ਬਰਨਾਲਾ: ਪੰਜਾਬ ਦੀ ਸੱਤਾ ਤੇ ਕਾਬਜ਼ ਹੁੰਦੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Chief Minister Charanjit Singh Channi) ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰਾਂ ਵਿਚ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਜਿਸ ਤਹਿਤ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਵਿੱਚ ਹੜਕੰਪ ਮੱਚ ਗਿਆ ਹੈ।
ਇਹ ਫੈਸਲਾ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਕਾਰਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ਾਂ ਨਾਲ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ(punjab goverment) ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕੀਤਾ ਗਿਆ ਹੈ।
ਜਿਸ ਤਹਿਤ ਅੱਜ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ(Sub Divisional Magistrate Mr. Varjit Walia) ਵੱਲੋਂ ਸ਼ਾਮ ਪੌਣੇ ਪੰਜ ਵਜੇ ਤਹਿਸੀਲ ਦਫ਼ਤਰ ਬਰਨਾਲਾ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਉਸ ਵੇਲੇ 3 ਮੁਲਾਜ਼ਮ ਦਫ਼ਤਰ ’ਚ ਹਾਜ਼ਰ ਨਹੀਂ ਸਨ, ਜਿਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਉਨਾਂ ਆਖਿਆ ਕਿ ਸਰਕਾਰੀ ਦਫ਼ਤਰਾਂ(goverment office) ਵਿਚ ਆਮ ਲੋਕਾਂ ਨੂੰ ਬਿਹਤਰੀਨ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਾਉਣ ਲਈ ਮੁਲਾਜ਼ਮਾਂ ਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਡਿਊਟੀ ਦੇ ਪਾਬੰਦ ਹੋਣਾ ਲਾਜ਼ਮੀ ਹੈ। ਉਨਾਂ ਸਾਰੇ ਮੁਲਾਜ਼ਮਾਂ ਨੂੰ ਤਾੜਨਾ ਕੀਤੀ ਕਿ ਇਸ ਮਾਮਲੇ ਵਿਚ ਕੋਈ ਅਣਗਹਿਲੀ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ:'ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰਦਾ ਹਾਂ'