ETV Bharat / state

ਨੌਕਰੀਓਂ ਕੱਢੇ ਗਏ ਸਿਹਤ ਕਾਮਿਆਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਕੀਤਾ ਜਾਮ - Dismissed health workers block

ਸਰਕਾਰੀ ਹਸਪਤਾਲ (Government Hospital) ਵਿੱਚੋਂ 33 ਡਿਊਟੀ ਤੇ ਤੈਨਾਤ ਕੱਚੇ ਸਿਹਤ ਕਰਮਚਾਰੀਆਂ (Health workers) ਨੂੰ ਡਿਊਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। ਕੱਚੇ ਸਿਹਤ ਮੁਲਾਜ਼ਮ (Health workers) ਪਿਛਲੇ ਦੋ ਮਹੀਨਿਆਂ ਤੋਂ ਸਰਕਾਰੀ ਹਸਪਤਾਲ ਤਪਾ (Government Hospital Tapa) ਦੇ ਗੇਟ ਬਾਹਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

ਨੌਕਰੀਓਂ ਕੱਢੇ ਗਏ ਸਿਹਤ ਕਾਮਿਆਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਕੀਤਾ ਜਾਮ

author img

By

Published : Jun 15, 2022, 10:36 AM IST

ਬਰਨਾਲਾ: ਸਬ ਡਵੀਜ਼ਨ ਤਪਾ ਮੰਡੀ (Sub Division Tapa Mandi) ਦੇ ਸਰਕਾਰੀ ਹਸਪਤਾਲ (Government Hospital) ਵਿੱਚੋਂ 33 ਡਿਊਟੀ ਤੇ ਤੈਨਾਤ ਕੱਚੇ ਸਿਹਤ ਕਰਮਚਾਰੀਆਂ (Health workers) ਨੂੰ ਡਿਊਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। ਕੱਚੇ ਸਿਹਤ ਮੁਲਾਜ਼ਮ (Health workers) ਪਿਛਲੇ ਦੋ ਮਹੀਨਿਆਂ ਤੋਂ ਸਰਕਾਰੀ ਹਸਪਤਾਲ ਤਪਾ (Government Hospital Tapa) ਦੇ ਗੇਟ ਬਾਹਰ ਰੋਸ ਧਰਨਾ ਦੇ ਰਹੇ ਸਨ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਸਮੇਤ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇ (Barnala Bathinda National Highway) ‘ਤੇ ਪੱਕਾ ਧਰਨਾ ਲਾ ਦਿੱਤਾ ਹੈ।

ਇਸ ਮੌਕੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ (Chief Minister Bhagwant Singh Mann) ਨੇ ਪੰਜਾਬ ਅੰਦਰ ਰੁਜ਼ਗਾਰ ਦੇਣ ਦੇ ਨੌਜਵਾਨਾਂ ਨੂੰ ਵਾਅਦੇ ਕੀਤੇ ਸਨ, ਪਰ ਡਿਊਟੀ ‘ਤੇ ਤਾਇਨਾਤ ਮੁਲਾਜ਼ਮਾਂ ਨੂੰ ਹੀ ਬੇਰੁਜ਼ਗਾਰ ਕਰ ਦਿੱਤਾ ਹੈ। ਇਸ ਲਈ ਰੋਸ ਵਜੋਂ ਕਿਸਾਨ ਜਥੇਬੰਦੀਆਂ ਅਤੇ ਹੋਰ ਥਾਵਾਂ ਦੇ ਨਾਂ ਲੈ ਕੇ ਰੋਡ ਜਾਮ ਕਰਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।

ਨੌਕਰੀਓਂ ਕੱਢੇ ਗਏ ਸਿਹਤ ਕਾਮਿਆਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਕੀਤਾ ਜਾਮ
ਨੌਕਰੀਓਂ ਕੱਢੇ ਗਏ ਸਿਹਤ ਕਾਮਿਆਂ ਨੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਕੀਤਾ ਜਾਮ

ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਉਹ ਮਜ਼ਬੂਰੀਵੱਸ ਧਰਨਾ ਲਾ ਕੇ ਬੈਠੇ ਹਨ ਅਤੇ ਘਰ ਦੇ ਹਾਲਾਤ ਬਹੁਤ ਮਾੜੇ ਹਨ। ਜਿਸ ਲਈ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਮੰਗਾਂ ਪੂਰੀਆਂ ਨਾ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ‘ਤੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਮ ਪਾਰਟੀ ਦਾ ਥਾਂ-ਥਾਂ ਜਾ ਕੇ ਵਿਰੋਧ ਕਰਨਗੇ ਅਤੇ ਲੋਕਾਂ ਨੂੰ ਇਸ ਸਰਕਾਰ ਬਾਰੇ ਜਾਣੂ ਕਰਵਾਉਣਗੇ।

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਵੀ ਡਟ ਕੇ ਸਾਥ ਦੇਣ ਦੀ ਗੱਲ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੱਚੇ ਮੁਲਾਜ਼ਮਾਂ ਵੱਲੋਂ ਲਾਏ ਰੋਸ ਧਰਨੇ ਨੂੰ ਲੈ ਕੇ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇ ‘ਤੇ ਵੱਡਾ ਟ੍ਰੈਫਿਕ ਜਾਮ ਵੇਖਣ ਨੂੰ ਮਿਲਿਆ, ਪਰ ਜ਼ਰੂਰੀ ਸੇਵਾਵਾਂ ਨੂੰ ਜਾਰੀ ਰੱਖਿਆ ਗਿਆ।

ਇਹ ਵੀ ਪੜ੍ਹੋ: ਨਸ਼ਾ ਤਸਕਰਾਂ 'ਤੇ ਕਾਰਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਪੁਲਿਸ ਚੌਂਕੀ ਨੂੰ ਜੜਿਆ ਤਾਲਾ !

ETV Bharat Logo

Copyright © 2025 Ushodaya Enterprises Pvt. Ltd., All Rights Reserved.