ਦਰਅਸਲ, ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਬਾਰੇ ਬੋਲਦਿਆਂ ਕਿਹਾ ਕਿ ਇਹ ਬਜਟ ਬਹੁਤ ਹੀ ਸ਼ਲਾਘਾਯੌਗ ਹੈ ਅਤੇ ਬਜਟ ਵਿੱਚ ਕੋਈ ਟੈਕਸ ਨਹੀਂ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਵੀ ਇਸ ਬਜਟ ਵਿੱਚ ਬਿਜ਼ਲੀ ਦੀ ਯੂਨਿਟ ਬਾਰਾਂ ਰੁਪਏ ਤੋਂ ਪੰਜ ਰੁਪਏ ਕਰਕੇ ਰਾਹਤ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਹੋਈ ਬਹਿਸ ਬਾਰੇ ਕਿਹਾ ਕਿ ਅਜਿਹਾ ਕੋਈ ਸੈਸ਼ਨ ਨਹੀਂ ਹੈ ਜਿਸ ਵਿੱਚ ਇਸ ਤਰ੍ਹਾਂ ਦਾ ਹੰਗਾਮਾ ਨਾ ਹੋਇਆ ਹੋਵੇ।
ਲੋਕ ਸਭਾ ਚੋਣਾਂ ਬਾਰੇ ਬੋਲਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਤੋਂ ਮੁਲਕ ਨੂੰ ਨਿਜਾਤ ਦਿਵਾਉਣ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਤਿਆਰੀ ਕਰ ਰਹੇ ਹਨ।
ਬਹਿਬਲ ਕਲਾ ਗੋਲੀ ਕਾਂਡ 'ਚ ਹੋ ਰਹੀ ਪੁੱਛਗਿੱਛ, ਕੁਝ ਨਹੀਂ ਕਿਹਾ ਜਾ ਸਕਦਾ- ਰਜਿੰਦਰ ਕੌਰ ਭੱਠਲ
ਬਰਨਾਲਾ: ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੇ ਇੱਕ ਸਮਾਗਮ ਵਿੱਚ ਸ਼ਿਕਰਤ ਕੀਤੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਬਹਿਬਲ ਕਲਾ ਗੋਲੀ ਕਾਂਡ 'ਚ ਹੋਈ ਗ੍ਰਿਫ਼ਤਾਰੀ ਬਾਰੇ ਬੋਲਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿੱਚ ਜੋ ਵੀ ਸਾਹਮਣੇ ਆਉਂਦਾ ਹੈ ਉਸ ਤੋਂ ਪੁੱਛ ਪੜਤਾਲ ਹੋ ਰਹੀ ਹੈ। ਇਸ ਬਾਰੇ ਉਹ ਕੁਛ ਨਹੀਂ ਕਹਿ ਸਕਦੇ।
ਦਰਅਸਲ, ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਬਾਰੇ ਬੋਲਦਿਆਂ ਕਿਹਾ ਕਿ ਇਹ ਬਜਟ ਬਹੁਤ ਹੀ ਸ਼ਲਾਘਾਯੌਗ ਹੈ ਅਤੇ ਬਜਟ ਵਿੱਚ ਕੋਈ ਟੈਕਸ ਨਹੀਂ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਵੀ ਇਸ ਬਜਟ ਵਿੱਚ ਬਿਜ਼ਲੀ ਦੀ ਯੂਨਿਟ ਬਾਰਾਂ ਰੁਪਏ ਤੋਂ ਪੰਜ ਰੁਪਏ ਕਰਕੇ ਰਾਹਤ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਹੋਈ ਬਹਿਸ ਬਾਰੇ ਕਿਹਾ ਕਿ ਅਜਿਹਾ ਕੋਈ ਸੈਸ਼ਨ ਨਹੀਂ ਹੈ ਜਿਸ ਵਿੱਚ ਇਸ ਤਰ੍ਹਾਂ ਦਾ ਹੰਗਾਮਾ ਨਾ ਹੋਇਆ ਹੋਵੇ।
