ETV Bharat / state

Demonstration of farmers: ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ, ਕੇਂਦਰ ਖ਼ਿਲਾਫ਼ ਕਿਸਾਨਾਂ ਨੇ ਕੱਢੀ ਭੜਾਸ - ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਬਰਨਾਲਾ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਸਥਾਨਕ ਡੀਸੀ ਹੱਥ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਉਨ੍ਹਾਂ ਦੀ ਏਕਤਾ ਨੂੰ ਤੋੜਨ ਲਈ ਕਿਸਾਨ ਆਗੂਆਂ ਦੇ ਘਰ ਉੱਤੇ ਆਪਣੀਆਂ ਏਜੰਸੀਆਂ ਰਾਹੀਂ ਛਾਪੇਮਾਰੀ ਕਰਵਾ ਰਹੀ ਹੈ।

Demonstration of farmers against the raid on the houses of farmers' leaders in Barnala
Demonstration of farmers: ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ, ਕੇਂਦਰ ਖ਼ਿਲਾਫ਼ ਕਿਸਾਨਾਂ ਨੇ ਕੱਢੀ ਭੜਾਸ
author img

By

Published : Mar 13, 2023, 5:59 PM IST

Demonstration of farmers: ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ, ਕੇਂਦਰ ਖ਼ਿਲਾਫ਼ ਕਿਸਾਨਾਂ ਨੇ ਕੱਢੀ ਭੜਾਸ

ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਕਿਸਾਨਾਂ ਨੇ ਭਾਜਪਾ ਦੀ ਕੇਂਦਰ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨੂੰ ਡੰਡੇ ਦੇ ਜ਼ੋਰ ਦਬਾਉਣ ਦੀ ਮਨਸ਼ਾ ਪਾਲਦਿਆਂ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਗਈ ਹੈ। ਇਸ ਪੂਰੇ ਮਾਮਲੇ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਗੰਭੀਰ ਨੋਟਿਸ ਲਿਆ ਗਿਆ ਹੈ। ਜਿਸ ਤਹਿਤ ਅੱਜ ਸੰਘਰਸ਼ ਦਾ ਪਿੜ ਮੱਲ ਕੇ ਕਿਸਾਨ ਜੱਥੇਬੰਦੀਆਂ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਸੜਕਾਂ 'ਤੇ ਨਿੱਕਲ ਤੁਰੇ। ਕਿਸਾਨਾਂ ਵਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ।

ਸੰਘਰਸ਼ ਦਾ ਅਗਲਾ ਪੜਾਅ: ਇਸ ਸਮੇਂ ਆਗੂਆਂ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਮੋਦੀ ਸਰਕਾਰ ਦੀ ਇਹ ਕੋਈ ਪਹਿਲੀ ਸਾਜ਼ਿਸ਼ ਨਹੀਂ ਹੈ। ਦਿੱਲੀ ਕਿਸਾਨ ਮੋਰਚੇ ਦੌਰਾਨ ਵੀ ਅਜਿਹੀਆਂ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਸੁਚੱਜੀ ਅਗਵਾਈ ਅਤੇ ਚੇਤੰਨ ਜਥੇਬੰਦਕ ਤਾਕਤ ਨਾਲ ਹਰ ਸਾਜ਼ਿਸ਼ ਨੂੰ ਪਛਾੜਿਆ ਸੀ ਅਤੇ ਸੰਘਰਸ਼ ਨੂੰ ਅੱਗੇ ਵਧਾਇਆ ਸੀ। ਕਿਸਾਨਾਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੂੰ ਐਸਕੇਐਮ ਦੀ ਅਗਵਾਈ ਵਿੱਚ ਸੰਘਰਸ਼ ਦੇ ਦੂਜੇ ਪੜਾਅ ਵਜੋਂ 20 ਮਾਰਚ ਦਿੱਲੀ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਦੀਆਂ ਤਿਆਰੀਆਂ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਹਜ਼ਾਰਾਂ ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ। ਉਨ੍ਹਾਂ ਕਿਹਾ ਇਹ ਹੱਕ, ਸੱਚ, ਇਨਸਾਫ ਲਈ ਜੂਝਦੇ ਕਾਫ਼ਲੇ ਮੋਦੀ ਹਕੂਮਤ ਨੂੰ ਝੁਕਣ ਅਤੇ ਮੰਗਾਂ ਮੰਨਣ ਲਈ ਮਜ਼ਬੂਰ ਕਰਨਗੇ।

ਕੇਂਦਰ ਦੀਆਂ ਚਾਲਾਂ ਦਾ ਨਹੀਂ ਅਸਰ: ਡੀਸੀ ਦਫ਼ਤਰ ਬਰਨਾਲਾ ਅੱਗੇ ਪਹੁੰਚੇ ਕਾਫ਼ਲੇ ਕੋਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਡਿਊਟੀ ਮੈਜਿਸਟਰੇਟ ਤਹਿਸੀਲਦਾਰ ਬਰਨਾਲਾ ਨੇ ਹਾਸਲ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਮੰਗ ਪੱਤਰ ਰਾਸ਼ਟਰਪਤੀ ਨੂੰ ਜਲਦ ਭੇਜ ਦਿੱਤਾ ਜਾਵੇਗਾ। ਕਿਸਾਨਾਂ ਦੇ ਕਹਿਣਾ ਹੈ ਕਿ ਮੰਗ ਪੱਤਰ ਰਾਹੀਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੋ ਕਿਸਾਨਾਂ ਦੀ ਏਕਤਾ ਨੂੰ ਕਮਜ਼ੋਰ ਕਰਨ ਲਈ ਕਿਸਾਨ ਆਗੂਆਂ ਖ਼ਿਲਾਫ਼ ਕੋਝੀਆਂ ਸਾਜ਼ਿਸ਼ਾਂ ਚੱਲ ਰਹੀ ਹੈ ਉਸ ਨਾਲ ਕੁੱਝ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦਿੱਲੀ ਦੇ ਅੰਦੋਲਨ ਦੌਰਾਨ ਕਿਸਾਨਾਂ ਦੀ ਤਾਕਤ ਦਾ ਅੰਦਾਜ਼ਾ ਮਿਲਿਆ ਸੀ ਅਤੇ ਹੁਣ ਉਹ ਕਿਸੇ ਵੀ ਕੀਮਤ ਉੱਤੇ ਕਿਸਾਨਾਂ ਦੇ ਊਰਜਾ ਸ੍ਰੋਤ ਨੂੰ ਖਤਮ ਕਰਨਾ ਚਾਹੁੰਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇਸ਼ ਵਿੱਚ ਆਪਣੇ ਕਿਸੇ ਵੀ ਵਿਰੋਧੀ ਨੂੰ ਸਿਰ ਚੁੱਕਣ ਜੋਗਾ ਨਹੀਂ ਛੱਡਣਾ ਚਾਹੁੰਦੀ ਅਤੇ ਕੇਂਦਰ ਨੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਵਿਰੋਧੀ ਪਾਰਟੀਆਂ ਨੂੰ ਖਤਮ ਵੀ ਕੀਤਾ ਹੈ।

ਇਹ ਵੀ ਪੜ੍ਹੋ: Ultimatum to the Punjab government: ਪੀਆਰਟੀਸੀ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮ ਸੂਬਾ ਸਰਕਾਰ ਤੋਂ ਖ਼ਫ਼ਾ, ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ

ETV Bharat Logo

Copyright © 2025 Ushodaya Enterprises Pvt. Ltd., All Rights Reserved.