ETV Bharat / state

ਛਾਪੇਮਾਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਦਾ ਹੋਇਆ ਕੁਟਾਪਾ - PUNJAB NEWS

ਬਰਨਾਲਾ ਵਿੱਚ ਬਿਜਲੀ ਮਹਿਕਮੇ ਨੇ ਇੱਕ ਘਰ ਵਿੱਚ ਬਿਜਲੀ ਚੋਰੀ ਹੋਣ ਦੀ ਸੂਚਨਾ ਮਿਲਦੇ ਹੀ ਘਰ ਤੇ ਛਾਪੇਮਾਰੀ ਕੀਤੀ ਇਸ ਦੌਰਾਨ ਪਰਿਵਾਰ ਵਾਲਿਆਂ ਅਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਿੱਚ ਕੁੱਟ-ਕੁਟਾਪਾ ਹੋ ਗਿਆ।

ਬਿਜਲੀ ਮੁਲਾਜ਼ਮਾਂ ਦਾ ਹੋਇਆ ਕੁਟਾਪਾ
author img

By

Published : Jul 11, 2019, 5:54 PM IST

ਬਰਨਾਲਾ : ਬਿਜਲੀ ਮਹਿਕਮਾ ਬਰਨਾਲਾ ਵੱਲੋਂ ਡਿਊਟੀ ਦੌਰਾਨ ਇੱਕ ਘਰ ਵਿੱਚ ਹੋ ਰਹੀ ਬਿਜਲੀ ਚੋਰੀ ਨੂੰ ਲੈ ਕੇ ਛਾਪੇਮਾਰੀ ਕਰਨ ਗਿਆ ਸੀ। ਇਸ ਦੌਰਾਨ ਪਰਿਵਾਰ ਵਾਲਿਆਂ ਅਤੇ ਬਿਜਲੀ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ।

ਬਿਜਲੀ ਮੁਲਾਜ਼ਮਾਂ ਦਾ ਹੋਇਆ ਕੁਟਾਪਾ
ਇਸ ਮਾਮਲੇ ਬਾਰੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਇੱਕ ਘਰ ਦੇ ਵਿੱਚ ਬਿਜਲੀ ਚੋਰੀ ਕੀਤੀ ਜਾ ਰਹੀ ਹੈ ਜਿਸ ਕਰਕੇ ਉਨ੍ਹਾਂ ਘਰ ਵਿੱਚ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪਰਿਵਾਰ ਵਾਲਿਆਂ ਨੇ ਬਿਜਲੀ ਮਹਿਕਮੇ ਦੇ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ।

ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਨੇ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਆਧਾਰ ਤੇ ਇੱਕ ਮੁਲਾਜ਼ਮ ਉੱਤੇ ਵੀ ਪਰਚਾ ਦਰਜ ਕਰ ਲਿਆ ਹੈ ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਆਪਣਾ ਸਾਰਾ ਕੰਮ ਠੱਪ ਕਰ ਕੇ ਪ੍ਰਦਰਸ਼ਨ ਕਰ ਕੇ ਦੋਸ਼ੀ ਪਰਿਵਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਵਿੱਚ ਦੋਹਾਂ ਧਿਰਾਂ ਵੱਲੋਂ ਇੱਕ ਦੂਜੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਦੇ ਆਧਾਰ ਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Intro:ਐਂਕਰ: ਬਿਜਲੀ ਮਹਿਕਮਾ ਬਰਨਾਲਾ ਵੱਲੋਂ ਡਿਊਟੀ ਦੌਰਾਨ ਇੱਕ ਘਰ ਵਿੱਚ ਹੋ ਰਹੀ ਬਿਜਲੀ ਚੋਰੀ ਨੂੰ ਲੈ ਕੇ ਛਾਪੇਮਾਰੀ ਕਰਨ ਤੇ ਪਰਿਵਾਰ ਵੱਲੋਂ ਬਿਜਲੀ ਮਹਿਕਮੇ ਦੇ ਕਰਮਚਾਰੀਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਦੋਂ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਰੁਟੀਨ ਚੈਕਿੰਗ ਦੌਰਾਨ ਛਾਪੇਮਾਰੀ ਕੀਤੀ ਗਈ ਤਾਂ ਬਿਜਲੀ ਮੁਲਾਜ਼ਮਾਂ ਨੂੰ ਜਾਣਕਾਰੀ ਮਿਲੀ ਕਿ ਜ਼ਿਲ੍ਹਾ ਬਰਨਾਲਾ ਦੇ ਇੱਕ ਘਰ ਵਿੱਚ ਬਿਜਲੀ ਚੋਰੀ ਕੀਤੀ ਜਾ ਰਹੀ ਹੈ ਤਾਂ ਮੁਲਾਜ਼ਮਾਂ ਵੱਲੋਂ ਉਸ ਘਰ ਵਿੱਚ ਛਾਪੇਮਾਰੀ ਕੀਤੀ ਗਈ। ਬਿਜਲੀ ਮੁਲਾਜ਼ਮਾਂ ਵੱਲੋਂ ਉਸ ਮੌਕੇ ਵੀਡੀਓਗ੍ਰਾਫੀ ਵੀ ਕੀਤੀ ਗਈ ਪਰ ਮਾਹੌਲ ਗਰਮਾ ਗਿਆ।ਬਿਜਲੀ ਚੋਰੀ ਫੜੇ ਜਾਣ ਤੇ ਪਰਿਵਾਰ ਵਾਲਿਆਂ ਨੇ ਬਿਜ਼ਲੀ ਮੁਲਾਜ਼ਮਾਂ ਉੱਤੇ ਹਮਲਾ ਕਰ ਦਿੱਤਾ ਉਨ੍ਹਾਂ ਨਾਲ ਹੱਥੋਪਾਈ ਅਤੇ ਮਾਰਕੁੱਟ ਵੀ ਕੀਤੀ ਅਤੇ ਮਹਿਕਮੇ ਦੁਆਰਾ ਕੀਤੀ ਗਈ ਵੀਡੀਓਗ੍ਰਾਫੀ ਨੂੰ ਵੀ ਉੱਥੇ ਡਿਲੀਟ ਕਰਵਾਇਆ ਗਿਆ। ਇਸ ਸਾਰੇ ਮਾਮਲੇ ਨੂੰ ਲੈ ਕੇ ਬਿਜ਼ਲੀ ਮੁਲਾਜ਼ਮਾਂ ਨੇ ਨੇੜੇ ਦੇ ਪੁਲਿਸ ਥਾਣੇ ਵਿੱਚ ਇੱਕ ਐਫਆਈਆਰ ਵੀ ਦਰਜ ਕਰਵਾਈ ਗਈ ਪਰ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਉਲਟਾ ਬਜ਼ਿਲੀ ਮਹਿਕਮੇ ਦੇ ਇੱਕ ਮੁਲਾਜ਼ਮ ਉੱਤੇ ਪਰਚਾ ਦਰਜ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਬਰਨਾਲਾ ਦੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮਹਿਕਮੇ ਦੇ ਸਾਰੇ ਅਫ਼ਸਰ ਅਤੇ ਵੱਡੇ ਅਧਿਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਉਸ ਪਰਿਵਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਆਪਣਾ ਸਾਰਾ ਕੰਮ ਕਾਰ ਠੱਪ ਕਰ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਬਰਨਾਲਾ ਨੂੰ ਮੰਗ ਪੱਤਰ ਦਿੰਦੇ ਹੋਏ ਇਹ ਮੰਗ ਕੀਤੀ ਕਿ ਉਸ ਪਰਿਵਾਰ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਪੁਲਸ ਨੇ ਉਨ੍ਹਾਂ ਪਰਿਵਾਰਾਂ ਦੇ ਨਾਲ ਮਿਲ ਕੇ ਜੋ ਬਿਜਲੀ ਬੋਰਡ ਮਹਿਕਮੇ ਦੇ ਮੁਲਾਜ਼ਮ ਉੱਤੇ ਜੋ ਪਰਚਾ ਦਰਜ ਕੀਤਾ ਹੈ ਉਸ ਨੂੰ ਰੱਦ ਦਿੱਤਾ ਜਾਵੇ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਰੁਟੀਨ ਚੈਕਿੰਗ ਹੁੰਦੀ ਹੈ ਅਤੇ ਜੇ ਕਿਤੇ ਬਿਜਲੀ ਚੋਰੀ ਹੋ ਰਹੀ ਹੋਵੇ ਤਾਂ ਉਸ ਨੂੰ ਫੜ੍ਹਨ ਲਈ ਉਹ ਆਪਣੇ ਮੁਲਾਜ਼ਮਾਂ ਦੇ ਨਾਲ ਚੈਕਿੰਗ ਕਰਨ ਲਈ ਜਾਂਦੇ ਹਨ ਪਰ ਜੇ ਇਸ ਤਰ੍ਹਾਂ ਮੁਲਾਜ਼ਮਾਂ ਨਾਲ ਮਾਰਕੁੱਟ ਹੋਵੇਗੀ ਅਤੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਦੀ ਕੋਈ ਸੁਰੱਖਿਆ ਨਹੀਂ ਹੋਵੇਗੀ ਤਾਂ ਬਿਜਲੀ ਚੋਰਾਂ ਦੇ ਹੌਸਲੇ ਬੁਲੰਦ ਹੋਣਗੇ।ਜਦੋਂ ਇਸ ਸਾਰੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਿਜਲੀ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਦਬੋਚਣ ਲਈ ਇੱਕ ਘਰ ਵਿੱਚ ਗਏ ਸਨ ਜਿੱਥੇ ਕਿ ਉਨ੍ਹਾਂ ਦੀ ਪਰਿਵਾਰ ਵਾਲਿਆਂ ਨਾਲ ਝੜਪ ਹੋ ਗਈ। ਜਿਸ ਦੇ ਚੱਲਦੇ ਪਰਿਵਾਰ ਦੇ ਮੈਂਬਰ ਉੱਤੇ ਬਿਜਲੀ ਮੁਲਾਜ਼ਮਾਂ ਦੇ ਮੁਤਾਬਿਕ ਪਰਿਵਾਰ ਦੇ ਇੱਕ ਮੈਂਬਰ ਉੱਤੇ ਮਾਮਲਾ ਦਰਜ ਕੀਤਾ ਗਿਆ। ਪਰ ਦੂਜੇ ਪਾਸੇ ਪਰਿਵਾਰ ਦੀ ਇੱਕ ਔਰਤ ਨੇ ਵੀ ਉਲਟ ਰਿਪੋਰਟ ਦਰਜ ਕਰਵਾਈ ਕਿ ਬਿਜਲੀ ਮਹਿਕਮੇ ਦੇ ਮੁਲਾਜ਼ਮ ਨੇ ਉਨ੍ਹਾਂ ਦੇ ਘਰ ਵਿੱਚ ਵੜ ਕੇ ਉਸ ਨਾਲ ਬੁਰਾ ਵਿਹਾਰ ਕੀਤਾ ਹੈ ਜਿਸ ਦੇ ਆਧਾਰ ਉੱਤੇ ਪੁਲੀਸ ਨੇ ਬਿਜਲੀ ਮਹਿਕਮੇ ਮੁਲਾਜ਼ਮਾਂ ਉੱਤੇ ਵੀ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਇਸ ਦਾ ਜਾਂਚ ਵਿੱਚ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਬਾਈਟ: ਹਰਬੰਸ ਸਿੰਘ (ਮੁਜ਼ਾਹਰਾਕਾਰੀ)
ਬਾਈਟ :ਸੁਖਵਿੰਦਰ ਸਿੰਘ (ਮੁਜ਼ਾਹਰਾਕਾਰੀ)
ਬਾਈਟ ਰਵਿੰਦਰ ਸਿੰਘ (ਡੀਐੱਸਪੀ ਪੁਲਿਸ ਮਹਿਲਕਲਾਂ )Body:NAConclusion:NA
ETV Bharat Logo

Copyright © 2025 Ushodaya Enterprises Pvt. Ltd., All Rights Reserved.