ਲੋਕ ਸਭਾ ਚੋਣਾਂ ਬਾਰੇ ਬੋਲਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਤੋਂ ਮੁਲਕ ਨੂੰ ਨਿਜਾਤ ਦਿਵਾਉਣ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਤਿਆਰੀ ਕਰ ਰਹੇ ਹਨ।
Location: Barnala
ਵੀਓ: ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਅੱਜ ਬਰਨਾਲਾ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਕਮੇਟੀ ਵੱਲੋਂ ਬੀਤੇ ਦਿਨੀਂ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ ਵਿੱਚ ਲਏ ਜਾਣ ਬਾਰੇ ਪੁੱਛੇ ਗਏ ਸੁਆਲ ਉੱਤੇ ਬੋਲਦਿਆਂ ਕਿਹਾ ਕਿ ਸਾਰਾ ਮਾਮਲਾ ਜਾਂਚ ਅਧੀਨ ਹੈ ਅਤੇ ਜਿਸ ਦਾ ਨਾਮ ਸਾਹਮਣੇ ਆਉਂਦਾ ਹੈ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਉਨ੍ਹਾਂ ਨਿੱਜੀ ਤੌਰ ਤੇ ਇਸ ਮਾਮਲੇ ਬਾਰੇ ਕੁਛ ਵੀ ਕਹਿਣ ਤੋਂ ਇਨਕਾਰ ਕੀਤਾ।
ਬਾਈਟ: ਬੀਬੀ ਰਜਿੰਦਰ ਕੌਰ ਭੱਠਲ (ਸਾਬਕਾ ਮੁੱਖ ਮੰਤਰੀ ਪੰਜਾਬ)
ਵੀਓ: ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਿਆ ਬਜਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਬਜਟ ਬਹੁਤ ਹੀ ਸ਼ਲਾਘਾਯੌਗ ਹੈ ਅਤੇ ਇਸ ਬਜਟ ਵਿੱਚ ਕੋਈ ਟੈਕਸ ਨਹੀਂ ਲਗਾਇਆ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਵੀ ਇਸ ਬਜਟ ਵਿੱਚ ਬਿਜ਼ਲੀ ਦੀ ਯੂਨਿਟ ਬਾਰਾਂ ਰੁਪਏ ਤੋਂ ਪੰਜ ਰੁਪਏ ਕਰਕੇ ਰਾਹਤ ਦਿੱਤੀ ਗਈ ਹੈ।ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਬੀਤੇ ਦਿਨੀਂ ਵਿਧਾਨ ਸਭਾ ਸੈਸ਼ਨ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਹੋਏ ਬਹਿਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਸੈਸ਼ਨ ਨਹੀਂ ਹੈ ਜਿਸ ਵਿੱਚ ਇਸ ਤਰ੍ਹਾਂ ਦਾ ਹੰਗਾਮਾ ਨਾ ਹੋਇਆ ਹੋਵੇ।
ਬਾਈਟ: ਬੀਬੀ ਰਜਿੰਦਰ ਕੌਰ ਭੱਠਲ (ਸਾਬਕਾ ਮੁੱਖ ਮੰਤਰੀ ਪੰਜਾਬ)
