ਬਰਨਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਰਨਾਲਾ ਵਿਖੇ ਸਰਦਾਰੀਆ ਯੂਥ ਕਲੱਬ ਵੱਲੋਂ 13ਵਾਂ ਦਸਤਾਰ ਚੇਤਨਾ ਮਾਰਚ ਕੱਢਿਆ ਗਿਆ।
ਦਸਤਾਰ ਚੇਤਨਾ ਮਾਰਚ ਜ਼ਿਲ੍ਹੇ ਦੇ ਗੁਰਦੁਆਰਾ ਸਿੰਘ ਸਭਾ ਤੋਂ ਕੱਢਿਆ ਗਿਆ। ਦਸਤਾਰ ਚੇਤਨਾ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਕੱਢਿਆ ਜਾਂਦਾ ਹੈ। ਇਸ ਦੌਰਾਨ ਭਾਰੀ ਗਿਣਤੀ 'ਚ ਨੌਜਵਾਨਾਂ ਨੇ ਵੱਧ-ਚੜ੍ਹ ਕੇ ਇਸ ਚੇਤਨਾ ਮਾਰਚ ਵਿੱਚ ਹਿੱਸਾ ਲਿਆ।
ਇਹ ਦਸਤਾਰ ਚੇਤਨਾ ਮਾਰਚ ਪੰਜਾਬੀ ਵਿਰਸੇ ਅਤੇ ਦਸਤਾਰ ਦੀ ਅਹਿਮੀਅਤ ਨੂੰ ਦੱਸਣ ਲਈ ਹਰ ਸਾਲ ਕੱਢਿਆ ਜਾਂਦਾ ਹੈ।ਇਹ ਦਸਤਾਰ ਚੇਤਨਾ ਮਾਰਚ ਬਰਨਾਲਾ ਤੋਂ ਪਿੰਡਾਂ ਵਿੱਚ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਸਰਦਾਰੀਆ ਯੂਥ ਕਲੱਬ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਇਸ ਦਸਤਾਰ ਚੇਤਨਾ ਮਾਰਚ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਦਸਿਆ ਕਿ ਇਹ ਦਸਤਾਰ ਚੇਤਨਾ ਮਾਰਚ ਸਨ 2004 ਤੋਂ ਲੈ ਕੇ ਹੁਣ ਤੱਕ ਹਰ ਸਾਲ ਕੱਢਿਆ ਜਾਂਦਾ ਹੈ।