ਬਰਨਾਲਾ: ਦੇਸ਼ ਭਰ ਦੇ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਦੇ ਵਿਰੁੱਧ ਅੱਜ ਖੱਬੇ ਪੱਖੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਪ੍ਰਦਰਸ਼ਨ ਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਵਿਚ ਸੀਪੀਆਈ, ਸੀਪੀਆਈ (ਲਿਬਰੇਸ਼ਨ), ਆਰਐਮਪੀਆਈ ਅਤੇ ਐਮਸੀਪੀਆਈ ਦੇ ਆਗੂ ਸ਼ਾਮਲ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸੀਪੀਆਈ ਦੇ ਜ਼ਿਲ੍ਹਾ ਆਗੂ ਕਾਮਰੇਡ ਖੁਸ਼ੀਆ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿਚ ਲਗਾਤਾਰ ਪੈਟਰੋਲ ਡੀਜ਼ਲ ਤੋਂ ਇਲਾਵਾ ਜ਼ਰੂਰੀ ਵਸਤੂਆਂ ਦੇ ਭਾਅ ਵਧ ਰਹੇ ਹਨ। ਦੇਸ਼ ਭਰ ਦੇ ਵਿਚ ਮਹਿੰਗਾਈ ਦੀ ਦਰ ਸਭ ਤੋਂ ਉੱਪਰਲੇ ਲੈਵਲ ਤੱਕ ਜਾ ਪਹੁੰਚੀ ਹੈ। ਇਸ ਦੇ ਕਰਕੇ ਆਮ ਲੋਕਾਂ ਲਈ ਜਿਉਣਾ ਵੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਮੰਹਿਗਾਈ ਨੂੰ ਕੰਟਰੋਲ ਕਰਨ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕੋਈ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ।
ਇਸ ਲਈ ਸਰਕਾਰਾਂ ਤੱਕ ਆਪਣੀ ਗੱਲ ਪੰਹੁਚਾਉਣ ਲਈ ਖੱਬੇ ਪੱਖੀ ਪਾਰਟੀਆਂ ਵੱਲੋਂ ਇਸ ਵਧ ਰਹੀ ਮਹਿੰਗਾਈ ਦੇ ਵਿਰੁੱਧ ਸੜਕਾਂ 'ਤੇ ਉਤਰ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਗੂ ਵੱਲੋਂ ਇਹ ਵੀ ਕਿਹਾ ਗਿਆ ਜੇਕਰ ਸਰਕਾਰਾਂ ਵੱਧ ਰਹਿ ਮੰਹਿਗਾਈ ਨੂੰ ਕੰਟਰੋਲ ਕਰਨ ਲਈ ਕੋਈ ਹੱਲ ਨਹੀਂ ਕੱਢਿਆ ਤਾਂ ਵੱਡੇ ਪੱਦਰ ਉੱਤੇ ਇਹ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ : ਜਦੋਂ ਸ਼ਵੇਤ ਮਲਿਕ ਕੰਧ ਟੱਪ ਕੇ ਭੱਜਣ ਲਈ ਹੋਏ ਮਜ਼ਬੂਰ! ਵੀਡੀਓ ਵਾਇਰਲ