ETV Bharat / state

ਦਿੱਲੀ ਕਿਸਾਨ ਮੋਰਚੇ 'ਚ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਦੀ ਮੌਤ

ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਕਿਸਾਨ ਦੀ ਸਿਹਤ ਵਿਗੜਣ ਕਾਰਨ ਮੌਤ ਹੋ ਗਈ ਹੈ।

ਤਸਵੀਰ
ਤਸਵੀਰ
author img

By

Published : Jan 6, 2021, 7:51 PM IST

ਬਰਨਾਲਾ: ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਇੱਕ ਕਿਸਾਨ ਦੀ ਦਿੱਲੀ ਮੋਰਚੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਢਿੱਲਵਾਂ ਨਿਵਾਸੀ 50 ਸਾਲਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਕਈ ਦਿਨਾਂ ਤੋਂ ਦਿੱਲੀ ਬਾਰਡਰ ’ਤੇ ਕਿਸਾਨੀ ਘੋਲ ’ਚ ਸ਼ਾਮਲ ਸੀ। ਜਿੱਥੇ ਉਸਦੀ ਸਿਹਤ ਵਿਗੜ ਗਈ ਅਤੇ ਉਹ ਵਾਪਸ ਪਿੰਡ ਪਰਤ ਰਿਹਾ ਸੀ ਪਰ ਰਸਤੇ ਵਿੱਚ ਉਸਦੀ ਮੌਤ ਹੋ ਗਈ।

ਮ੍ਰਿਤਕ ਨਾਜਰ ਸਿੰਘ ਦੀ ਮੌਤ ਉੱਤੇ ਸੋਗ ਕਰਦੇ ਪਰਿਵਾਰਕ ਮੈਂਬਰ

ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਸਰਗਰਮ ਮੈਂਬਰ ਸੀ। ਕਿਸਾਨ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਨਾਜਰ ਸਿੰਘ ਛੋਟੀ ਖੇਤੀ ਕਰਨ ਵਾਲਾ ਕਿਸਾਨ ਸੀ, ਜੋ 10 ਲੱਖ ਰੁਪਏ ਦਾ ਕਰਜ਼ਾਈ ਸੀ। ਉਹ ਆਪਣੇ ਪਿੱਛੇ ਪਤਨੀ, ਲੜਕਾ ਅਤੇ ਲੜਕੀ ਛੱਡ ਗਿਆ।

ਮੰਗਾਂ ਪੂਰੀਆਂ ਨਾ ਹੋਣ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ

ਕਿਸਾਨ ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਅੱਗੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ, ਪਰਿਵਾਰ ਦੀ ਸਾਰੀ ਕਰਜ਼ਾ ਮੁਆਫ਼ੀ ਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ। ਤਿੰਨੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਫ਼ਿਲਹਾਲ ਮ੍ਰਿਤਕ ਨਾਜਰ ਸਿੰਘ ਦੀ ਲਾਸ਼ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ।

ਮ੍ਰਿਤਕ ਨਾਜਰ ਸਿੰਘ ਦੀ ਪੁਰਾਣੀ ਤਸਵੀਰ
ਮ੍ਰਿਤਕ ਨਾਜਰ ਸਿੰਘ ਦੀ ਪੁਰਾਣੀ ਤਸਵੀਰ
ਘਟਨਾ ਉਪਰੰਤ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪ੍ਰਸਾਸ਼ਨ ਵੱਲੋਂ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਅਤੇ ਡੀਐੱਸਪੀ ਤਪਾ ਬਲਜੀਤ ਸਿੰਘ ਬਰਾੜ ਪੁੱਜੇ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਕਾਗਜ਼ੀ ਕਾਰਵਾਈ ਪੂਰੀ ਕਰ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਤੱਕ ਪਹੁੰਚਦੀ ਕੀਤੀ ਗਈ ਹੈ।

ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਦੁੱਖ ਦਾ ਕੀਤਾ ਪ੍ਰਗਟਾਵਾ

ਉਧਰ ਕਿਸਾਨ ਨਾਜਰ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਕਿਸਾਨ ਦੇ ਪਰਿਵਾਰ ਨੂੰ ਐਸਜੀਪੀਸੀ ਵਲੋਂ 1 ਲੱਖ ਰੁਪਏ ਆਰਥਿਕ ਮਦਦ ਦੇਣ ਦਾ ਭਰੋਸਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.