ਬਰਨਾਲਾ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ (Protest against Punjab Government) ਦੇ ਰਹੇ ਐੱਨ.ਐੱਚ.ਐੱਮ. ਮੁਲਾਜ਼ਮਾਂ (NHM Employees) ਵੱਲੋਂ ਫਿਰ ਤੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਰੈਗਲੂਰ ਕਰੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ।
NHM ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਸਾੜੀ ਅਰਥੀ ਇਸ ਮੌਕੇ ਐੱਨ.ਐੱਚ.ਐੱਮ. ਮੁਲਾਜ਼ਮਾਂ (NHM Employees) ਨੇ ਪੰਜਾਬ ਸਰਕਾਰ ‘ਤੇ ਤੰਜ ਕਸਦੇ ਕਿਹਾ ਕਿ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਪੰਜਾਬੀਆ ਨਾਲ ਝੂਠ ਬੋਲ ਕੇ ਧੋਖਾ ਕੀਤਾ ਅਤੇ ਹੁਣ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਝੂਠੇ ਵਾਅਦੇ ਅਤੇ ਦਾਅਵੇ ਕਰ ਰਹੇ ਹਨ, ਜੋ ਜ਼ਮੀਨੀ ਸਚਾਈ ਤੋਂ ਕੋਹਾ ਦੂਰ ਹਨ।
NHM ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਸਾੜੀ ਅਰਥੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ (Chief Minister Charanjit Singh Channi) ਵੱਲੋਂ ਸਿਰਫ਼ ਐਲਾਨ ਹੀ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਕੀਤੇ ਐਲਾਨਾਂ ‘ਤੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾ ਰਿਹਾ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਕੀਤੇ ਵਾਅਦਿਆ ਨੂੰ ਝੂਠ ਸਾਬਿਤ ਕਰ ਰਹੇ ਹਨ।
NHM ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਸਾੜੀ ਅਰਥੀ ਉਨ੍ਹਾਂ ਕਿਹਾ ਕਿ ਯੋਗਤਾ ਅਨੁਸਾਰ ਰੁਜ਼ਗਾਰ ਅਤੇ ਰੁਜ਼ਗਾਰ ਅਨੁਸਾਰ ਮਿਹਨਤਾਨਾ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ, ਪਰ ਸਾਡੇ ਮੁਲਕ ਵਿੱਚ ਯੋਗਤਾ ਹੋਣ ਦੇ ਬਾਵਜ਼ੂਦ ਬਣਦਾ ਮਿਹਨਤਾਨਾ ਨਹੀਂ ਮਿਲ ਰਿਹਾ ਹੈ ਜਿਸ ਕਾਰਨ ਪੜ੍ਹੇ ਲਿਖੇ ਲੱਖਾਂ ਨੌਜਵਾਨ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਲਈ ਜਾ ਰਹੇ ਹਨ।
NHM ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਸਾੜੀ ਅਰਥੀ ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨਖਿੱਧ ਕਾਰਗੁਜਾਰੀ ਦਾ ਸਿੱਟਾ ਹੈ ਕਿ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਨੌਜਵਾਨਾਂ ਨੂੰ ਆਪਣਾ ਮੁਲਕ ਛੱਡ ਵਿਦੇਸ਼ ਜਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਹੀ ਪੂਰੀਆਂ ਤਣਖਾਹਾਂ ਅਤੇ ਭੱਤੇ ਮਿਲਣ ਤਾਂ ਨੌਜਵਾਨ ਇੱਥੇ ਹੀ ਕੰਮ ਕਰਨ ਨੂੰ ਤਰਜ਼ੀਹ ਦੇ ਸਕਦੇ ਹਨ।ਐੱਨ.ਐੱਚ.ਐੱਮ. ਕਾਮਿਆਂ (NHM Employees) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਕੱਚੇ ਕਾਮੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਤੇ ਫਿਰ 36 ਹਜ਼ਾਰ ਕਾਮੇ ਪੱਕੇ ਕਰਨ ਦਾ ਐਕਟ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਸੀ, ਪਰ ਹੁਣ ਸਰਕਾਰ ਉਸ ਐਕਟ ਤਹਿਤ ਰੈਗੂਲਰ ਕਰਨ ਤੋਂ ਵੀ ਭੱਜ ਚੁੱਕੀ ਹੈ।
ਇਹ ਵੀ ਪੜ੍ਹੋ:ਪੰਡਿਤ ਧਰਨੇਵਰ ਰਾਓ ਨੇ ਕੇਜਰੀਵਾਲ ਨੂੰ ਭੇਜੇ ਪੈਸੇ, ਕਿਹਾ ਟਿਊਸ਼ਨ ਰੱਖ ਕੇ ਪੰਜਾਬੀ ਸਿੱਖੋ