ਬਰਨਾਲਾ: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੁੰ ਲੈ ਕੇ ਸੰਘਰਸ਼ ਜਾਰੀ ਹੈ। ਬਰਨਾਲਾ ਵਿਖੇ ਮੁਲਾਜ਼ਮਾਂ ਵੱਲੋਂ ਹੜਤਾਲ ਦੇ 27ਵੇਂ ਦਿਨ ਵੀ ਡੀਸੀ ਦਫ਼ਤਰ ਅੱਗੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਆਪ ਸਰਕਾਰ ਉਪਰ ਵਾਅਦਾਖਿਲਾਫ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਦੋਸ਼ ਲਗਾਏ ਗਏ। ਪ੍ਰਦਰਸ਼ਨਕਾਰੀਆਂ ਨੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦੇ ਹੱਕ ਵਿੱਚ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮਾਂ ਵਲੋਂ ਵੀ ਗੇਟ ਰੈਲੀ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਸਰਕਾਰ ਨਹੀਂ ਕਰ ਰਹੀ ਮੰਗ ਪੂਰੀ : ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਭਰ ਦੇ ਸਮੂਹ ਮੁਲਾਜ਼ਮ ਕਰੀਬ ਪਿਛਲੇ ਇੱਕ ਮਹੀਨੇ ਤੋਂ ਹੜਤਾਲ ਉਪਰ ਹਨ। ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਕੋਈ ਗੱਲ ਸੁਨਣ ਨੂੰ ਤਿਆਰ ਨਹੀਂ ਹੈ। ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਮੁਲਾਜ਼ਮ ਵਰਗ ਨੇ ਸਭ ਤੋਂ ਵੱਧ ਸਾਥ ਦਿੱਤਾ ਸੀ,ਪ੍ਰੰਤੂ ਮੁਲਾਜ਼ਮ ਅੱਜ ਆਪ ਸਰਕਾਰ ਤੋਂ ਸਭ ਤੋਂ ਵੱਧ ਦੁਖੀ ਹੈ। ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ,ਪੇ ਕਮਿਸ਼ਨ,ਡੀਏ ਅਤੇ ਹੋਰ ਮੰਗਾਂ ਤੁਰੰਤ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਸਰਕਰ ਨੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕੋਈ ਮੰਗ ਨਹੀਂ ਸੁਣੀ।
ਉਹਨਾਂ ਕਿਹਾ ਕਿ ਮੁਲਾਜ਼ਮ ਸੂਬੇ ਦੇ ਸਭ ਤੋਂ ਵੱਧ ਪੜਿਆ ਲਿਖਿਆ ਵਰਗ ਹੈ। ਇਸਦੇ ਬਾਵਜੂਦ ਸਾਡੀਆਂ ਮੰਗਾਂ ਨੂੰ ਨਹੀਂ ਸੁਣਿਆ ਜਾ ਰਿਹਾ। ਉਹਨਾਂ ਕਿਹਾ ਕਿ ਅੱਜ ਹੜਤਾਲ ਦਾ 27ਵਾਂ ਦਿਨ ਹੈ। ਸਰਕਾਰ ਵਲੋਂ ਮੁਲਾਜ਼ਮਾਂ ਨਾਲ ਗੱਲਬਾਤ ਲਈ ਮੀਟਿੰਗ ਤੱਕ ਨਹੀਂ ਕੀਤੀ ਜਾ ਰਹੀ। ਉਹਨਾਂ ਚਾਰ ਰਾਜਾਂ ਵਿੱਚ ਆਏ ਚੋਣ ਨਤੀਜਿਆਂ ਪ੍ਰਤੀ ਕਿਹਾ ਕਿ ਇਹਨਾਂ ਸੂਬਿਆਂ ਦੇ ਲੋਕਾਂ ਨੇ ਆਮ ਆਦਮੀ ਦੇ ਜੁਲਮਿਆਂ ਨੂੰ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਅਜੇ ਵੀ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ ਸੜਕਾਂ ਉਪਰ ਉਤਰ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ।
- Winter Session 2023 : ਮੋਦੀ ਨੇ ਕਿਹਾ- ਸਰਕਾਰ ਖਿਲਾਫ ਕੋਈ ਲਹਿਰ ਨਹੀਂ, ਵਿਰੋਧੀ ਧਿਰ ਨੂੰ ਸਦਨ 'ਚ ਹਾਰ ਦਾ ਗੁੱਸਾ ਨਹੀਂ ਕੱਢਣਾ ਚਾਹੀਦਾ
- ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ 'ਆਪ' ਨੇ ਭਾਜਪਾ ਨੂੰ ਦਿੱਤੀ ਵਧਾਈ, ਕਿਹਾ- ਆਪਣੇ ਵਾਅਦਿਆਂ 'ਤੇ ਖਰਾ ਉਤਰੇਗੀ ਭਾਜਪਾ
- Mizoram Elections Result Live Updates : ਮਿਜ਼ੋਰਮ ਵਿਧਾਨਸਭਾ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਹਰ ਅਪਡੇਟ
ਜਾਰੀ ਰਹੇਗਾ ਸੰਘਰਸ਼: ਇਹਨਾਂ ਮੁਲਾਜ਼ਮਾਂ ਦੇ ਹੱਕ ਵਿੱਚ ਅੱਜ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਦੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਦੇ ਮੁਲਾਜ਼ਮਾਂ ਦੇ ਇਸ ਪ੍ਰਦਰਸ਼ਨ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰ, ਪੈਰਾਮੈਡੀਕਲ ਸਟਾਫ਼, ਲੈਬਾਰਟੀ ਟੈਕਨੀਸ਼ਅਨ, ਸਟਾਫ਼ ਨਰਸ, ਦਰਜ਼ਾ ਚਾਰ ਮੁਲਾਜ਼ਮ ਸਮੇਤ ਸਮੂਹ ਸਟਾਫ਼ ਸ਼ਾਮਲ ਹੋਏ ਹਨ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ ਇਸ ਸੰਘਰਸ਼ ਵਿੱਚ ਸਾਥ ਦੇਣਗੇ।