ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਹਲਕਾ ਭਦੌੜ ਤੋਂ ਚੋਣ ਲੜ ਰਹੇ ਹਨ ਅੱਜ ਮੁੱਖ ਮੰਤਰੀ ਚੰਨੀ ਦੇ ਨਾਲ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਧਰਮਵੀਰ ਗਾਂਧੀ (Dharamvir Gandhi) ਵੀ ਪੁੱਜੇ। ਧਰਮਵੀਰ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਨਹੀਂ ਛੱਡਿਆ ਹੈ, ਸਗੋਂ ਆਮ ਆਦਮੀ ਪਾਰਟੀ ਦੁਆਰਾ ਉਨ੍ਹਾਂ ਨੂੰ ਕੱਢਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਇੱਕ ਛੋਟੀ ਸੋਚ ਦੇ ਆਦਮੀ ਹਨ, ਜਿਸ ਨੂੰ ਜੀ ਹਜੂਰੀ ਕਰਨ ਵਾਲੇ ਲੋਕ ਪਸੰਦ ਹਨ। ਕੇਜਰੀਵਾਲ ਦੁਆਰਾ ਸਿਰਫ ਉਨ੍ਹਾਂ ਨੂੰ ਹੀ ਨਹੀਂ ਸੁੱਚਾ ਸਿੰਘ ਛੋਟੇਪੁਰ, ਗੁਰਪ੍ਰੀਤ ਸਿੰਘ ਘੁੱਗੀ ਆਦਿ ਲੋਕਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਖੜ੍ਹਾ ਕੀਤਾ ਸੀ, ਉਨ੍ਹਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਹਰ ਉਸ ਉਮੀਦਵਾਰ ਦਾ ਸਮਰਥਨ ਕਰਨਗੇ, ਜੋ ਪੂਰੀ ਤਰ੍ਹਾਂ ਨਾਲ ਪਾਕ ਸਾਫ਼ ਹੋਵੇਗਾ। ਉਹਨਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਈਡੀ, ਇਨਕਮ ਟੈਕਸ ਵਿਭਾਗ, ਸੀਬੀਆਈ ਆਦਿ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕਰਨ ਉੱਤੇ ਲੱਗੀ ਹੋਈ ਹੈ ਅਤੇ ਮੀਡਿਆ ਉੱਤੇ ਵੀ ਪਹਿਰਾ ਲਗਾ ਕੇ ਖ਼ਤਮ ਕੀਤਾ ਜਾ ਹੈ, ਜੋ ਕਿ ਦੇਸ਼ ਲਈ ਖ਼ਤਰਨਾਕ ਹੈ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਸਾਰੇ ਸਰਕਾਰੀ ਸੰਸਥਾਨਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਦੇਸ਼ ਅੱਜ ਇੱਕ ਵੱਡੇ ਆਰਥਕ ਸੰਕਟ ਨਾਲ ਜੂਝ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜੋ ਹਿੰਦੂ ਰਾਸ਼ਟਰ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਉਹ ਦੇਸ਼ ਲਈ ਖ਼ਤਰਨਾਕ ਹੈ ਅਤੇ ਇਸ ਤੋਂ ਬਚਾਉਣ ਲਈ ਸਾਰਿਆਂ ਨੂੰ ਕਾਂਗਰਸ ਦੇ ਨਾਲ ਆਉਣ ਹੋਵੇਗਾ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਤੋਂ ਬਚਾਉਣ ਲਈ ਅਤੇ ਦੇਸ਼ ਦੀਆਂ ਸੰਸਥਾਵਾਂ ਨੂੰ ਬਚਾਉਣ ਲਈ ਕਾਂਗਰਸ ਦੇ ਨਾਲ ਆਏ ਹਨ ਅਤੇ ਦੇਸ਼ ਦਾ ਭਲਾ ਸੋਚਣ ਵਾਲੇ ਹਰ ਇੱਕ ਉਮੀਦਵਾਰ ਦਾ ਉਹ ਨਾਲ ਦੇਣਗੇ। ਉਹ ਅੱਜ ਲੱਖਾ ਸਿਧਾਣਾ ਚੋਣ ਪ੍ਚਾਰ ਲਈ ਵੀ ਜਾ ਰਹੇ ਹੈ।
ਇਹ ਵੀ ਪੜ੍ਹੋ: ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ, ਕਿਹਾ...