ETV Bharat / state

ਸੜਕਾਂ 'ਤੇ ਘੜੀਸੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ

author img

By

Published : Nov 29, 2021, 7:50 PM IST

ਬੀਤੇ ਦਿਨ੍ਹੀਂ ਬਰਨਾਲਾ ਵਿਖੇ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਸਮਾਗਮ ਦੌਰਾਨ ਐਨ.ਐਚ.ਐਮ ਕੱਚੇ ਮੁਲਾਜ਼ਮਾਂ (NHM workers) ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ ਪਰ ਇਸ ਦੌਰਾਨ ਸਿਵਲ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨਾਲ ਖਿੱਚਧੂਹ ਅਤੇ ਬਦਸਲੂਕੀ ਕੀਤੀ ਗਈ। ਜਿਸ ਨੂੰ ਲੈ ਕੇ ਬਰਨਾਲਾ ਸ਼ਹਿਰ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਸਿਵਲ 'ਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸਦੇ ਰੋਸ਼ ਵੱਜੋਂ ਪਹਿਲਾਂ ਬਰਨਾਲਾ ਦੇ ਬਾਜ਼ਾਰ ਵਿੱਚ ਧਰਨਾ ਲਗਾ ਕੇ ਰੋਡ ਜਾਮ ਕੀਤੇ ਗਏ ਅਤੇ ਬਾਅਦ ਵਿੱਚ ਬਾਜ਼ਾਰ 'ਚ ਸਰਕਾਰ 'ਤੇ ਪ੍ਰਸ਼ਾਸਨ ਵਿਰੁੱਧ ਰੋਸ਼ ਮਾਰਚ ਕੱਢਿਆ ਗਿਆ।

ਸੜਕਾਂ 'ਤੇ ਘੜੀਸੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ
ਸੜਕਾਂ 'ਤੇ ਘੜੀਸੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ

ਬਰਨਾਲਾ: ਬੀਤੇ ਦਿਨ੍ਹੀਂ ਬਰਨਾਲਾ ਵਿਖੇ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਸਮਾਗਮ ਦੌਰਾਨ ਐਨ.ਐਚ.ਐਮ ਕੱਚੇ ਮੁਲਾਜ਼ਮ (NHM workers)ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ ਪਰ ਇਸ ਦੌਰਾਨ ਸਿਵਲ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨਾਲ ਖਿੱਚਧੂਹ ਅਤੇ ਬਦਸਲੂਕੀ ਕੀਤੀ ਗਈ। ਜਿਸ ਨੂੰ ਲੈ ਕੇ ਬਰਨਾਲਾ ਸ਼ਹਿਰ ਵਿੱਚ ਨੈਸ਼ਨਲ ਹੈਲਥ ਮਿਸ਼ਨ (National Health Mission) ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਸਿਵਲ 'ਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸਦੇ ਰੋਸ਼ ਵੱਜੋਂ ਪਹਿਲਾਂ ਬਰਨਾਲਾ ਦੇ ਬਾਜ਼ਾਰ ਵਿੱਚ ਧਰਨਾ ਲਗਾ ਕੇ ਰੋਡ ਜਾਮ ਕੀਤੇ ਗਏ ਅਤੇ ਬਾਅਦ ਵਿੱਚ ਬਾਜ਼ਾਰ 'ਚ ਸਰਕਾਰ 'ਤੇ ਪ੍ਰਸ਼ਾਸਨ ਵਿਰੁੱਧ ਰੋਸ਼ ਮਾਰਚ ਕੱਢਿਆ ਗਿਆ।

ਇਸ ਮੌਕੇ ਪ੍ਰਦਰਸ਼ਨਕਾਰੀ ਐਨ.ਐਚ.ਐਮ ਕਾਮਿਆਂ (NHM workers) ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਿਹਤ ਵਿਭਾਗ ਵਿੱਚ ਕੱਚੇ ਕਾਮਿਆਂ ਦੇ ਤੌਰ 'ਤੇ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਇਸੇ ਤਹਿਤ ਉਨ੍ਹਾਂ ਦੀ ਬੀਤੇ ਕਈ ਦਿਨ੍ਹਾਂ ਤੋਂ ਹੜਤਾਲ ਚੱਲ ਰਹੀ ਹੈ।

ਬਰਨਾਲਾ (Barnala) ਵਿਖੇ ਪਹੁੰਚੇ ਮੁੱਖ ਮੰਤਰੀ ਚੰਨੀ (Chief Minister Charanjit Singh Channi) ਦੇ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਆਪਣਾ ਪ੍ਰਦਰਸ਼ਨ ਕੀਤਾ ਜਾਣਾ ਸੀ। ਪ੍ਰੰਤੂ ਬਰਨਾਲਾ ਦੇ ਸਿਵਲ 'ਤੇ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਹੱਕਾਂ ਤੇ ਡਾਕਾ ਮਾਰਿਆ ਹੈ, ਉਨ੍ਹਾਂ ਨੂੰ ਸੜਕਾਂ 'ਤੇ ਘੜੀਸਿਆ ਗਿਆ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੁੜੀਆਂ ਦੀਆਂ ਚੁੰਨੀਆਂ ਅਤੇ ਮੁੰਡਿਆਂ ਦੀਆਂ ਪੱਗਾਂ ਉਤਾਰੀਆਂ ਗਈਆਂ। ਸਰਕਾਰ ਅਤੇ ਪ੍ਰਸ਼ਾਸਨ ਦਾ ਇਹ ਰਵੱਈਆ ਜਮਹੂਰੀਅਤ ਦਾ ਕਤਲ ਕਰਨ ਦੇ ਬਰਾਬਰ ਹੈ। ਜਿਸ ਕਰਕੇ ਅੱਜ ਉਹ ਬਰਨਾਲਾ (Barnala) ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ ਅਤੇ ਭਲਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਚੋਣ ਉਨ੍ਹਾਂ ਤੇ ਪਰਚੇ ਦਰਜ ਕਰ ਸਕਦੇ ਹਨ।

ਇਹ ਵੀ ਪੜ੍ਹੋ: ਪਟਿਆਲਾ ਯੂਨੀਵਰਸਿਟੀ ’ਚ ਹੋੋਏ ਵਿਰੋਧ ਤੋਂ ਬਾਅਦ CM ਚੰਨੀ ਨੇ ਕੀਤੇ ਇਹ ਵੱਡੇ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.