ਬਰਨਾਲਾ: ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੁਵਿਧਾਵਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਨਹੀਂ ਹੁੰਦੀ, ਜਿਸ ਕਾਰਨ ਆਮ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਨਹੀਂ ਉਠਾ ਪਾਉਂਦੇ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਭਾਰਤ ਸੰਕਲਪ ਯਾਤਰਾ ਕੱਢੀ ਗਈ ਹੈ। ਇਸ ਤਹਿਤ ਭਾਰਤ ਸਰਕਾਰ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ (Awareness campaign started in Barnala) ਕੀਤੀ ਗਈ ਹੈ। ਇਸ ਦੀ ਸਫਲਤਾ ਲਈ ਚੱਲਦੀ ਵੈਨ ਵਿੱਚ ਇੱਕ ਸਮੁੱਚਾ ਸੁਵਿਧਾ ਦਫ਼ਤਰ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਵੀਡੀਓਗ੍ਰਾਫੀ ਵੀ ਕਰਵਾਈ ਜਾ ਰਹੀ ਹੈ। ਜਿਸ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਰਕਾਰੀ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹ ਵੈਨ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰੀ ਸਕੀਮ ਦੀ ਜਾਣਕਾਰੀ ਦੇਵੇਗੀ।
ਪੰਚਾਇਤ ਪੱਧਰ ਉੱਤੇ ਸਮਾਗਮ: ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ (Deputy Commissioner Barnala) ਨੇ ਅੱਜ ਜ਼ਿਲ੍ਹਾ ਬਰਨਾਲਾ ‘ਚ ਸ਼ੁਰੂ ਹੋ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਤਹਿਤ 2 ਵਿਸ਼ੇਸ਼ ਵੈਨਾਂ ਰਾਹੀਂ ਅਗਲੇ ਇੱਕ ਮਹੀਨੇ ਤੱਕ ਜ਼ਿਲ੍ਹਾ ਬਰਨਾਲਾ ਦੇ ਸਾਰੇ ਪਿੰਡਾਂ ‘ਚ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਜਿਹੜੇ ਵੀ ਪਿੰਡਾਂ ‘ਚ ਇਹ ਵੈਨਾਂ ਜਾਣਗੀਆਂ ਉਸ ਪਿੰਡ ਵਿਚ ਸਬੰਧਿਤ ਸਰਕਾਰੀ ਸਕੂਲਾਂ ‘ਚ ਇਸ ਸਬੰਧੀ ਜਨ ਭਾਗੀਦਾਰੀ ਸਮਾਗਮ ਕਰਵਾਏ ਜਾਣਗੇ, ਜਿਸ ਵਿਚ ਕੇਂਦਰ ਸਰਕਾਰ ਦੀਆਂ ਸਕੀਮਾਂ, ਉਨ੍ਹਾਂ ਦਾ ਲਾਹਾ ਲੈਣ ਦਾ ਤਰੀਕਾ ਅਤੇ ਫਾਇਦੇ ਦੱਸੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਚਾਇਤ ਪੱਧਰ ਉੱਤੇ ਸਮਾਗਮ, ਕੁਇਜ਼, ਸਿਹਤ ਚੈੱਕ ਅਪ ਕੈਂਪ ਆਦਿ ਕਰਵਾਏ ਜਾ ਰਹੇ ਹਨ।
- ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਦਾਅਵਾ, ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ
- Highest price for sugarcane:ਗੰਨਾ ਕਿਸਾਨਾਂ ਨਾਲ ਸੀਐੱਮ ਮਾਨ ਨੇ ਮੀਟਿੰਗ ਮਗਰੋਂ ਕੀਤਾ ਐਲਾਨ,ਕਿਹਾ-ਗੰਨੇ ਦਾ ਕਿਸਾਨਾਂ ਨੂੰ ਮਿਲੇਗਾ ਸਭ ਤੋਂ ਜ਼ਿਆਦਾ ਭਾਅ
- Policeman shot in bathinda: ਬਠਿੰਡਾ ਪੁਲਿਸ ਲਾਈਨ 'ਚ ਕਾਂਸਟੇਬਲ ਦੇ ਵੱਜੀ ਗੋਲੀ,ਹਾਲਾਤ ਗੰਭੀਰ,ਅਸਲਾ ਸਾਫ ਕਰਦੇ ਚੱਲੀ ਗੋਲੀ
ਸਰਕਾਰੀ ਸਕੂਲਾਂ ‘ਚ ਸਮਾਗਮ: ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੀਰੂ ਗਰਗ, ਆਲ ਇੰਡੀਆ ਰੇਡੀਓ ਬਠਿੰਡਾ ਤੋਂ ਕੁਲਬੀਰ ਸਿੰਘ ਸੋਢੀ ਅਤੇ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।ਵੈਨਾਂ ਨੇ ਅੱਜ ਆਪਣੀ ਫੇਰੀ ਪਿੰਡ ਮਨਾਲ ਅਤੇ ਮਾਂਗੇਵਾਲ ਤੋਂ ਸ਼ੁਰੂ ਕੀਤੀ। ਇਨ੍ਹਾਂ ਪਿੰਡਾਂ ਦੇ ਸਰਕਾਰੀ ਸਕੂਲਾਂ ‘ਚ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਪ੍ਰਚਾਰ ਵੈਨ (Promotion van) ਰਾਹੀਂ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਇਹ ਵੈਨਾਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਨਗੀਆਂ।