ਬਰਨਾਲਾ: ਜ਼ਿਲ੍ਹੇ ਦੇ ਕਸਬਾ ਧਨੌਲਾ ਰਿਲਾਇੰਸ ਪੈਟਰੋਲ ਪੰਪ ਉੱਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ। ਕਿਸਾਨ ਸੰਗਠਨਾਂ ਦੁਆਰਾ ਬਰਨਾਲੇ ਦੇ ਜੱਥੇਬੰਦੀ ਦੇ ਆਗੂਆਂ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਲਈ ਡਿਪਟੀ ਕਮਿਸ਼ਨਰ ਬਰਨਾਲਾ ਤੱਕ ਪਹੁੰਚ ਕੀਤੀ ਗਈ ਹੈ।
ਇਹ ਵੀ ਪੜੋ: ਘੱਗਰ ਦਰਿਆ 'ਚ ਵਧਿਆ ਪਾਣੀ, ਖ਼ਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਥੱਲੇ
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀ ਵਲੋਂ ਬਰਨਾਲਾ ਜ਼ਿਲ੍ਹੇ ਦੇ ਕਸਬੇ ਧਨੌਲਾ ਵਿੱਚ ਰਿਲਾਇੰਸ ਪਟਰੋਲ ਪੰਪ ਉੱਤੇ ਪਿਛਲੇ ਸਾਲ ਦੀ 1 ਅਕਤੂਬਰ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਉੱਤੇ ਦੁੱਧ ਇਕੱਠਾ ਕਰਨ ਦੀ ਜਿੰਮੇਵਾਰੀ 64 ਸਾਲ ਦਾ ਕਿਸਾਨ ਦਰਸ਼ਨ ਸਿੰਘ ਵਲੋਂ ਕੀਤੀ ਜਾ ਰਹੀ ਸੀ। ਬੀਤੇ ਕੱਲ ਕਿਸਾਨ ਧਰਨੇ ਉੱਤੇ ਬੈਠਾ ਸੀ ਕਿ ਉਦੋਂ ਉਹ ਚੱਕਰ ਖਾਕੇ ਡਿੱਗ ਗਿਆ। ਜਿਸਦੇ ਬਾਅਦ ਉਸਨੂੰ ਧਨੌਲੇ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸਦੇ ਬਾਅਦ ਉਸਨੂੰ ਦਵਾਈ ਦਵਾ ਕੇ ਘਰ ਭੇਜ ਦਿੱਤਾ ਗਿਆ ਸੀ। ਜਿਸਦੀ ਬਾਅਦ ਵਿੱਚ ਮੌਤ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀ ਵਲੋਂ ਅੱਜ ਬਰਨਾਲੇ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਮ੍ਰਿਤਕ ਕਿਸਾਨ ਦੇ ਪਰੀਜਨਾਂ ਨੂੰ 10ਲੱਖ ਰੂਪਏ ਮੁਆਵਜਾ, ਮ੍ਰਿਤਕ ਕਿਸਾਨ ਦੇ ਇੱਕ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜੋ: ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਹੋਈ ਝੜਪ, ਲੱਥੀਆ ਪੱਗਾਂ