ਬਰਨਾਲਾ: ਪੰਜਾਬ ਪੁਲਿਸ ਵੱਲੋਂ ਨਸ਼ਿਆ ਖਿਲਾਫ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਵੱਡੀ ਮੁਹਿੰਮ ਚਲਾਈ ਗਈ ਹੈ। ਇਸ ਦੇ ਚੱਲਦੇ ਥਾਂ ਥਾਂ ਪੁਲਿਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਬਰਨਾਲਾ ਵਿਖੇ ਪੁਲਿਸ ਨੂੰ ਨਸ਼ਿਆਂ ਖਿਲਾਫ ਵੱਡੀ ਪ੍ਰਾਪਤੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਣੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਪੀਪੀਐੱਸ ਉਪ ਕਪਤਾਨ ਪੁਲਿਸ (ਡੀ) ਬਰਨਾਲਾ ਅਤੇ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀਆਈਏ ਸਟਾਫ ਬਰਨਾਲਾ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਟੀਮ ਨੇ ਇੱਕ ਸੂਚਨਾ ਦੇ ਆਧਾਰ ’ਤੇ ਵੱਡੀ ਪ੍ਰਾਪਤੀ ਨਸ਼ਿਆਂ ਵਿਰੁੱਧ ਹਾਸਲ ਕੀਤੀ ਹੈ। ਪੁਲਿਸ ਪਾਰਟੀ ਨੇ ਗਗਨਦੀਪ ਸਿੰਘ, ਭਗਵੰਤ ਸਿੰਘ ਅਤੇ ਸੁਖਪਾਲ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਤਪਾ ਵਿਖੇ ਦਰਜ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਥਾਣੇਦਾਰ ਸਰੀਫ ਖਾਨ ਸੀਆਈਏ ਸਟਾਫ ਬਰਨਾਲਾ ਨੇ ਘੜੈਲਾ ਚੌਂਕ ਤਪਾ ਵਿਖੇ ਨਾਕਬੰਦੀ ਦੌਰਾਨ ਗਗਨਦੀਪ ਸਿੰਘ ਨੂੰ ਗੱਡੀ ਸਣੇ ਕਾਬੂ ਕੀਤਾ। ਤਲਾਸ਼ੀ ਦੌਰਾਨ ਗੱਡੀ ਚੋਂ ਪੁਲਿਸ ਨੂੰ 25 ਹਜ਼ਾਰ ਨਸ਼ੀਲੀਆਂ ਗੋਲੀਆਂ ਮਾਰਕਾ 10 ਹਜ਼ਾਰ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤਾ ਗਿਆ। ਫਿਲਹਾਲ ਗਗਨਦੀਪ ਪੁਲਿਸ ਹਿਰਾਸਤ ’ਚ ਹੈ।
ਇਸ ਤਫਤੀਸ਼ ਦੀ ਲੜੀ ਵਿੱਚ ਦੋਸ਼ੀ ਗਗਨਦੀਪ ਸਿੰਘ ਦੀ ਨਿਸ਼ਾਨਦੇਹੀ ਤੇ ਦੋਸ਼ੀ ਸੁਖਪਾਲ ਸਿੰਘ ਉਕਤ ਨੂੰ ਵੀ ਕਾਬੂ ਕੀਤਾ ਗਿਆ ਜਿਸ ਕੋਲੋਂ 2 ਗੱਟੇ ਭੁੱਕੀ ਚੂਰਾ ਪੋਸਤ ਹਰੇਕ ਗੱਟੇ ਵਿੱਚ 20/20 ਕਿਲੋ ਭੁੱਕੀ ਚੂਰਾ ਪੋਸਤ (ਕੁੱਲ 40 ਕਿੱਲੋ) ਬਰਾਮਦ ਕੀਤਾ ਗਿਆ ਜਿਸਦੇ ਖਿਲਾਫ ਮੁਕਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਪੁਲਿਸ ਦੀ ਟੀਮ ਨੇ ਦੋਸ਼ੀ ਭਗਵੰਤ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜੋ: Ludhiana District Court Blast: ਡੀਜੀਪੀ ਲੁਧਿਆਣਾ ਬਲਾਸਟ ਮਾਮਲੇ ’ਚ ਕਰਨਗੇ ਵੱਡੇ ਖੁਲਾਸੇ !