ETV Bharat / state

ਵਿਦਿਆਰਥੀਆਂ ਨੂੰ ਮਾਸਕ ਵੰਡੇ - 450 ਵਿਦਿਆਰਥੀਆਂ ਨੂੰ ਮੁਫ਼ਤ ਮਾਸਕ ਵੰਡੇ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੋਰੋਨਾ ਦੇ ਖਤਰੇ ਤੋਂ ਸੁਰੱਖਿਅਤ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਦਸਵੀਂ ਜਮਾਤ ਤੱਕ ਦੇ 450 ਵਿਦਿਆਰਥੀਆਂ ਨੂੰ ਮੁਫ਼ਤ ਮਾਸਕ ਵੰਡੇ ਗਏ ਹਨ।

ਵਿਦਿਆਰਥੀਆਂ ਨੂੰ ਮਾਸਕ ਵੰਡੇ
ਵਿਦਿਆਰਥੀਆਂ ਨੂੰ ਮਾਸਕ ਵੰਡੇ
author img

By

Published : Mar 10, 2021, 10:42 PM IST

ਬਰਨਾਲਾ: ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੋਰੋਨਾ ਦੇ ਖਤਰੇ ਤੋਂ ਸੁਰੱਖਿਅਤ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਕੋਰੋਨਾ ਵਾਇਰਸ ਤੋਂ ਬਚਾਅ ਦੀਆਂ ਪਾਬੰਦੀਆਂ ਦੇ ਪਾਲਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ ਸਮੇਂ 'ਤੇ ਮਾਸਕ ਵੀ ਮੁਫਤ ਮੁਹੱਈਆ ਕਰਵਾਏ ਜਾਂਦੇ ਹਨ। ਬੀਤੇ ਕੱਲ੍ਹ ਵੀ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ 450 ਵਿਦਿਆਰਥੀਆਂ ਨੂੰ ਮੁਫ਼ਤ ਮਾਸਕ ਵੰਡੇ ਗਏ ਹਨ।

ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕਾਹਨੇਕੇ ਦੇ ਹੈਡਮਾਸਟਰ ਪਰਦੀਪ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਪਾਬੰਦੀਆਂ ਦੇ ਪਾਲਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ 85 ਵਿਦਿਆਰਥੀਆਂ ਨੂੰ ਮਾਸਕ ਵੀ ਵੰਡੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.