ਬਰਨਾਲਾ: ਪੰਜਾਬ ਸਰਕਾਰ ਵੱਲੋਂ ਸੂੁਬੇ ਭਰ ਦੇ ਸਰਕਾਰੀ ਸਕੂਲਾਂ ਦੇ ਬਾਂਰ੍ਹਵੀ ਜਮਾਤ ’ਚ ਪੜ੍ਹਦੇ ਵਿਦਆਰਥੀਆਂ ਨੂੰ ਸਮਾਰਟ ਫ਼ੋਨ ਦਿੱਤੇ ਜਾ ਰਹੇ ਹਨ। ਸਰਕਾਰ ਦੀ ਮੁਹਿੰਮ ਤਹਿਤ ਸ਼ਹਿਰ ’ਚ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਸਮਾਰਟ ਫ਼ੋਨ ਵੰਡੇ। ਪੰਜਾਬ ਸਰਕਾਰ ਦੁਆਰਾ ਦੂਜੇ ਪੜਾਅ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ 1580 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ।

ਇਸ ਮੌਕੇ ਹੋਏ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਦੇਣ ਲਈ ਸਰਕਾਰ ਵਚਨਬੱਧ ਹੈ। ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਈ-ਕੰਟੈਂਟ ਚਲਾਇਆ ਜਾ ਰਿਹਾ ਹੈੇ।

ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਪਹਿਲੇ ਪੜਾਅ ’ਚ 50 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ ਸਨ ਅਤੇ ਹੁਣ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 80 ਹਜ਼ਾਰ ਹੋਰ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ’ਚ ਈ-ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ 22 ਸੀਨੀਅਰ ਸੈਕੰਡਰੀ ਸਕੂਲਾਂ ਵਿਚ 877 ਟੈਬਲੇਟਸ ਵੀ ਦਿੱਤੇ ਜਾ ਰਹੇ ਹਨ।

ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਿੱਥੇ ਸਮਾਰਟ ਕੁਨੈਕਟ ਸਕੀਮ ਲਈ ਧੰਨਵਾਦ ਕੀਤਾ, ਉਥੇ ਆਖਿਆ ਕਿ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਨੂੰ ਮਿਆਰੀ ਬਣਾਉਣ ਤੇ ਵਿਦਿਆਰਥੀਆਂ ਦੇ ਡਿਜੀਟਲ ਸਸ਼ਕਤੀਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਉਹ ਇਨ੍ਹਾਂ ਸਮਾਰਟ ਫ਼ੋਨਾਂ ਰਾਹੀਂ ਆਨਲਾਈਨ ਸਿੱਖਿਆ ਅਤੇ ਈ-ਕੰਟੈਂਟ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।