ਬਰਨਾਲਾ: ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬੱਚਣ ਲਈ ਕੁੱਝ ਅਹਿਮ ਨੁਕਤਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਫ਼ਤਿਹ’ ਚਲਾਇਆ ਗਿਆ ਹੈ। ਇਸ ਮਿਸ਼ਨ ਤਹਿਤ ਹੀ ਯੋਧਿਆਂ ਵੱਲੋਂ ਲੋਕਾਂ ਨੂੰ ਜਾਗੂਰਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਦੇ ਮੋਬਾਈਲ ਫੋਨ ਵਿੱਚ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ। ਇਹ ਸੇਵਾ ਨਿਭਾ ਰਹੇ ਯੋਧਿਆਂ ਦੀ ਹੌਸਲਾ ਅਫਜਾਈ ਕਰਨ ਲਈ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਯੋਧਿਆਂ ਨੂੰ ਟੀ-ਸ਼ਰਟਾਂ ਅਤੇ ਸਰਟੀਫਿਕੇਟ ਨਾਲ ਸਨਮਨਿਤ ਕੀਤਾ।
ਇਨ੍ਹਾਂ ਯੋਧਿਆਂ ਵਿਚੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਜੈ ਭਾਸਕਰ ਵੀ ਸ਼ਾਮਲ ਹਨ, ਜਿਨ੍ਹਾਂ ਨੇ ਇੱਕ ਗੋਲਡ, ਇੱਕ ਸਿਲਵਰ ਅਤੇ ਇੱਕ ਬਰੌਂਨਜ਼ ਸਰਟੀਫਿਕੇਟ ਜਿੱਤ ਕੇ ਜ਼ਿਲ੍ਹਾ ਬਰਨਾਲਾ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ ਅਤੇ ਸੂਬਾ ਪੱਧਰ ’ਤੇ ਮਿਸ਼ਨ ਫਤਿਹ ਯੋਧਿਆਂ ਦੀ ਰੈਂਕਿੰਗ ਵਿੱਚ ਪਹਿਲੇ 10 ਵਿੱਚ ਆਪਣਾ ਸਥਾਨ ਬਣਾਇਆ ਹੈ। ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀ ਝੋਲੀ ਇੱਕ ਗੋਡਲ, ਦੋ ਸਿਲਵਰ ਅਤੇ 23 ਬਰੌਂਨਜ਼ ਸਰਟੀਫਿਕੇਟ ਪਏ ਹਨ। ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਵਿਜੈ ਭਾਸਕਰ ਅਤੇ ਵਲੰਟੀਅਰ ਹਰਪ੍ਰੀਤ ਸਿੰਘ ਦਾ ਸਿਲਵਰ ਸਰਟੀਫਿਕੇਟਾਂ ਨਾਲ ਸਨਮਾਨ ਕੀਤਾ।
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਵਿਜੈ ਭਾਸਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਤਹਿਤ ਜਿਹੜੇ ਵਲੰਟੀਅਰ ਵੱਧ ਤੋਂ ਵੱਧ ਲੋਕਾਂ ਨੂੰ ਮੋਬਾਈਲ ’ਤੇ ਮਿਸ਼ਨ ਫਤਿਹ ਐਪਲੀਕੇਸ਼ਨ ਡਾਊਨਲੋਡ ਕਰਵਾ ਕੇ ਪੁਆਇੰਟ ਹਾਸਲ ਕਰ ਰਹੇ ਹਨ ਅਤੇ ਸਾਰੇ ਇਹਤਿਆਤ ਵਰਤ ਰਹੇ ਹਨ, ਉਹ ਸੂਬਾ ਪੱਧਰ ਦੀ ਰੈਕਿੰਗ ’ਚ ਸ਼ੁਮਾਰ ਹੋ ਕੇ ਗੋਲਡ, ਸਿਲਵਰ ਤੇ ਬਰੌਂਨਜ਼ ਪੁਰਸਕਾਰ ਜਿੱਤ ਰਹੇ ਹਨ।
ਇਹ ਵੀ ਪੜ੍ਹੋ:25 ਗ੍ਰਾਮ ਹੈਰੋਇਨ, ਇੱਕ ਰਿਵਾਲਵਰ ਤੇ ਕਿਰਚ ਸਮੇਤ 2 ਨਸ਼ਾ ਤਸਕਰ ਕਾਬੂ