ਬਰਨਾਲਾ : ਬਰਨਾਲਾ ਦੇ ਪਿੰਡ ਚੀਮਾ ਅਤੇ ਜੋਧਪੁਰ ਦੇ ਲੋਕਾਂ ਵੱਲੋਂ ਨੈਸ਼ਨਲ ਹਾਈਵੇ ਬਰਨਾਲਾ ਮੋਗਾ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁਕੰਮਲ ਹਾਈਵੇਅ ਜਾਮ ਕਰ ਕੇ ਆਵਾਜਾਈ ਠੱਪ ਕੀਤੀ। ਧਰਨਾਕਾਰੀ ਦੋਵੇਂ ਪਿੰਡਾਂ ਦੇ ਵਿਚਕਾਰ ਹਾਈਵੇ ਤੋਂ ਸਹੀ ਤਰੀਕੇ ਕੱਟ ਨਾ ਦਿੱਤੇ ਜਾਣ ਕਾਰਨ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਅਨੁਸਾਰ ਦੋਵੇਂ ਪਿੰਡਾਂ ਦੇ ਵਿਚਕਾਰ ਛੱਡੇ ਗਏ ਗਲਤ ਕੱਟ ਕਾਰਨ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਕੀਮਤੀ ਜਾਨਾਂ ਇਸ ਕੱਟ ਦੀ ਭੇਂਟ ਚੜ੍ਹ ਚੁੱਕੀਆਂ ਹਨ, ਜਿਸ ਕਰਕੇ ਧਰਨਾਕਾਰੀਆਂ ਵਲੋਂ ਕੱਟ ਦੀ ਥਾਂ ਪੁਲ ਬਨਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਿਛਲੇ 14 ਦਿਨਾਂ ਤੋਂ ਨੈਸ਼ਨਲ ਹਾਈਵੇ ਦੇ ਇੱਕ ਸਾਈਡ ਧਰਨਾ ਲਗਾਇਆ ਹੋਇਆ ਹੈ। ਪ੍ਰਸ਼ਾਸਨ ਵਲੋਂ ਕੋਈ ਸਾਰ ਨਾ ਲਏ ਜਾਣ ਦੇ ਰੋਸ ਵਿੱਚ ਅੱਜ ਹਾਈਵੇਅ ਨੂੰ ਮੁਕੰਮਲ ਤੌਰ ਉਤੇ ਬੰਦ ਕੀਤਾ ਗਿਆ ਹੈ। ਪੁਲ਼ ਬਨਾਉਣ ਦੀ ਮੰਗ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਸੰਦੀਪ ਸਿੰਘ ਚੀਮਾ ਤੇ ਪੁੰਨਾ ਕੌਰ ਨੇ ਕਿਹਾ ਕਿ ਪਿੰਡ ਚੀਮਾ ਅਤੇ ਜੋਧਪੁਰ ਦਾ ਸਾਝਾਂ ਬੱਸ ਅੱਡਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ 'ਤੇ ਹੈ। ਦੋਵੇਂ ਪਿੰਡਾਂ ਦੇ ਲੋਕਾਂ ਦਾ ਇੱਕ ਦੂਜੇ ਪਾਸੇ ਆਉਣ ਜਾਣ ਲੱਗਿਆ ਰਹਿੰਦਾ ਹੈ ਪਰ ਉਨ੍ਹਾਂ ਦਾ ਮਲਾਲ ਹੈ ਕਿ ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਹਨਾਂ ਦੇ ਪਿੰਡਾਂ ਵਿਚਕਾਰ ਸਹੀ ਤਰੀਕੇ ਕੱਟ ਨਹੀਂ ਦਿੱਤਾ ਗਿਆ, ਜਿਸ ਕਾਰਨ ਅਨੇਕਾਂ ਸੜਕ ਹਾਦਸੇ ਵਾਪਰ ਚੁੱਕੇ ਹਨ। ਪਿੱਛਲੇ ਇੱਕ ਮਹੀਨੇ ਵਿੱਚ ਹੀ ਤਿੰਨ ਮੌਤਾਂ ਹੋ ਚੁੱਕੀਆਂ ਹਨ, ਜਿਸ ਕਰ ਕੇ ਦੋਵੇਂ ਪਿੰਡਾਂ ਦੇ ਲੋਕਾਂ ਵਲੋਂ ਇੱਕ ਐਕਸ਼ਨ ਕਮੇਟੀ ਬਣਾ ਕੇ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Pardhan Mantri Bajeke : ਜਾਣੋ, ਕੌਣ ਹੈ ਪ੍ਰਧਾਨ ਮੰਤਰੀ ਬਾਜੇਕੇ, ਅੰਮ੍ਰਿਤਪਾਲ ਸਿੰਘ ਨਾਲ ਕਿਵੇਂ ਜੁੜਿਆ ਨਾਤਾ
ਇਸ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਪ ਦੇ ਤਿੰਨ ਵਿਧਾਇਕ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਹਨ, ਪਰ ਕੋਈ ਵਿਧਾਇਕ ਦੋ ਪਿੰਡਾਂ ਦੇ ਹੱਲ ਲਈ ਬੋਲਣ ਲਈ ਤਿਆਰ ਨਹੀਂ ਹੈ। ਉਹਨਾਂ ਦੀ ਮੰਗ ਇਸ ਕੱਟ ਦੀ ਥਾਂ ਪੁਲ ਬਣਾਏ ਜਾਣ ਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਹਨਾਂ ਦੀ ਕੋਈ ਸੁਣਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਉਨ੍ਹਾਂ ਨੂੰ ਨੈਸ਼ਨਲ ਹਾਈਵੇ ਮੁਕੰਮਲ ਤੌਰ ਉਤੇ ਜਾਮ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਸਮਾਂ ਇਸ ਕੱਟ ਦੀ ਜਗ੍ਹਾ ਪੁਲ ਬਨਾਉਣ ਦੀ ਗੱਲ ਪ੍ਰਸ਼ਾਸਨ ਪ੍ਰਵਾਨ ਨਹੀਂ ਕਰਦਾ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜ੍ਹੋ : Shot fired in Faridkot : ਹਾਈ ਐਲਰਟ ਦੌਰਾਨ ਫਰੀਦਕੋਟ ਦੇ ਹਸਪਤਾਲ 'ਚ ਚੱਲੀ ਗੋਲੀ, ਵਾਲ-ਵਾਲ ਬਚਿਆ ਸ਼ਖਸ, ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