ਬਰਨਾਲਾ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਸ ਯੂਨੀਅਨ ਪੰਜਾਬ ਦੇ ਵੱਲੋਂ ਜਲ ਸਪਲਾਈ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਸੈਨੀਟੇਸ਼ਨ ਦਫਤਰ ਬਰਨਾਲਾ ਦੇ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਕੀਤਾ। ਇਸ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਆਪਣੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ। ਜਿਸ ਵਿੱਚ ਹਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਪੰਜਾਬ ਵਿੱਚ ਨਵੀਂ ਬਣੀ ਸਰਕਾਰ 'ਆਮ ਆਦਮੀ ਪਾਰਟੀ' ਦੇ ਮੁੱਖ ਮੰਤਰੀ ਦੇ ਵਿਰੁੱਧ ਧਰਨਾ ਦਿੱਤਾ ਸੀ। ਉਸ ਦੌਰਾਨ ਸਾਨੂੰ ਸੀਐਮ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ ਸਾਡੇ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਜੋ ਪਿਛਲੇ ਸਮੇਂ ਵਿੱਚ ਸਾਡੀ ਤਨਖਾਹ ਵਿੱਚ ਵਾਧਾ ਕੀਤਾ ਗਿਆ ਸੀ, ਉਸ ਉੱਤੇ ਵੀ ਰੋਕ ਲਾ ਦਿੱਤੀ ਗਈ ਹੈ।
ਇਸਦੇ ਉਲਟ ਪੰਜਾਬ ਸਰਕਾਰ ਦੇ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਚਾਰ ਹਜ਼ਾਰ ਕੰਟਰੈਕਟ ਵਰਕਰਜ਼, ਜੋ 15 ਸਾਲਾਂ ਤੋਂ ਨੌਕਰੀ ਕਰ ਰਹੇ ਹਨ, ਉਨ੍ਹਾਂ ਨੂੰ ਕੱਢਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ, ਜੋ ਸਰਾਸਰ ਗਲਤ ਹੈ। ਕੰਟਰੈਕਟ ਵਰਕਰਜ਼ ਨੂੰ ਪੱਕਾ ਕਰਨ ਲਈ ਅਤੇ ਪੰਜਾਬ ਸਰਕਾਰ ਦੁਆਰਾ ਵਰਕਰਸ ਨੂੰ ਕੱਢਣ ਦੇ ਪੱਤਰ ਨੂੰ ਰੱਦ ਕਰਵਾਉਣ ਲਈ ਇਹ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਅਤੇ ਇਸ ਜਾਰੀ ਕੀਤੇ ਗਏ ਪੱਤਰ ਨੂੰ ਰੱਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।
ਇਹ ਵੀ ਪੜ੍ਹੋ : WEATHER REPORT: ਜਾਣੋ ਗਰਮੀ ਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਇਸ ਦਿਨ ਪਵੇਗਾ ਮੀਂਹ