੱਚ 15 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲਾਂ ਵੀ ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਤੋਂ ਪੁਲਿਸ ਨੇ 22 ਹਜ਼ਾਰ ਨਸ਼ੀਲੀਆ ਗੋਲੀਆਂ ਤੇ 2 ਕਾਰਾਂ ਬਰਾਮਦ ਕੀਤੀਆਂ ਸਨ।

ਐੱਸਐੱਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪੁਲਿਸ ਨੇ ਗੈਂਗਸਟਰ ਸੁਧੀਰ ਕੁਮਾਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਸੁਧੀਰ ਕੁਮਾਰ ਕਈ ਅਪਰਾਧਿਕ ਮਾਮਲਿਆ ‘ਚ ਪੁਲਿਸ ਨੂੰ ਲੋੜੀਦਾ ਸੀ।

ਦੂਜੇ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 14 ਹਜ਼ਾਰ 300 ਨਸ਼ੀਲੀਆਂ ਗੋਲੀਆਂ ਤੇ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਨਸ਼ਾ ਤਸਕਰੀ ‘ਚ ਕਾਬੂ ਕੀਤੀ ਗਈ ਇਸ ਮੁਲਜ਼ਮ ਔਰਤ ‘ਤੇ ਪਹਿਲਾਂ ਵੀ ਵੱਖ-ਵੱਖ ਥਾਣਿਆ ‘ਚ 10 ਅਪਾਰਿਕ ਮਾਮਲੇ ਦਰਜ ਹਨ

ਤੀਸਰੇ ਮਾਮਲੇ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਮੁਤਾਬਿਕ ਇਨ੍ਹਾਂ ਦੋਵਾਂ ਮੁਲਜ਼ਮਾਂ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ

ਇਸ ਤੋਂ ਇਲਾਵਾ ਚੌਥੇ ਮਾਮਲੇ ਵਿੱਚ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 320 ਗ੍ਰਾਮ ਹੈਰੋਇਨ, ਇੱਕ 12 ਬੋਰ ਦੀ ਦੇਸੀ ਪਿਸਤੌਲ, ਇੱਕ ਏਅਰ ਗੰਨ ਤੇ ਹੋਰ ਕਈ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਿਰੋਹ ਦੇ ਸਰਗਨੇ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਗੁਰਪ੍ਰੀਤ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਕਰਕੇ ਉਸ ਨੂੰ ਪੁਲਿਸ ਨੇ ਕੋਰੋਨਾ ਕੇਅਰ ਸੈਂਟਰ ਚ ਦਾਖ਼ਲ ਕਰਵਾਇਆ ਸੀ। ਜਿੱਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਕੁਝ ਦਿਨ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ ਤਪਾ ਵਿੱਚ ਇੱਕ ਵਿਅਕਤੀ ਤੋਂ ਤਿੰਨ ਲੱਖ ਰੁਪਏ ਦੀ ਖੋਹਣ ਦੀ ਕੋਸ਼ਿਸ਼ ਵੀ ਇਸ ਗਿਰੋਹ ਵੱਲੋਂ ਕੀਤੀ ਗਈ ਸੀ।

ਹੁਣ ਇਹ ਗਿਰੋਹ ਕਿਸੇ ਬੈਂਕ ਨੂੰ ਲੁੱਟਣ ਦੀ ਰਣਨੀਤੀ ਤਿਆਰ ਕਰ ਰਿਹਾ ਸੀ। ਹਾਲਾਂਕਿ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ:ਲਾਈਸੈਂਸ ਲਈ RTA ਦਫ਼ਤਰ ਦੇ ਚੱਕਰ ਲੱਗਾ ਕੇ ਪਰੇਸ਼ਾਨ ਬਿਨੈਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.