ਵੀਓ: ਲੋਕ ਸਭਾ ਚੋਣਾਂ ਬਾਰੇ ਬੋਲਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਤੋਂ ਮੁਲਕ ਨੂੰ ਨਿਜਾਤ ਦਿਵਾਉਣ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਤਿਆਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਿਯੰਕਾ ਗਾਂਧੀ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਮੁੱਚੀ ਪਾਰਟੀ ਨੂੰ ਪੈਰਾਂ ਉਤੇ ਖੜ੍ਹਾ ਕੀਤਾ ਹੈ ਅਤੇ ਅੱਜ ਸਾਰਾ ਮੁਲਕ ਰਾਹੁਲ ਗਾਂਧੀ ਦੇ ਪਿੱਛੇ ਖੜ੍ਹਾ ਹੈ।
ਬਾਈਟ: ਬੀਬੀ ਰਜਿੰਦਰ ਕੌਰ ਭੱਠਲ (ਸਾਬਕਾ ਮੁੱਖ ਮੰਤਰੀ ਪੰਜਾਬ)
ਵੀਓ: ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਵਿੱਚ ਸੰਗਰੂਰ ਹਲਕੇ ਤੋਂ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਜੇ ਟਿਕਟ ਮਿਲਦੀ ਹੈ ਜਾਂ ਉਨ੍ਹਾਂ ਦੇ ਪਰਿਵਾਰ ਵਿੱਚੋਂ ਕਿਸੇ ਨੂੰ ਹੋਰ ਮਿਲਦੀ ਹੈ ਤਾਂ ਉਹ ਲੀਡ ਕਰਨਗੇ।
ਬਾਈਟ: ਬੀਬੀ ਰਜਿੰਦਰ ਕੌਰ ਭੱਠਲ (ਸਾਬਕਾ ਮੁੱਖ ਮੰਤਰੀ ਪੰਜਾਬ)
ਵੀਓ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਬਾਰੇ ਬੋਲਦਿਆਂ ਬੀਬੀ ਰਜਿੰਦਰ ਕੌਰ ਭੱਠਲ਼ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਹ ਨਹੀਂ ਪਤਾ ਕਿ ਉਹ ਕਿੱਥੇ ਕੀ ਬੋਲਦੇ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਗਵੰਤ ਮਾਨ ਨੂੰ ਆਪਣੀ ਮਾਂ ਦੀ ਉਮਰ ਦੀਆਂ ਔਰਤਾਂ ਬਾਰੇ ਤਹਿਜ਼ੀਬ ਨਾਲ ਗੱਲ ਕਰਨ ਦੀ ਵੀ ਨਸੀਹਤ ਦੇ ਦਿੱਤੀ।
ਬਾਈਟ: ਬੀਬੀ ਰਜਿੰਦਰ ਕੌਰ ਭੱਠਲ (ਸਾਬਕਾ ਮੁੱਖ ਮੰਤਰੀ ਪੰਜਾਬ)
ਵੀਓ: ਹਾਲਾਂ ਕਿ ਲੋਕ ਸਭਾ ਚੋਣਾਂ ਵਿੱਚ ਬੀਬੀ ਰਜਿੰਦਰ ਕੌਰ ਭੱਠਲ ਨੂੰ ਸੰਗਰੂਰ ਹਲਕੇ ਤੋਂ ਟਿਕਟ ਦਿੱਤੇ ਜਾਣ ਦੀਆਂ ਗੱਲਾਂ ਵੀ ਸੁਣਨ ਨੂੰ ਮਿਲ ਰਹੀਆਂ ਹਨ ਪਰ ਬੀਬੀ ਭੱਠਲ ਨੇ ਸਾਫ਼ ਕੀਤਾ ਹੈ ਕਿ ਟਿਕਟ ਚਾਹੇ ਕਿਸੇ ਨੂੰ ਵੀ ਮਿਲੇ ਉਹ ਸੰਗਰੂਰ ਹਲਕੇ ਤੋਂ ਲੀਡ ਕਰਨਗੇ।ਸੋ ਇਹ ਵੇਖਣਾ ਹੁਣ ਦਿਲਚਸਪ ਹੋਵੇਗਾ ਕਿ ਲੋਕ ਸਭਾ ਚੋਣਾਂ ਵਿੱਚ ਊਠ ਕਿਸ ਕਰਵਟ ਬੈਠਦਾ ਹੈ।
Download |
Link: |
| |||