ਬਰਨਾਲਾ: ਸੰਗਰੂਰ ਲੋਕਸਭਾ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀ ਤਰੀਕ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। ਪੰਜਾਬ 'ਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।
ਉਮੀਦਵਾਰ ਗੁਰਮੇਲ ਸਿੰਘ ਨੂੰ ਜਿਤਾਉਣ ਲਈ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਬਰਨਾਲਾ ਤੋਂ 'ਆਪ' ਵਿਧਾਇਕ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਰਨਾਲਾ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਆਮ ਆਦਮੀ ਪਾਰਟੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜੋ ਕਿ ਇੱਕ ਆਮ ਵਰਕਰ ਅਤੇ ਇਮਾਨਦਾਰ ਉਮੀਦਵਾਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਵਾਂਗ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਆਪਣੇ ਛੋਟੇ ਵਰਕਰਾਂ ਨੂੰ ਅੱਗੇ ਲੈ ਕੇ ਚੱਲੇਗੀ।
ਇਸੇ ਕਰਕੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਤੋਂ ਸਰਪੰਚ ਗੁਰਮੇਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਗੁਰਮੇਲ ਸਿੰਘ ਦੀ ਜਿੱਤ ਲਈ ਸਮੁੱਚੀ ਪਾਰਟੀ ਅਤੇ ਸਾਰੇ ਆਗੂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਅਤੇ ਇਸੇ ਲਈ ਸੰਗਰੂਰ ਲੋਕਸਭਾ ਉਪ ਚੋਣ ਵਿੱਚ ਲੋਕ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੂੰ ਜਿਤਾ ਕੇ ਲੋਕਸਭਾ ਵਿੱਚ ਭੇਜਣਗੇ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ: 14 ਦਿਨ ਦੀ ਨਿਆਂਇਕ ਹਿਰਾਸਤ ’ਚ ਕੇਕੜਾ