ਬਰਨਾਲਾ: ਪੰਜਾਬ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਨੌਜਵਾਨ ਵਰਗ ਧਰਨਾ ਪ੍ਰਦਰਸ਼ਨ ਕਰਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਦੀ ਪੰਜਾਬ ਸਰਕਾਰ ਵਲੋਂ ਸਿਰਫ ਇੱਕ ਹੀ ਮੰਗ ਹੈ ਕਿ ਉਨ੍ਹਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਇਸ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਫੌਜ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੇ ਵੀ ਬਰਨਾਲਾ ਦੇ ਰੈਸਟ ਹਾਉਸ ਵਿੱਚ ਇਕੱਠੇ ਹੋਕੇ ਪੰਜਾਬ ਸਰਕਾਰ ਤੋਂ ਆਪਣੇ ਬੱਚਿਆਂ ਲਈ ਰੁਜ਼ਗਾਰ ਦੀ ਮੰਗ ਕੀਤੀ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਫੌਜੀ ਵਿੰਗ ਦੇ ਪੰਜਾਬ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਸ਼ਹੀਦ ਪਰਿਵਾਰਾਂ ਨੂੰ ਮਿਲਣ ਪਹੁੰਚੇ। ਇਸ ਮੋਕੇ ਸ਼ਹੀਦ ਪਰਿਵਾਰਾਂ ਦੇ ਦੁੱਖ ਦਰਦ ਜਾਣਦੇ ਹੋਏ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਪੜ੍ਹੇ-ਲਿਖੇ ਬੱਚੇ ਨੌਜਵਾਨ ਬੇਰੁਜ਼ਗਾਰ ਹਨ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਨ੍ਹਾਂ ਨੂੰ ਤੁਰੰਤ ਰੁਜ਼ਗਾਰ ਉਪਲੱਬਧ ਕਰਵਾਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਲਿਸ ਵਿੱਚ ਭਰਤੀ ਸ਼ੁਰੂ ਕੀਤੀ ਗਈ ਹੈ। ਇਹਨਾਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਉਸ ਭਰਤੀ ਵਿੱਚ ਇੱਕ ਰਿਜ਼ਰਵ ਕੋਟਾ ਦਿੱਤਾ ਜਾਵੇ ਤਾਂਕਿ ਇਹ ਨੌਜਵਾਨ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।
ਇਸ ਮੌਕੇ 'ਤੇ ਸ਼ਹੀਦ ਫੌਜੀ ਪਰਿਵਾਰਾਂ ਦੇ ਪੜ੍ਹੇ-ਲਿਖੇ ਬੱਚਿਆਂ ਨੇ ਵੀ ਪੰਜਾਬ ਸਰਕਾਰ ਤੋਂ ਆਪਣੇ ਰੁਜ਼ਗਾਰ ਲਈ ਗੁਹਾਰ ਲਗਾਈ ਹੈ। ਉਨ੍ਹਾਂ ਆਪਣੀ ਡਿਗਰੀਆਂ ਦਿਖਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਲਿਸ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਉਸ ਪੁਲਿਸ ਭਰਤੀ ਵਿੱਚ ਉਨ੍ਹਾਂ ਨੂੰ ਇੱਕ ਰਿਜ਼ਰਵ ਕੋਟੇ ਦੇ ਤਹਿਤ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ:ਕੈਪਟਨ ਨੇ ਸ਼ਤਾਬਦੀ ਮੈਮੋਰੀਅਲ ਪਾਰਕ ਦਾ ਕੀਤਾ ਉਦਘਾਟਨ