ਬਰਨਾਲਾ: ਕਸਬਾ ਮਹਿਲ ਕਲਾਂ ਵਿਖੇ ਕਿਰਨਜੀਤ ਕੌਰ ਦੇ ਬਰਸੀ ਸਮਾਗਮ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਕੇਂਦਰ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਗਏ।
ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਮੋਰਚਾ ਕਿਸੇ ਵੀ ਚੋਣਾਂ ਵਿੱਚ ਹਿੱਸਾ ਨਹੀਂ ਲਵੇਗਾ। ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਜ਼ਾਦੀ ਦਿਨ ਦੇ ਮੌਕੇ ਉੱਤੇ ਆਪਣੇ ਵਾਹਨਾਂ ਉੱਤੇ ਰਾਸ਼ਟਰੀ ਝੰਡੇ ਦੇ ਨਾਲ ਕਿਸਾਨ ਸੰਘਰਸ਼ ਦਾ ਝੰਡਾ ਲਗਾਕੇ ਮਾਰਚ ਕਰਨਗੇ।
ਉਹਨਾਂ ਕਿਹਾ ਕਿ ਚਾਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਰਣਨੀਤੀ ਬਣਾਈ ਜਾ ਰਹੀ ਹੈ ਅਤੇ ਇਹਨਾਂ ਚੋਣਾਂ ਵਿੱਚ ਬੀਜੇਪੀ ਦਾ ਬਾਈਕਾਟ ਕਰਨ ਲਈ ਅਤੇ ਬੀਜੇਪੀ ਨੂੰ ਵੋਟ ਨਾ ਦੇਣ ਲਈ ਲੋਕਾਂ ਨੂੰ ਇੱਕਜੁਟ ਕੀਤਾ ਜਾਵੇਗਾ।
ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੇ ਵਲੋਂ ਮਿਸ਼ਨ ਪੰਜਾਬ 2022 ਦੇ ਬਿਆਨ ਨੂੰ ਲੈ ਕੇ ਕਿਸਾਨ ਆਗੂ ਨੇ ਕਿਹਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦਾ ਆਪਣਾ ਫੈਸਲਾ ਹੈ। ਸੰਯੁਕਤ ਕਿਸਾਨ ਮੋਰਚਾ ਚੋਣ ਲੜਨ ਦੇ ਪੱਖ ਵਿੱਚ ਨਾ ਤਾਂ ਪਹਿਲਾਂ ਸੀ ਅਤੇ ਨਾ ਹੁਣ ਹੈ। ਕਿਸਾਨ ਆਗੂ ਰਾਜੇਵਾਲ ਨੇ ਉਨ੍ਹਾਂ ਦੇ ਮੁੱਖਮੰਤਰੀ ਦੇ ਲੱਗੇ ਪੋਸਟਰਾਂ ਦੇ ਮਾਮਲੇ ਵਿੱਚ ਸਪੱਸ਼ਟ ਕੀਤਾ ਕਿ ਇਹ ਬੀਜੇਪੀ ਦੇ ਆਈਟੀ ਸੈਲ ਦੀ ਚਾਲ ਹੈ ਅਤੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ।
ਬਲਵੀਰ ਰਾਜੇਵਾਲ ਨੇ ਕਿਹਾ ਕਿ ਉਹ ਚੋਣ ਲੜਨ ਦੇ ਪੱਖ ਵਿੱਚ ਬਿਲਕੁੱਲ ਵੀ ਨਹੀਂ ਹੈ। ਲੇਕਿਨ ਉਨ੍ਹਾਂ ਦਾ ਕਿਸਾਨ ਸੰਗਠਨ ਕਿਸੇ ਵੀ ਪਾਰਟੀ ਨੂੰ ਸਪੋਰਟ ਕਰ ਸਕਦਾ ਹੈ ਜੋ ਕਿ ਉਹ ਪਹਿਲਾਂ ਵੀ ਕਰਦੇ ਆ ਰਹੇ ਹੈ।
ਇਹ ਵੀ ਪੜ੍ਹੋ:ਕੀ ਸਿੱਧੂ ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ ਨਹੀਂ ਕਰਨਾ ਚਾਹੁੰਦੇ, ਸਲਾਹਕਾਰ ਨਿਯੁਕਤ ਕਰਨ 'ਤੇ ਵੱਡਾ ਸਵਾਲ