ETV Bharat / state

ਮੁੱਖ ਮੰਤਰੀ ਤੋਂ ਬਾਅਦ ਡੀਸੀ ਬਰਨਾਲਾ ਦਾ ਅਧਿਕਾਰੀਆਂ ਨੂੰ ਆਦੇਸ਼, ਕਿਹਾ... - ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ

ਡਿਪਟੀ ਕਮਿਸ਼ਨਰ ਸ੍ਰੀ ਨਾਇਰ ਨੇ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਵੇ ਤਾਂ ਜੋ ਆਮ ਲੋਕਾਂ ਦੇ ਜਨਤਕ ਕੰਮਾਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸਰਕਾਰੀ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾਣ।

ਮੁੱਖ ਮੰਤਰੀ ਤੋਂ ਬਾਅਦ ਡੀਸੀ ਬਰਨਾਲਾ ਦਾ ਅਧਿਕਾਰੀਆਂ ਨੂੰ ਆਦੇਸ਼, ਕਿਹਾ...

author img

By

Published : Apr 5, 2022, 10:02 PM IST

ਬਰਨਾਲਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈਏਐਸ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਜਾਣ-ਪਛਾਣ ਮੀਟਿੰਗ ਕੀਤੀ ਗਈ ਅਤੇ ਵਿਭਾਗੀ ਸਕੀਮਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਅਹਿਮ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਨਾਇਰ ਨੇ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਵੇ ਤਾਂ ਜੋ ਆਮ ਲੋਕਾਂ ਦੇ ਜਨਤਕ ਕੰਮਾਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸਰਕਾਰੀ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾਣ।

ਮੁੱਖ ਮੰਤਰੀ ਤੋਂ ਬਾਅਦ ਡੀਸੀ ਬਰਨਾਲਾ ਦਾ ਅਧਿਕਾਰੀਆਂ ਨੂੰ ਆਦੇਸ਼, ਕਿਹਾ...
ਮੁੱਖ ਮੰਤਰੀ ਤੋਂ ਬਾਅਦ ਡੀਸੀ ਬਰਨਾਲਾ ਦਾ ਅਧਿਕਾਰੀਆਂ ਨੂੰ ਆਦੇਸ਼, ਕਿਹਾ...

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨ ਨੂੰ ਪਿੰਡਾਂ ਤੱਕ ਲੈ ਕੇ ਜਾਇਆ ਜਾਵੇ। ਉਨਾਂ ਕਿਹਾ ਕਿ ਜਨਤਕ ਸਕੀਮਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਫਤੇ ’ਚ ਘੱਟੋ-ਘੱਟ ਇੱਕ ਦਿਨ ਪਿੰਡਾਂ ਦਾ ਦੌਰਾ ਕਰ ਕੇ ਜਨਤਕ ਮਸਲੇ ਹੱਲ ਕਰਨ ਤੇ ਲੋਕਾਂ ਨੰ ਭਲਾਈ ਸਕੀਮਾਂ ਦਾ ਲਾਭ ਦੇਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਭਿ੍ਰਸ਼ਟਾਚਾਰ ਪ੍ਰਤੀ ‘ਜ਼ੀਰੋ ਟੌਲਰੈਂਸ’ ਨੀਤੀ ਰਹੇਗੀ। ਇਸ ਮੌਕੇ ਉਨਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਉਸ ਸਬੰਧੀ ਲੋੜੀਂਦੀਆਂ ਸ਼ਰਤਾਂ, ਦਸਤਾਵੇਜ਼ਾਂ ਸਬੰਧੀ ਬੋਰਡ ਦਫਤਰਾਂ ਦੇ ਬਾਹਰ ਲਾਏ ਜਾਣ ਤਾਂ ਜੋ ਲੋਕਾਂ ਨੂੰ ਸਬੰਧਤ ਸਕੀਮਾਂ ਦੀ ਜਾਣਕਾਰੀ ਮਿਲ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬੱਤਰਾ, ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਡੀਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸਪੀ ਕੁਲਦੀਪ ਸਿੰਘ ਸੋਹੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ: ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਖ਼ਾਧ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮੀਨਾਕਸ਼ੀ ਨੇ ਦੱਸਿਆ ਕਿ ਜ਼ਿਲੇ ਵਿਚ 98 ਮੰਡੀਆਂ ਹਨ ਤੇ 72 ਸਬ ਯਾਰਡ ਹਨ। ਉਨਾਂ ਕਿਹਾ ਕਿ ਅਜੇ ਜ਼ਿਲੇ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਤੋਂ ਸਿੱਖਿਆ ਸਬੰਧੀ ਅਤੇ ਸਿਵਲ ਸਰਜਨ ਡਾ. ਜਸਬੀਰ ਔਲਖ ਤੋਂ ਸਿਹਤ ਸਬੰਧੀ ਸਕੀਮਾਂ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ:ਨਵੀਂ ਪਹਿਲਕਦਮੀ ਤਹਿਤ ਮਾਨ ਸਰਕਾਰ ਨੇ ਪੰਜਾਬੀਆਂ ’ਤੇ ਛੱਡਿਆ ਸ਼ਰਾਬ ਦਾ ਰੇਟ, ਲੋਕਾਂ ਤੋਂ ਮੰਗੇ ਸੁਝਾਅ

ETV Bharat Logo

Copyright © 2025 Ushodaya Enterprises Pvt. Ltd., All Rights Reserved.