ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚਲਦਿਆਂ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਦਾ ਉਸਦੇ ਜੱਦੀ ਪਿੰਡ ਧਨੌਲਾ ਵਾਸੀਆਂ ਵੱਲੋਂ ਮੁਕੰਮਲ ਤੌਰ 'ਤੇ ਬਾਈਕਾਟ ਕੀਤਾ ਗਿਆ ਹੈ। ਪਿੰਡ ਦੀਆਂ ਕਿਸਾਨ ਜਥੇਬੰਦੀਆਂ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਇਹ ਫ਼ੈਸਲਾ ਮਿਲ ਕੇ ਲਿਆ ਗਿਆ ਹੈ।
ਜ਼ਮੀਨ ਠੇਕੇ ਤੇ ਨਾ ਲੈਣ ਦਾ ਕੀਤਾ ਫ਼ੈਸਲਾ
ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਦੀ ਧਨੌਲਾ ਵਿੱਚ ਪੰਜ ਏਕੜ ਦੇ ਕਰੀਬ ਜ਼ਮੀਨ ਹੈ। ਪਿੰਡ ਦੇ ਲੋਕਾਂ ਵੱਲੋਂ ਹਰਜੀਤ ਗਰੇਵਾਲ ਦੀ ਧਨੌਲੇ ਵਿੱਚ ਜ਼ਮੀਨ ਠੇਕੇ ਤੇ ਨਾ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਹਰਜੀਤ ਗਰੇਵਾਲ ਦੀ ਜ਼ਮੀਨ ਨੂੰ ਠੇਕੇ 'ਤੇ ਲੈਂਦਾ ਹੈ ਤਾਂ ਉਸ ਦਾ ਪੂਰੇ ਪਿੰਡ ਵਾਸੀਆਂ ਵੱਲੋਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ।
ਮੁੰਕਮਲ ਬਾਈਕਾਟ ਦਾ ਲਿਆ ਫ਼ੈਸਲਾ
ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਦੀਆਂ ਕਿਸਾਨ ਜਥੇਬੰਦੀਆਂ ਅਤੇ ਵੱਖ ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਦੇ ਮੁਕੰਮਲ ਬਾਈਕਾਟ ਦਾ ਫ਼ੈਸਲਾ ਕੀਤਾ ਗਿਆ ਹੈ।
ਹਰਜੀਤ ਗਰੇਵਾਲ ਨੂੰ ਕੀਤਾ ਪਿੰਡ ਵਾਲੇਆਂ ਨੇ ਚੈਲੰਜ
ਪਿੰਡ ਦੇ ਲੋਕਾਂ ਨੇ ਹਰਜੀਤ ਗਰੇਵਾਲ ਨੂੰ ਚੈਲੰਜ ਕੀਤਾ ਕਿ ਉਹ ਮੰਤਰੀ ਬਣਨਾ ਤਾਂ ਦੂਰ ਦੀ ਗੱਲ ਧਨੌਲਾ ਤੋਂ ਐਮਸੀ ਦੀਆਂ ਚੋਣਾਂ ਜਿੱਤ ਕੇ ਦਿਖਾਵੇ। ਜੇਕਰ ਹਰਜੀਤ ਗਰੇਵਾਲ ਧਨੌਲਾ ਵਿੱਚ ਆਉਂਦਾ ਹੈ ਤਾਂ ਉਸਦਾ ਧਨੌਲਾ ਵਾਸੀਆਂ ਵਲੋਂ ਵਿਰੋਧ ਕੀਤਾ ਜਾਵੇਗਾ।