ਬਰਨਾਲਾ: ਕੰਮ-ਕਾਜ ਅਤੇ ਕਾਰੋਬਾਰ ਦੇ ਵਧਦੇ ਤਣਾਅ ਕਾਰਨ ਅੱਜ ਕੱਲ੍ਹ ਘਰਾਂ ਵਿੱਚ ਆਪਸੀ ਲੜਾਈ ਦੀਆਂ ਘਟਨਾਵਾਂ ਆਮ ਹਨ, ਪਰ ਹੁਣ ਨਿੱਕੇ-ਮੋਟੇ ਝਗੜੇ ਦੀਆਂ ਘਟਨਾਵਾਂ ਵੀ ਖੁਦਕੁਸ਼ੀਆਂ ਦਾ ਕਾਰਨ ਬਣ ਰਹੀਆਂ ਹਨ। ਅਜਿਹੀ ਹੀ ਘਟਨਾ ਇਲਾਕਾ ਸੰਧੂ ਦੇ ਘੜੂੰਆਂ ਰੋਡ ਵਿੱਚ ਵਾਪਰੀ ਹੈ। ਬਰਨਾਲਾ ਦੇ ਸੰਧੂ ਪੱਤੀ ਇਲਾਕੇ ਦੇ ਮੁਹੱਲੇ ਵਿੱਚ ਕਈ ਸਾਲਾਂ ਤੋਂ ਰਹਿੰਦੇ ਇੱਕ ਰਿਕਸ਼ਾ ਚਾਲਕ ਨੇ ਮਾਮੂਲੀ ਲੜਾਈ ਕਾਰਨ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਮੁਹੱਲਾ ਨਿਵਾਸੀ ਗਮਦੂਰ ਸਿੰਘ ਨੇ ਕਿਹਾ ਕਿ 2 ਦਿਨ ਪਹਿਲਾਂ ਉਕਤ ਵਿਅਕਤੀ ਦਾ ਮਾਮੂਲੀ ਘਰੇਲੂ ਝਗੜਾ ਹੋਇਆ ਸੀ, ਜਿਸ ਨੂੰ ਲੈ ਕੇ ਉਸ ਨੇ ਮੁਹੱਲੇ ਵਿੱਚ ਖੜ੍ਹੇ ਹੋ ਕੇ ਗੱਲ ਕੀਤੀ ਸੀ। 2 ਦਿਨ ਤੱਕ ਮੁਹੱਲੇ 'ਚ ਨਜ਼ਰ ਨਹੀਂ ਆਇਆ ਤਾਂ ਇਲਾਕਾ ਨਿਵਾਸੀਆਂ ਨੇ ਉਸ ਨੂੰ ਮਿਲਣ ਲਈ ਦੁਬਾਰਾ ਉਸ ਦੇ ਘਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਘਰ 'ਚ ਉਸ ਦੀ ਲਾਸ਼ ਲਟਕਦੀ ਮਿਲੀ।
ਪੱਖੇ ਨਾਲ ਲਾਸ਼ ਲਟਕ ਰਹੀ ਸੀ: ਮਾਮਲੇ ਸਬੰਧੀ ਵਿਸਥਾਰ ਨਾਲ ਦੱਸਦਿਆਂ ਇਲਾਕਾ ਨਿਵਾਸੀ ਅਤੇ ਪੁਲਿਸ ਨੇ ਦੱਸਿਆ ਕਿ ਰਿਹਾਇਸ਼ੀ ਇਲਾਕੇ ਸੰਧੂ ਪੱਤੀ ਘੜੂੰਆਂ ਰੋਡ ਸਥਿਤ ਇੱਕ ਘਰ ਵਿੱਚ ਵਿਅਕਤੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਇਸ ਖੁਦਕੁਸ਼ੀ ਲਈ ਮਾਮੂਲੀ ਘਰੇਲੂ ਝਗੜਾ ਕਾਰਨ ਬਣ ਗਿਆ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ 2 ਦਿਨ ਪਹਿਲਾਂ ਮ੍ਰਿਤਕ ਦੇ ਘਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਉਸ ਨੇ ਇਲਾਕੇ 'ਚ ਗੱਲਬਾਤ ਵੀ ਕੀਤੀ ਸੀ ਅਤੇ ਇਸ ਤੋਂ ਬਾਅਦ 2 ਦਿਨ ਤੱਕ ਮੁਹੱਲੇ 'ਚ ਮ੍ਰਿਤਕ ਦਿਖਾਈ ਨਹੀਂ ਦਿੱਤਾ। ਮੁਹੱਲਾ ਵਾਸੀਆਂ ਨੇ ਕਿਹਾ ਕਿ ਜਦੋਂ ਉਹ ਉਸ ਦੇ ਘਰ ਗਏ ਤਾਂ ਘਰ 'ਚ ਪੱਖੇ ਨਾਲ ਲਾਸ਼ ਲਟਕ ਰਹੀ ਸੀ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
- ਗੈਂਗਵਾਰ ਮਗਰੋਂ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਮਾਸਟਰਮਾਈਂਡ ਦੀ ਭਾਲ ਜਾਰੀ
- ਕੋਟਾ 'ਚ ਕੋਚਿੰਗ ਲੈ ਰਹੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ 'ਚ ਦੱਸਿਆ ਕਾਰਣ
- Gangwar in Hoshiarpur: ਹੁਸ਼ਿਆਰਪੁਰ ਵਿੱਚ 2 ਧਿਰਾਂ ਵਿਚਕਾਰ ਗੈਂਗਵਾਰ, 1 ਦੀ ਮੌਤ, 1 ਗੰਭੀਰ
ਪੁਲਿਸ ਨੇ ਕੀਤੀ ਕਾਰਵਾਈ: ਇਸ ਮਾਮਲੇ ਸਬੰਧੀ ਪੁਲਿਸ ਜਾਂਚ ਅਧਿਕਾਰੀ ਪ੍ਰਦੀਪ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਕਿਸੇ ਵਿਅਕਤੀ ਨੇ ਇਸ ਘਟਨਾ ਦੀ ਸੂਚਨਾ ਦਿੱਤੀ ਸੀ। ਉਹਨਾਂ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮੁੱਢਲੀ ਜਾਂਚ 'ਚ 174 ਦੀ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।